Wednesday, May 8, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ, ਅੰਮ੍ਰਿਤਸਰ ਅਤੇ ਦਿੱਲੀ ਵਿੱਚ ਹੋਣਗੇ ਰੋਸ ਮਾਰਚ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਸਤੰਬਰ, 2022 –
ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਹੋਈ, ਜਿਸ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 90 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਭਾਰਤ ਦੇ ਚੀਫ ਜਸਿਟਸ ਨੂੰ ਅਪੀਲ ਕੀਤੀ ਗਈ ਕਿ ਉਹ ਹਰਿਆਣਾ ਕਮੇਟੀ ਸਬੰਧੀ ਫੈਸਲੇ ’ਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਮੁੜ ਵਿਚਾਰ ਕਰਨ ਦੇ ਆਦੇਸ਼ ਜਾਰੀ ਕਰਨ। ਇਸ ਦੇ ਨਾਲ ਹੀ ਭਾਰਤ ਦੇ ਗ੍ਰਹਿ ਮੰਤਰੀ ਨੂੰ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਭਾਰਤ ਸਰਕਾਰ ਤਰਫੋਂ ਸੁਪਰੀਮ ਕੋਰਟ ਅੰਦਰ ਰੀਵਿਊ ਪਟੀਸ਼ਨ ਪਾਈ ਜਾਵੇ ਅਤੇ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਸੰਸਦ ਅੰਦਰ ਆਰਡੀਨੈਂਸ ਪਾਸ ਕੀਤਾ ਜਾਵੇ।

ਇਸ ਮੌਕੇ ਗ੍ਰਹਿ ਮੰਤਰੀ ਪਾਸੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਸਥਾਪਨਾ ਲਈ ਕਾਰਵਾਈ ਅੱਗੇ ਵਧਾਉਣ ਦੀ ਵੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਇਜਲਾਸ ਦੌਰਾਨ 4 ਅਕਤੂਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕਰਕੇ ਆਰਐਸਐਸ ਤੇ ਹਰਿਆਣਾ ਕਮੇਟੀ ਵਿਰੁੱਧ ਮੈਮੋਰੰਡਮ ਸੌਂਪਣ ਅਤੇ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸੰਗਤ ’ਚ ਚੇਤਨਾ ਲਈ ਮਾਰਚ ਆਯੋਜਤ ਕਰਨ ਦਾ ਵੀ ਐਲਾਨ ਕੀਤਾ ਗਿਆ।

ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਹਰਿਆਣਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੇ ਘਿਰਾਉ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਜੇਕਰ ਸਰਕਾਰਾਂ ਦੇ ਕੰਨ ਨਾ ਖੁੱਲ੍ਹੇ ਤਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਦਿੱਲੀ ਵਿਖੇ ਇਕ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ।

ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਬੁਲਾਰਿਆਂ ਨੇ ਸਰਕਾਰਾਂ ਵਿਰੁੱਧ ਹਮਲਾਵਰ ਰੁਖ਼ ਅਪਨਾਉਂਦਿਆਂ ਕਿਹਾ ਕਿ ਸਿੱਖਾਂ ਦੀ ਉੱਚ ਦੁਮਾਲੜੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਲਾਮਤੀ ਲਈ ਸਮੁੱਚੇ ਖਾਲਸਾ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕਜੁਟ ਹੋ ਕੇ ਸੰਘਰਸ਼ ਲੜਿਆ ਜਾਵੇਗਾ। ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਧਿਰਾਂ ਕਾਂਗਰਸ, ਭਾਜਪਾ, ਆਰਐਸਐਸ ਤੇ ਆਮ ਆਦਮੀ ਪਾਰਟੀ ਦੀਆ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਸੀ, ਜਿਸ ਨੂੰ ਆਰਐਸਐਸ ਦੀ ਸ਼ਹਿ ‘’ਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਪਾਣੀ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਅੱਜ ਹਰਿਆਣਾ ਦੀ ਵੱਖਰੀ ਕਮੇਟੀ ਬਣ ਜਾਂਦੀ ਹੈ ਤਾਂ ਕੱਲ੍ਹ ਨੂੰ ਇਹ ਸਿੱਖ ਵਿਰੋਧੀ ਸ਼ਕਤੀਆਂ ਪੰਜਾਬ ਅੰਦਰਲੇ ਤਖ਼ਤਾਂ ਅਤੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਹਥਿਆਉਣ ਤੱਕ ਪਹੁੰਚ ਜਾਣਗੀਆਂ।

ਇਜਲਾਸ ਦੌਰਾਨ ਆਪਣੇ ਸੰਬੋਧਨ ਵਿਚ ਐਡਵੋਕੇਟ ਧਾਮੀ ਨੇ ਇਕ ਵਿਸ਼ੇਸ਼ ਮਤਾ ਲਿਆਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਿੱਖ ਸੰਪ੍ਰਦਾਵਾਂ, ਸਭਾ ਸੁਸਾਇਟੀਆਂ, ਗੁਰਮਤਿ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਸੇਵਾ ਪੰਥੀਆਂ, ਨਿਰਮਲਿਆਂ ਸਮੇਤ ਦੇਸ਼ ਵਿਦੇਸ਼ ਪ੍ਰਮੁੱਖ ਸਿੱਖਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਉਣ ਅਤੇ ਇਸ ਸੰਜੀਦਾ ਮਸਲੇ ’ਤੇ ਮਿਲੀ ਰਾਇ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਠੋਸ ਫੈਸਲਾ ਲੈਣ।

