Wednesday, April 24, 2024

ਵਾਹਿਗੁਰੂ

spot_img
spot_img

‘ਸਕੂਲ ਆਫ ਐਮੀਨੈਸ’ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਚੰਡੀਗੜ, 24 ਨਵੰਬਰ, 2022:
ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ ।

ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ।

ਸਕੂਲ ਆਫ ਐਮੀਨੈੱੱਸ ਦੀ ਸਮੁੱੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱੱਸਿਆ ਕਿ ਪੰਜਾਬ ਦੀ ਸਕੂਲ ਸਿੱੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ।

ਉਹਨਾਂ ਦੱੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ”ਸਕੂਲ ਆਫ ਐਮੀਨੈੱੱਸ” ਦਾ ਨੀਂਹ ਪੱਥਰ ਰੱਖਣ ਗ ਕਰਨਗੇ ।

ਸ. ਬੈਂਸ ਨੇ ਦੱੱਸਿਆ ਕਿ ਇਹਨਾਂ ਸਕੂਲਾਂ ਦਾ ਵਿੱੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।

ਸਿੱੱਖਿਆ ਮੰਤਰੀ ਸ. ਬੈਂਸ ਨੇ ਦੱੱਸਿਆ ਕਿ ਇਹਨਾਂ ਸਕੂਲਾਂ ਦੀ ਪੜਾਈ ਦਾ ਪੱੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਹਨਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ।

ਸਿੱੱਖਿਆ ਮੰਤਰੀ ਅਨੁਸਾਰ ਉਹ ਪੰਜਾਬ ਦੇ ਸਿੱੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ ਅਤੇ ਪੰਜਾਬ ਦੇ ਮੁੱੱਖ ਮੰਤਰੀ ਸ. ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱੱਜੀ ਦਿਲਚਸਪੀ ਲੈ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱੱਖਿਆ ਨੂੰ ਪੂਰੇ ਦੇਸ਼ ਵਿੱੱਚੋਂ ਨਮੂਨੇ ਦੀ ਸਿੱੱਖਿਆ ਬਣਾਉਣ ਵਾਸਤੇ ਵਚਨਬੱੱਧ ਹੈ ਅਤੇ ਸਿੱੱਖਿਆ ਪ੍ਰਬੰਧ ਦੇ ਸੁਧਾਰਾਂ ਵਾਸਤੇ ਉਹ ਕੋਈ ਵੀ ਕਸਰ ਬਾਕੀ ਨਹੀਂ ਛੱੱਡਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...