Thursday, April 25, 2024

ਵਾਹਿਗੁਰੂ

spot_img
spot_img

ਸਕੂਲ ਅਧਿਆਪਕ ਕਮਲਜੀਤ ਗਰੇਵਾਲ ਦੀ ਵਿਲੱਖਣ ਪਹਿਲਕਦਮੀ; ਸਿੱਖ਼ਿਆ ਸਕੱਤਰ ਵੱਲੋਂ ਪੰਜਾਬੀ ਪਾਠ ਪੁਸਤਕਾਂ ’ਚ ਸ਼ਾਮਲ ਗੀਤਾਂ ਦਾ ਵੀਡੀਓ ਜਾਰੀ

- Advertisement -

ਯੈੱਸ ਪੰਜਾਬ
ਐੱਸ.ਏ.ਐੱਸ. ਨਗਰ, 2 ਅਗਸਤ, 2021 –
ਸਕੂਲ ਸਿੱਖਿਆ ਵਿਭਾਗ ਦੇ ਉੱਚ-ਅਧਿਕਾਰੀਆਂ ਦੇ ਵੱਲੋਂ ਮਿਲ ਰਹੀ ਪ੍ਰੇਰਨਾ ਅਤੇ ਉਤਸ਼ਾਹ ਸਦਕਾ ਕਲਾਕਾਰ ਅਤੇ ਸਾਹਿਤਕਾਰ ਅਧਿਆਪਕ ਵਿਲੱਖਣ ਪਹਿਲਕਦਮੀਆਂ ਕਰਕੇ ਵੱਖ-ਵੱਖ ਜਮਾਤਾਂ ਦੇ ਪਾਠਕ੍ਰਮ ਨੂੰ ਵਿਦਿਆਰਥੀਆਂ ਲਈ ਰੌਚਕ ਅਤੇ ਸੌਖਾਲਾ ਬਣਾਉਣ ਦਾ ਯਤਨ ਕਰ ਰਹੇ ਹਨ।

ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਸਾਰੇ ਗੀਤਾਂ ਅਤੇ ਕਵਿਤਾਵਾਂ ਨੂੰ ਆਪਣੀ ਮਿੱਠੀ ਅਤੇ ਪਿਆਰੀ ਅਵਾਜ਼ ਵਿੱਚ ਗਾ ਕੇ ਸਿੱਖਿਆ ਵਿਭਾਗ ਲਈ ਤਿਆਰ ਕੀਤਾ ਹੈ।

ਇਹਨਾਂ ਗੀਤਾਂ ਅਤੇ ਕਵਿਤਾਵਾਂ ਦੀ ਸੀਰੀਜ਼ ਨੂੰ ਯੂ-ਟਿਊਬ ਲਿੰਕ ‘ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਆਪਣੇ ਕਰ ਕਮਲਾਂ ਨਾਲ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕਲਾਕਾਰ ਅਤੇ ਸਾਹਿਤਕਾਰ ਅਧਿਆਪਕਾਂ ਨੇ ਅੱਜ ਸਕੂਲੀ ਸਿੱਖਿਆ ਵਿੱਚ ਨਵੀਆਂ ਪੈੜਾਂ ਪਾਈਆਂ ਹਨ ਜਿਸ ਨਾਲ ਵਿਦਿਆਰਥੀਆਂ ਲਈ ਪੜ੍ਹਾਈ ਹੋਰ ਵੀ ਸੌਖਾਲੀ ਹੋ ਗਈ।

ਕ੍ਰਿਸ਼ਨ ਕੁਮਾਰ ਨੇ ਇਸ ਮੌਕੇ ਕਰਮਜੀਤ ਸਿੰਘ ਗਰੇਵਾਲ ਨੂੰ ਇਸ ਵਿੱਲਖਣ ਕਾਰਜ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਹੋਰਨਾਂ ਕਲਾਕਾਰ ਅਧਿਆਪਕਾਂ ਲਈ ਇੱਕ ਪ੍ਰੇਰਨਾ ਸਰੋਤ ਬਣ ਕੇ ਸਾਹਮਣੇ ਆਏ ਹਨ। ਇਸ ਮੌਕੇ ਜਗਤਾਰ ਸਿੰਘ ਕੂਲੜੀਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੀ ਮੌਜੂਦ ਸਨ।

ਇਸ ਮੌਕੇ ਕਰਮਜੀਤ ਸਿੰਘ ਗਰੇਵਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਠ ਪੁਸਤਕਾਂ ਵਿੱਚ ਸ਼ਾਮਲ ਗੀਤ ਅਤੇ ਕਵਿਤਾਵਾਂ ਦੀ ਸੁਝ-ਬੂਝ ਅਤੇ ਤਰਜ਼ ਨੂੰ ਸਮਝਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਵਿਦਿਆਰਥੀਆਂ ਦੀਆਂ ਸੁਹਜਾਤਮਕ ਰੁਚੀਆਂ ਪ੍ਰਫੁੱਲਤ ਹੁੰਦੀਆਂ ਹਨ।

ਇਹ ਵਿਦਿਆਰਥੀਆਂ ਵਿੱਚ ਛੁਪਿਆ ਕਲਾਕਾਰ ਲੱਭਣ ਦਾ ਉਪਰਾਲਾ ਹੈ ਜਿਸ ਨਾਲ ਵਿਦਿਆਰਥੀ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਲਾਭ ਲੈ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਬੱਚਿਆਂ ਨੂੰ ਵਧੀਆ ਸ਼ਬਦਾਵਲੀ ਅਤੇ ਨੈਤਿਕ ਕਦਰਾਂ ਕੀਮਤਾਂ ਵਾਲੀਆਂ ਲਿਖਤਾਂ ਨਾਲ ਰੂ-ਬ-ਰੂ ਹੋਣ ਦਾ ਮੌਕਾ ਵੀ ਮਿਲੇਗਾ।

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਜੀ ਵੱਲੋਂ ਪਹਿਲੀ ਤੋਂ ਅੱਠਵੀਂ ਤੱਕ ਦੀਆਂ ਪੰਜਾਬੀ ਪਾਠ ਪੁਸਤਕਾਂ ਵਿੱਚ ਸ਼ਾਮਿਲ ਗੀਤਾਂ ਅਤੇ ਕਵਿਤਾਵਾਂ ਦੀ ਆਡੀਓ-ਵੀਡੀਓ ਸੀਰੀਜ਼ ਸਬੰਧੀ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਮੀਡੀਆ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ, ਮਨਦੀਪ ਸਿੰਘ, ਰਾਜਿੰਦਰ ਸਿੰਘ ਚਾਨੀ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕਲਾਕਾਰ ਅਧਿਆਪਕ ਕਰਮਜੀਤ ਗਰੇਵਾਲ ਨੂੰ ਵਧਾਈ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...