ਉਨ੍ਹਾਂ ਹਰਿਆਣਾ ਸਮੇਤ ਸਮੁੱਚੀਆਂ ਸਿੱਖ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖ ਵਿਰੋਧੀ ਤਾਕਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਹੱਥਾਂ ’ਚ ਖੇਡਣ ਵਾਲੇ ਸਿੱਖ ਚਿਹਰਿਆਂ ਤੋਂ ਵੀ ਸੁਚੇਤ ਰਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਕੌਮ ਦੀ ਰੂਹ ’ਤੇ ਕੀਤਾ ਗਿਆ ਵਾਰ ਹੈ, ਜਿਸ ਦੇ ਦਿੱਤੇ ਜ਼ਖ਼ਮਾਂ ਨਾਲ ਸਿੱਖ ਕੌਮ ਸੰਗਠਤ ਰੂਪ ਵਿਚ ਅੱਗੇ ਵਧਣ ਲਈ ਤਿਆਰ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨ

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਕਾਰਵਾਈਆਂ ਬਿਲਕੁਲ ਗਲਤ ਹਨ, ਪਰੰਤੂ ਇਸ ਸੰਕਟ ਸਮੇਂ ਸਿੱਖ ਸ਼ਕਤੀ ਨੂੰ ਇਕੱਤਰ ਰੱਖਣ ਦੇ ਨਾਲ-ਨਾਲ ਭਾਈਚਾਰਕ ਸਾਂਝ ਦਾ ਖਿਆਲ ਰੱਖਣਾ ਵੀ ਲਾਜ਼ਮੀ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਬੈਠਕ ਜਲਦ ਸੱਦੀ ਜਾਵੇਗੀ ਅਤੇ ਗਹਿਰਾ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਇਜਲਾਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵੱਖਰੀ ਹਰਿਆਣਾ ਕਮੇਟੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਨੇ ਸਿੱਖਾਂ ਨਾਲ ਵੱਡੀਆਂ ਵਧੀਕੀਆਂ ਤੇ ਧੋਖੇ ਕੀਤੇ ਹਨ, ਜਿਸ ਨਾਲ ਸਿੱਖਾਂ ਅੰਦਰ ਸਦਾ ਭਾਰੀ ਰੋਸ ਰਿਹਾ ਹੈ। ਮੌਜੂਦਾ ਸਮੇਂ ਵੀ ਘੱਟਗਿਣਤੀ ਸਿੱਖਾਂ ਦੇ ਮਾਮਲਿਆਂ ਨੂੰ ਜਾਣਬੁਝ ਕੇ ਉਲਝਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਕਮੇਟੀ ਐਕਟ ਨੂੰ ਮਾਨਤਾ ਨਿਰੋਲ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੈ, ਜਿਸ ਵਿਰੁੱਧ ਸ਼ਾਂਤ ਨਹੀਂ ਬੈਠਿਆ ਜਾਵੇਗਾ।

ਸੰਬੋਧਨ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਸਰਵਨ ਸਿੰਘ ਕੁਲਾਰ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਕਿਰਨਜੋਤ ਕੌਰ, ਸ. ਕੁਲਵੰਤ ਸਿੰਘ ਮੰਨਣ, ਸ. ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਸ. ਹਰਪਾਲ ਸਿੰਘ ਜੱਲਾ, ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਸਨ।

ਇਸ ਤੋਂ ਇਲਾਵਾ ਐਡੋਵਕੇਟ ਭਗਵੰਤ ਸਿੰਘ ਸਿਆਲਕਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਬਲਜੀਤ ਸਿੰਘ ਜਲਾਲਉਸਮਾਂ ਨੇ ਇਕੱਤਰਤਾ ਵਿਚ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਸਰਵਣ ਸਿੰਘ ਕੁਲਾਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜੋਧ ਸਿੰਘ ਸਮਰਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਅਮਰਜੀਤ ਸਿੰਘ ਬੰਡਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਬੀਬੀ ਅਮਰਜੀਤ ਕੌਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਕੌਰ ਸਿੰਘ, ਸ. ਸੂਬਾ ਸਿੰਘ, ਸ. ਨਵਤੇਜ ਸਿੰਘ ਕਾਉਣੀ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਨਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਸ. ਜੁਗਰਾਜ ਸਿੰਘ ਦੋਧਰ, ਸ. ਤਰਸੇਮ ਸਿੰਘ ਰੱਤੀਆਂ, ਬੀਬੀ ਗੁਰਿੰਦਰ ਕੌਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਸ. ਪਰਮਜੀਤ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਨਿਰਮਲ ਸਿੰਘ ਹਰਿਆਉਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਜਸਮੇਲ ਸਿੰਘ ਲਾਛੜੂ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆਂ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਹਰਪਾਲ ਸਿੰਘ ਜੱਲਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਲਿਆਣ, ਸ. ਕੁਲਵੰਤ ਸਿੰਘ ਮੰਨਣ, ਬੀਬੀ ਗੁਰਮੀਤ ਕੌਰ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਸ. ਬਿਕਰਮਜੀਤ ਸਿੰਘ ਕੋਟਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਨਾਮ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਸੁਰਿੰਦਰ ਸਿੰਘ ਠੇਕੇਦਾਰ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਭਾਈ ਰਾਮ ਸਿੰਘ, ਸ. ਸੁਖਜੀਤ ਸਿੰਘ ਕਾਦੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਿਰਵੈਲ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਸਮੂਹ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਲਾਮਤੀ ਲਈ ਸੰਘਰਸ਼ ਵਾਸਤੇ ਅਰਦਾਸ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ। ਅਰਦਾਸ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨਿਭਾਈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...