Wednesday, May 8, 2024

ਵਾਹਿਗੁਰੂ

spot_img
spot_img

ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਇਨ ਬਦਲੀਆਂ ਅਪਲਾਈ ਕਰਨ ਦੀ ਤਾਰੀਕ ‘ਚ 7 ਮਾਰਚ ਤੱਕ ਕੀਤਾ ਵਾਧਾ: ਸਿੰਗਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਵੱਖ-ਵੱਖ ਕਾਡਰਾਂ ਦੇ ਅਧਿਆਪਕਾਂ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਦੀਆਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੀ ਤਾਰੀਕ (ਪ੍ਰਕਿਰਿਆ) ‘ਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਧਿਆਪਕ ਵਰਗ ਦੀ ਮੰਗ ‘ਤੇ ਵਿਭਾਗ ਵੱਲੋਂ 5 ਤੋਂ 7 ਮਾਰਚ ਤੱਕ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਮੁੜ ਪੋਰਟਲ ਖੋਲ੍ਹਿਆ ਜਾਵੇਗਾ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਦੀ ਰੈਸ਼ਨਲਾਈਜ਼ੇਸ਼ਨ ਨਹੀਂ ਕੀਤੀ ਜਾ ਰਹੀ। ਵਿਭਾਗ ਵੱਲੋਂ ਸਕੂਲਾਂ ਵਿੱਚ ਮੌਜੂਦ ਅਸਾਮੀਆਂ ਵਿੱਚੋਂ ਕਿਸੇ ਵੀ ਤਰ੍ਹਾਂ ਦੀਆਂ ਅਸਾਮੀਆਂ ਦੀ ਗਿਣਤੀ ਘੱਟ ਨਹੀਂ ਕੀਤੀ ਜਾ ਰਹੀ।

ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਅਸਾਮੀਆਂ ਨੂੰ ਨਾ ਸਿਰਫ ਬਰਕਰਾਰ ਰੱਖਿਆ ਗਿਆ ਹੈ ਸਗੋਂ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਣ ਦੇ ਕਰਕੇ ਸਰਕਾਰ ਵੱਲੋਂ ਵੱਖ-ਵੱਖ ਵਿਸ਼ਿਆਂ ਦੀਆਂ ਨਵੀਆਂ ਅਸਾਮੀਆਂ ਦੀ ਰਚਨਾ ਵੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਜਿੱਥੇ ਕੰਮ ਕਰ ਰਹੇ ਹਨ ਉਹਨਾਂ ਦੀਆਂ ਅਸਾਮੀਆਂ ਪੋਰਟਲ ‘ਤੇ ਦਿਖਾਈ ਦੇ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਦਾ ਸਦਕਾ ਇਸ ਵਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦੀ ਸਿਰਜਣਾ ਹੋਣਾ ਇੱਕ ਵੱਡੀ ਪ੍ਰਾਪਤੀ ਹੈ।

ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਇਸ ਵਾਰ ਮਾਸਟਰ ਕਾਡਰ ਵਿੱਚ ਅੰਗਰੇਜ਼ੀ, ਗਣਿਤ ਅਤੇ ਸਾਇੰਸ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਹੋਰ ਅਸਾਮੀਆਂ ਵੀ ਮਨਜ਼ੂਰ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮਿਤੀ 24/05/2020 ਅਨੁਸਾਰ ਰਮਸਾ/ਐੱਸ.ਐੱਸ.ਏ ਅਧੀਨ ਭਰਤੀ ਹੋਏ ਗਣਿਤ ਅਤੇ ਅੰਗਰੇਜ਼ੀ ਦੇ ਅਧਿਆਪਕਾਂ ਜਾਂ ਮਿਡਲ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਲਈ ਜੋ ਲਾਜ਼ਮੀ ਬਦਲੀ ਦੀ ਸ਼ਰਤ ਲਗਾਈ ਗਈ ਸੀ, ਉਹ ਹਟਾਈ ਗਈ ਹੈ, ਪਰ ਜੇਕਰ ਕੋਈ ਅਧਿਆਪਕ ਬਦਲੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਪਲਾਈ ਕਰ ਸਕਦਾ ਹੈ।

ਇਸ ਤੋਂ ਇਲਾਵਾ ਜੋ ਅਧਿਆਪਕ ਪਹਿਲਾ ਬਦਲੀ ਲਈ ਅਪਲਾਈ ਕਰ ਚੁੱਕੇ ਹਨ, ਜੁਕਰ ਉਨ੍ਹਾਂ ਦੀ ਕੋਈ ਤਰੁੱਟੀ ਰਹਿ ਗਈ ਹੋਵੇ ਤਾਂ ਉਹ ਵੀ ਦੂਰ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਨ ਲਈ ਨਿਰਧਾਰਤ ਕੀਤੀ ਗਈ ਨੀਤੀ ਤਹਿਤ ਆਨ-ਲਾਈਨ ਬਦਲੀਆਂ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪੋਰਟਲ ਰਾਹੀਂ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਸੈਸ਼ਨ 2019-20 ਦੌਰਾਨ 7000 ਤੋਂ ਵੱਧ ਅਧਿਆਪਕਾਂ ਦੇ ਤਬਾਦਲੇ ਹੋਏ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...