Friday, March 29, 2024

ਵਾਹਿਗੁਰੂ

spot_img
spot_img

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਰਿਲੀਜ਼ ਕੀਤਾ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਕੈਲੰਡਰ

- Advertisement -

ਯੈੱਸ ਪੰਜਾਬ
ਪਟਿਆਲਾ, 19 ਅਪ੍ਰੈਲ, 2201 –
ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਪੇਸ਼ ਕਰਦਾ ਪਟਿਆਲੇ ਜਿਲ੍ਹੇ ਦੇ ਸਕੂਲਾਂ ਦਾ ਕੈਲੰਡਰ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਰਿਲੀਜ਼ ਕੀਤਾ। ਸਕੱਤਰ ਨੇ ਜਿਲ੍ਹਾ ਸਿੱਖਿਆ ਅਫਸਰ (ਸੈ. ਤੇ ਐਲੀ. ਸਿੱਖਿਆ) ਪਟਿਆਲਾ ਦੀ ਟੀਮ ਨੂੰ ਉਕਤ ਕੈਲੰਡਰ ਤਿਆਰ ਕਰਨ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ, ਪ੍ਰਾਪਤੀਆਂ ਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਕੈਲੰਡਰ, ਰਸਾਲੇ, ਪੋਸਟਰ ਤੇ ਈ-ਪ੍ਰਾਸਪੈਕਟਸ ਤਿਆਰ ਕੀਤੇ ਜਾ ਰਹੇ ਹਨ। ਜੋ ਬਹੁਤ ਹੀ ਸਿਰਜਣਾਮਕ ਤੇ ਉਸਾਰੂ ਕਾਰਜ ਹੈ।

ਸਕੱਤਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਸਿਖਰ ‘ਤੇ ਪੁੱਜ ਚੁੱਕੀ ਹੈ, ਜਿਸ ਲਈ ਕੈਲੰਡਰ, ਰਿਸਾਲੇ ਤੇ ਪੋਸਟਰ ਬਹੁਤ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ‘ਚ ਗੁਣਵੱਤਾ ਵਾਲੀ ਸਿੱਖਿਆ ਦੇ ਰਹੇ ਹਨ, ਉੱਥੇ ਸਕੂਲਾਂ ਦੀਆਂ ਖੂਬੀਆਂ ਬਾਰੇ ਵੀ ਲੋਕਾਂ ਨੂੰ ਦੱਸ ਰਹੇ ਹਨ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ, ਨੈਸ਼ਨਲ ਐਵਾਰਡੀ ਪ੍ਰਿੰ. ਤੋਤਾ ਸਿੰਘ ਚਹਿਲ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਾਜਵੰਤ ਸਿੰਘ ਹਾਜ਼ਰ ਸਨ। ਡੀ.ਈ.ਓ. (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ ਨੇ ਸਕੱਤਰ ਸਕੂਲ ਸਿੱਖਿਆ ਵੱਲੋਂ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਜਿਲ੍ਹੇ ਦੇ ਹਰ ਸਕੂਲ ਅਤੇ ਮੋਹਤਬਰ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਉਕਤ ਕੈਲੰਡਰ ਰਿਲੀਜ਼ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਨੇ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...