Saturday, April 20, 2024

ਵਾਹਿਗੁਰੂ

spot_img
spot_img

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਦਸੰਬਰ, 2022:
ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਅੱਜ ਇਥੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ।

ਇਸ ਮੌਕੇ ਬੋਲਦਿਆਂ ਸ. ਬੈਂਸ ਨੇ ਕਿਹਾ ਕਿ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।

‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਅਧੀਨ ਬੋਰਡ ਦੀ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ।

ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ।

ਇਸ ਮੌਕੇ ਡੀ.ਜੀ.ਐਸ.ਈ. ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਬਲਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...