Friday, April 26, 2024

ਵਾਹਿਗੁਰੂ

spot_img
spot_img

ਸਕੂਲੀ ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ

- Advertisement -

ਯੈੱਸ ਪੰਜਾਬ
ਚੰਡੀਗੜ, 18 ਜੂਨ, 2021 –
ਵਿਦਿਆਰਥੀਆਂ ਦੀ ਪੜਾਈ ਨੂੰ ਯਕੀਨੀ ਬਨਾਉਣ ਅਤੇ ਉਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤਾਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 9ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਸਲਾਨਾ 3000 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਉਨਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੇ ਮਾਪਿਆਂ ਦੀ ਆਮਦਨ 2.50 ਲੱਖ ਰੁਪਏ ਤੋਂ ਘੱਟ ਹੋਵੇ।

ਇਸੇ ਤਰਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 1500 ਰੁਪਏ ਸਲਾਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਸਲਾਨਾ ਆਮਦਨ ਦੀ ਸੀਮਾ 2.50 ਲੱਖ ਰੁਪਏ ਰੱਖੀ ਗਈ ਹੈ।

ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਦੇ ਹੇਠ ਦਸਵੀਂ ਵਿੱਚੋਂ 90 ਫੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਸਕੀਮ ਸਿਰਫ਼ ਸਰਕਾਰੀ ਅਤੇ ਅਦਰਸ਼ ਸਕੂਲਾਂ ਦੇ ਯੋਗ ਵਿਦਿਆਰਥੀਆਂ ਲਈ ਹੈ।

ਇਸੇ ਤਰਾਂ ਜਨਰਲ ਸਕਲਾਰਸ਼ਿਪ ਸਕੀਮ ਹੇਠ ਬਲਾਕ ਪੱਧਰ ’ਤੇ ਪੰਜਵੀਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਆਉਣ ਵਾਲੇ ਤਿੰਨ ਵਿਦਿਆਰਥੀਆਂ ਅਤੇ ਤਿੰਨ ਵਿਦਿਆਰਥਣਾਂ ਨੂੰ ਇੱਕ ਵਾਰ 1000-1000 ਰੁਪਏ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਅੱਠਵੀਂ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਇੱਕ ਵਾਰੀ 1500-1500 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ।

‘ਅਨਕਲੀਨ ਓਕੂਪੇਸ਼ਨ ਸਕਾਲਰਸ਼ਿਪ ਸਕੀਮ’ ਹੇਠ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਲਾਨਾ 1850 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਆਮਦਨ ਦੀ ਕੋਈ ਸੀਮਾ ਨਹੀਂ ਹੈ ਅਤੇ ਇਹ ਵਜ਼ੀਫਾ ਉਨਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੇ ਮਾਪੇ ਚਮੜਾ ਰੰਗਣ, ਚਮੜਾ ਲਾਹੁਣ ਅਤੇ ਕੂੜਾ ਕਰਕਟ ਚੁੱਕਣ ਦਾ ਕੰਮ ਕਰਦੇ ਹਨ।

ਇਸੇ ਤਰਾ 6ਵੀਂ ਤੋਂ 12ਵੀਂ ਤੱਕ ਪੜਦੇ ਐਸ.ਸੀ. ਸਪੋਰਟਸ ਸਟੂਡੈਂਟਸ ਨੂੰ ਵੀ ਵਜ਼ੀਫੇ ਦਿੱਤੇ ਜਾਂਦੇ ਹਨ। 6ਵੀਂ ਤੋਂ 8ਵੀਂ ਵਾਲੇ ਵਿਦਿਆਰਥੀਆਂ ਨੂੰ 500 ਰੁਪਏ, 9 ਵੀਂ ਤੋਂ 10ਵੀਂ ਵਾਲਿਆਂ ਨੂੰ 750 ਰੁਪਏ ਅਤੇ 11ਵੀਂ ਅਤੇ 12ਵੀਂ ਵਾਲਿਆਂ ਨੂੰ 1000 ਰੁਪਏ ਇੱਕੋ ਵਾਰ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਇਸ ਵਜੀਫ਼ੇ ਲਈ ਯੋਗ ਹਨ।

ਅਨੁਸੂਚਿਤ ਜਾਤਾਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 2.50 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਮਾਪਿਆਂ ਦੇ ਬੱਚਿਆ ਨੂੰ ਮੈਨਟੇਨੈਸ ਅਲਾਉਸ ਸਲਾਨ 2500 ਰੁਪਏ ਅਤੇ ਹੋਸਟਲਰਾਂ ਨੂੰ ਸਲਾਨਾ 4000 ਰੁਪਏ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਉਠਾਉਣ ਵਾਲਾ ਵਿਦਿਆਰਥੀ ਕੋਈ ਹੋਰ ਵਜ਼ੀਫਾ ਨਾ ਲੈਂਦਾ ਹੋਵੇ ਅਤੇ ਉਸ ਦੀ 75 ਫੀਸਦੀ ਹਾਜ਼ਰੀ ਹੋਵੇ। ਉਸ ਦੇ ਘੱਟੋ ਘੱਟ 50 ਫੀਸਦੀ ਅੰਕ ਹੋਣੇ ਚਾਹੀਦੇ ਹਨ।

ਇਸੇ ਤਰਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਨੂੰ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 160 ਰੁਪਏ ਪ੍ਰਤੀ ਮਹੀਨਾ ਮੈਨਟੇਨੈਸ ਅਲਾਉਸ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਦੀ ਸਲਾਨਾ ਆਮਦਨ ਦੀ ਸੀਮਾ 1.50 ਲੱਖ ਰੁਪਏ ਸਲਾਨਾ ਰੱਖੀ ਗਈ ਹੈ ਅਤੇ ਵਿਦਿਆਰਥੀ ਦੀ ਹਾਜ਼ਰੀ 75 ਫੀਸਦੀ ਹੋਣੀ ਚਾਹੀਦੀ ਹੈ। ਇਸ ਲਈ ਵਿਦਿਆਰਥੀ ਦੇ ਅੰਕ 60 ਫੀਸਦੀ ਜਾਂ ਵੱਧ ਹੋਣੇ ਚਾਹੀਦੇ ਹਨ।

ਇਸੇ ਤਰਾਂ ਹੀ ‘ਸਕੀਮ ਆਫ ਅਪ-ਗ੍ਰੇਡੇਸ਼ਨ ਆਫ ਮੈਰਿਟ ਆਫ ਐਸ.ਸੀ. ਸਟੂਡੈਂਟਸ’, ਘੱਟ ਗਿਣਤੀਆਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਘੱਟ ਗਿਣਤੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਨੈਸ਼ਨਲ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਰਜਿਸਟਰਡ ਕਿਰਤੀਆਂ ਦੇ ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ. ਵਿਦਿਆਰਥਣਾਂ ਲਈ ਹਾਜ਼ਰੀ ਸਕਲਾਰਸ਼ਿਪ ਅਤੇ ਈ.ਡਬਲਯੂ.ਸੀ. ਤੇ ਬੀ.ਸੀ. ਲੜਕੀਆ ਲਈ ਹਾਜ਼ਰੀ ਸਕਲਾਰਸ਼ਿਪ ਹੇਠ ਵੱਖ ਵੱਖ ਸ਼ਰਤਾਂ ਤਹਿਤ ਵਜ਼ੀਫਾ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿੱਚ ਕੋਈ ਦਿੱਕਤ ਨਾ ਆਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...