Friday, April 19, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 12 ਮਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ ਕੀਤਾ ਗਿਆ 25 ਬੈੱਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।

ਇਹ ਕੋਰੋਨਾ ਕੇਅਰ ਕੇਂਦਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਨਾਲ ਜੋੜਿਆ ਗਿਆ ਹੈ, ਜਿਸ ਦੇ ਡਾਕਟਰ ਤੇ ਨਰਸਿੰਗ ਸਟਾਫ਼ ਇਸ ਕੇਂਦਰ ਵਿਚ ਕਾਰਜਸ਼ੀਲ ਰਹਿਣਗੇ। ਇਸ ਕੇਂਦਰ ਵਿਚ ਕੋਰੋਨਾ ਮਰੀਜ਼ਾਂ ਦਾ ਮੁੱਢਲਾ ਇਲਾਜ਼ ਬਿਲਕੁਲ ਮੁਫ਼ਤ ਹੋਵੇਗਾ ਤੇ ਐਂਮਰਜੈਂਸੀ ਹਲਾਤ ਵਿਚ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅੰਮ੍ਰਿਤਸਰ ਵਿਖੇ 100 ਬੈੱਡ ਕੋਰੋਨਾ ਮਰੀਜ਼ਾਂ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਰਾਖਵੇਂ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਹੈ।

ਭੁਲੱਥ ਵਿਖੇ ਸ਼ੁਰੂ ਕੀਤਾ ਗਿਆ ਇਹ ਤੀਸਰਾ ਵਾਰਡ ਹੈ। ਇਸ ਤੋਂ ਪਹਿਲਾਂ ਲੁਧਿਆਣਾ ਤੇ ਸ੍ਰੀ ਦਮਦਮਾ ਸਾਹਿਬ ਵਿਖੇ ਅਜਿਹੇ ਵਾਰਡ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰਡ ਪਟਿਆਲਾ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਮਾਂ ਭਿਆਨਕ ਬਿਮਾਰੀ ਵਿੱਚੋਂ ਬਾਹਰ ਨਿਕਲਣ ਲਈ ਸੰਜੀਦਾ ਯਤਨਾਂ ਦਾ ਹੈ ਅਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਲੋਕਾਂ ਦੇ ਨਾਲ ਹੈ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ, ਜਿਸ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸਿਹਤ ਮੰਤਰੀ ਸ੍ਰੀ ਹਰਸ਼ ਵਰਧਨ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ਼ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਫਿਰ ਵੀ ਸਿੱਖ ਸੰਸਥਾ ਪੂਰੀ ਸ਼ਿੱਦਤ ਨਾਲ ਇਸ ਸੰਕਟ ਸਮੇਂ ਸੇਵਾਵਾਂ ਦੇਣ ਵਿਚ ਮੋਹਰੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜਨ ਪਲਾਂਟ ਤਿਆਰ ਕੀਤਾ ਗਿਆ ਹੈ, ਪਰੰਤੂ ਇਸ ਲਈ ਤਰਲ ਆਕਸੀਜਨ ਮਿਲਣ ਵਿਚ ਸਮੱਸਿਆ ਬਣੀ ਹੋਈ ਹੈ।

ਸ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਪਾਈ ਹੈ, ਲੇਕਿਨ ਅਜੇ ਤੱਕ ਇਸ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਲਈ ਕੇਂਦਰ ਪਾਸੋਂ ਲੋੜੀਂਦੀ ਮਨਜ਼ੂਰੀ ਵੀ ਲਈ ਹੋਈ ਹੈ ਅਤੇ ਆਕਸੀਜਨ ਲਈ ਇਨਓਾਕਸ ਏਅਰ ਪ੍ਰੋਡਕਟ ਕੰਪਨੀ ਨਾਲ ਸਮਝੌਤਾ ਵੀ ਸਹੀਬੱਧ ਕੀਤਾ ਜਾ ਚੁੱਕਾ ਹੈ।

ਪਰੰਤੂ ਫਿਰ ਵੀ ਤਰਲ ਆਕਸੀਜਨ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਦੀਆਂ ਪਾਬੰਦੀਆਂ ਅੜਿੱਕਾ ਬਣੀਆਂ ਹੋਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਦਾ ਤੁਰੰਤ ਹੱਲ ਕੱਢਿਆ ਜਾਵੇ, ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਕੋਰੋਨਾ ਦੇ ਭਿਆਨਕ ਦੌਰ ਵਿਚ ਸੇਵਾਵਾਂ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡੀਨ ਡਾ. ਸ਼ੌਕੀਨ ਸਿੰਘ, ਡਾ. ਏ.ਪੀ. ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਸ. ਰਣਜੀਤ ਸਿੰਘ ਰਿੰਪੀ ਪ੍ਰਧਾਨ, ਸ. ਮਨਪ੍ਰੀਤ ਸਿੰਘ ਰਿੰਕੀ, ਸ. ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਬੋਪਾਰਾਏ, ਸ. ਗੁਰਮੇਲ ਸਿੰਘ ਰੋਇਲ ਪੈਲੇਸ, ਮੈਨੇਜਰ ਸ. ਸਤਿੰਦਰ ਸਿੰਘ, ਸ. ਕੁਲਵੰਤ ਸਿੰਘ ਸਹਿਗਲ, ਸ. ਮਨਿੰਦਰ ਸਿੰਘ ਐਡਵੋਕੇਟ, ਸ. ਜਸਵੰਤ ਸਿੰਘ, ਸ. ਸੰਗਤ ਸਿੰਘ, ਸ. ਪਰਮਜੀਤ ਸਿੰਘ ਪ੍ਰਧਾਨ ਆਦਿ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...