Saturday, April 20, 2024

ਵਾਹਿਗੁਰੂ

spot_img
spot_img

ਸਕੂਟੀ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁੱਜੀ ‘ਆਮ ਆਦਮੀ ਪਾਰਟੀ’ ਦੀ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ

- Advertisement -

ਸੰਗਰੂਰ, 28 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਅੱਜ ਆਪਣੇ ਮਾਤਾ-ਪਿਤਾ ਨਾਲ ਐੱਸਡੀਐੱਮ ਕਮ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਇਸ ਮੌਕੇ ਉਹ ਐੱਸ. ਡੀ. ਐੱਮ. ਦਫ਼ਤਰ ਸਕੂਟਰੀ ਰਾਹੀਂ ਪਹੁੰਚੇ। ਨਰਿੰਦਰ ਭਰਾਜ ਨੇ ਕਿਹਾ ਕਿ ਉਨ੍ਹਾਂ ਕੋਲ ਸਿਰਫ਼ ਇਹੋ ਇੱਕ ਆਪਣਾ ਸਾਧਨ ਹੈ ਜਿਸ ’ਤੇ ਉਨ੍ਹਾਂ ਨੇ ਹੁਣ ਤੱਕ ਪੜ੍ਹਾਈ ਅਤੇ ਰਾਜਨੀਤੀ ਦਾ ਸਫ਼ਰ ਤੈਅ ਕੀਤਾ ਹੈ। ਭਰਾਜ ਨੇ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਰਾਜਨੀਤਕ ਪਾਰਟੀ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੋਵੇ।

ਉਨ੍ਹਾਂ ਰਾਜਨੀਤਕ ਪਾਰਟੀਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਹੁਣ ਤੱਕ ਭਾਈ ਭਤੀਜਾ, ਪਿਓ-ਪੁੱਤ ਅਤੇ ਹੋਰ ਅਜਿਹੇ ਰਿਸ਼ਤਿਆਂ ਨੂੰ ਲੈ ਕੇ ਹੀ ਰਾਜਨੀਤਕ ਪਾਰਟੀਆਂ ਨੇ ਟਿਕਟਾਂ ਦੀ ਵੰਡ ਕਰਕੇ ਪਰਿਵਾਰਵਾਦ ਨੂੰ ਬੜ੍ਹਾਵਾ ਦਿੱਤਾ ਹੈ ਜਦਕਿ ਆਮ ਆਦਮੀ ਪਾਰਟੀ ਨੇ ਕੰਮ ਕਰਨ ਵਾਲੇ ਉਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ ਜੋ ਆਮ ਘਰਾਂ ਨਾਲ ਸੰਬੰਧ ਰੱਖਦੇ ਹਨ।

ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਇਕ ਸਾਧਾਰਨ ਕਿਸਾਨ ਪਰਿਵਾਰ ਦੇ ਜੰਮੇ ਤੇ ਪਲੇ ਹਨ, ਉਨ੍ਹਾਂ ਦਾ ਕੋਈ ਵੀ ਰਾਜਨੀਤਕ ਪਿਛੋਕੜ ਕਿਸੇ ਵੀ ਸਿਆਸੀ ਪਾਰਟੀ ਨਾਲ ਅਜਿਹਾ ਨਹੀਂ ਰਿਹਾ ਕਿ ਉਨ੍ਹਾਂ ਨੂੰ ਟਿਕਟ ਦੀ ਪ੍ਰਾਪਤੀ ਹੋ ਸਕੇ। ਆਮ ਆਦਮੀ ਪਾਰਟੀ ਨਾਲ ਕੰਮ ਕਰਕੇ ਉਨ੍ਹਾਂ ਨੂੰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਮੌਕਾ ਪ੍ਰਾਪਤ ਹੋਇਆ ਹੈ। ਨਰਿੰਦਰ ਭਰਾਜ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਨਾ ਤੈਅ ਹੈ। ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...