Tuesday, April 23, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਹਾਕੀ, ਬਾਸਕਟਬਾਲ ਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰੇਗੀ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਮਾਰਚ, 2021 –
ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਪਲੇਠੀ ਇਕੱਤਰਤਾ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜਕੀਆਂ ਦੀ ਖੇਡ ਅਕੈਡਮੀ ਸਥਾਪਤ ਕੀਤੀ ਜਾਵੇਗੀ। ਇਸ ਅਕੈਡਮੀ ਵਿਚ ਹਾਕੀ, ਬਾਸਕਟਬਾਲ ਅਤੇ ਅਥਲੈਟਿਕਸ ਲਈ ਲੜਕੀਆਂ ਦੀ ਚੋਣ ਕਰਨ ਵਾਸਤੇ 13 ਅਤੇ 14 ਮਾਰਚ ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਟ੍ਰਾਇਲ ਲਏ ਜਾਣਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੜਕਿਆਂ ਲਈ ਹਾਕੀ ਅਕੈਡਮੀਆਂ ਪਹਿਲਾਂ ਤੋਂ ਹੀ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਇਸੇ ਸਾਲ ਹਾਕੀ ਇੰਡੀਆ ਵੱਲੋਂ ਮਾਨਤਾ ਮਿਲੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀਆਂ ਖ਼ਾਲਸਈ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਲੜਕੀਆਂ ਲਈ ਬਣਾਈ ਜਾ ਰਹੀ ਖੇਡ ਅਕੈਡਮੀ ਵਿਚ ਅੰਡਰ-15 ਅਤੇ ਅੰਡਰ-17 ਅਨੁਸਾਰ ਖਿਡਾਰਨਾਂ ਦੀ ਚੋਣ ਕੀਤੀ ਜਾਵੇਗੀ।

ਜਿਹੜੀਆਂ ਲੜਕੀਆਂ ਅਕੈਡਮੀ ਲਈ ਚੁਣੀਆਂ ਜਾਣਗੀਆਂ ਉਨ੍ਹਾਂ ਲਈ ਵਧੀਆਂ ਪੜ੍ਹਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਖੇਡਾਂ ਦੇ ਸਮਾਨ, ਖਾਣਾ ਅਤੇ ਵਰਦੀਆਂ ਆਦਿ ਸ਼੍ਰੋਮਣੀ ਕਮੇਟੀ ਦੇਵੇਗੀ। ਇਸ ਅਕੈਡਮੀ ਲਈ ਵਧੀਆਂ ਕੋਚ ਲੜਕੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਚੋਣ ਵਿਧੀ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਟ੍ਰਾਇਲ ਦੌਰਾਨ ਚੁਣੀਆਂ ਗਈਆਂ ਖਿਡਾਰਨਾਂ ਦੇ ਖੇਡ ਕੈਂਪ ਲਗਾ ਕੇ ਅੰਤਿਮ ਚੋਣ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੇ ਗਏ ਖੇਡ ਡਾਇਰੈਕਟੋਰੇਟ ਦੀ ਡਾਇਰੈਕਟਰ ਸਮੇਤ ਸਾਰੇ ਮੈਂਬਰ ਖੇਡ ਖੇਤਰ ਦੇ ਵੱਡੇ ਨਾਮ ਹਨ, ਜਿਨ੍ਹਾਂ ਦੀ ਸਲਾਹ ਅਤੇ ਨਿਰਦੇਸ਼ਾਂ ਅਨੁਸਾਰ ਕਾਰਜ ਕੀਤੇ ਜਾਣਗੇ। ਇਕੱਤਰਤਾ ਮੌਕੇ ਬੀਬੀ ਜਗੀਰ ਕੌਰ ਤੋਂ ਇਲਾਵਾ ਖੇਡ ਡਾਇਰੈਕਟਰ ਬੀਬੀ ਰਾਜਬੀਰ ਕੌਰ ਅਰਜੁਨਾ ਐਵਾਰਡੀ, ਡਿਪਟੀ ਡਾਇਰੈਕਟਰ ਬੀਬੀ ਸੁਰਜੀਤ ਕੌਰ, ਡਾਇਰੈਕਟੋਰੇਟ ਦੇ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ, ਸ੍ਰੀਮਤੀ ਸੁਮਤੀ ਕੰਵਰ, ਸ੍ਰੀਮਤੀ ਪੂਨਮ ਅਰੋੜਾ, ਬੀਬੀ ਪਰਮਿੰਦਰ ਕੌਰ ਪੰਨੂ ਅਤੇ ਬੀਬੀ ਰਾਜਿੰਦਰ ਕੌਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ. ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਅਜ਼ਾਦੀਪ ਸਿੰਘ ਹਾਜ਼ਰ ਸਨ।

ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਹਿਤਕ ਖੇਤਰ ਦੀ ਉੱਘੀ ਸ਼ਖ਼ਸੀਅਤ ਪ੍ਰੋ. ਨਰਿੰਜਨ ਸਿੰਘ ਢੇਸੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰੋ. ਢੇਸੀ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਦੇਣ ਦੇ ਨਾਲ-ਨਾਲ ਗੁਰਮਤਿ ਖੇਤਰ ਵਿਚ ਵੀ ਖੋਜ ਕਾਰਜ ਕੀਤੇ।

ਉਨ੍ਹਾਂ ਆਖਿਆ ਕਿ ਪ੍ਰੋ. ਨਰਿੰਜਨ ਸਿੰਘ ਇਕ ਖੋਜੀ ਲੇਖਕ ਸਨ ਜਿਨ੍ਹਾਂ ਦੇ ਤੁਰ ਜਾਣ ਨਾਲ ਸਹਿਤਕ ਹਲਕਿਆਂ ਵਿਚ ਵੱਡਾ ਘਾਟਾ ਪਿਆ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਢੇਸੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...