Thursday, April 25, 2024

ਵਾਹਿਗੁਰੂ

spot_img
spot_img

ਸਖੀ ਵਨ ਸਟਾਪ ਸੈਂਟਰਾਂ ਦੇ ਜ਼ਿਲ੍ਹੇ-ਵਾਰ ਸੰਪਰਕ ਨੰਬਰ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਗਸਤ, 2022 –
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਔਰਤਾਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇੰਨ੍ਹਾਂ ਸਹੂਲਤਾਂ ਨੂੰ ਲੋੜਵੰਦ ਔਰਤਾਂ ਨੂੰ ਮੁਹਈਆ ਕਰਨ ਲਈ ਵਿਭਾਗ ਵਲੋਂ ਜਿਲੇ ਪੱਧਰ ਤੇ ਸਖੀ ਵਨ ਸਟਾਪ ਸੈਂਟਰਾਂ ਦੀ ਸਥਾਪਨਾ ਕੀਤੀ ਗਈ ਹੈ ਇੰਨ੍ਹਾਂ ਸਹੂਲਤਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਵਿਭਾਗ ਵੱਲੋਂ ਸਖੀ ਵਨ ਸਟਾਪ ਸੈਂਟਰਾਂ ਦੇ ਜ਼ਿਲ੍ਹੇ-ਵਾਰ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਤਾਂ ਜੋ ਪੀੜਿਤ ਔਰਤਾਂ ਸਮੇਂ ਸਿਰ ਸਹਾਇਤਾ ਹਾਸਿਲ ਕਰ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਇੰਨ੍ਹਾਂ ਵਨ ਸਟਾਪ ਸੈਟਰਾਂ ਰਾਹੀ ਹਿੰਸਾ ਦੀਆਂ ਸ਼ਿਕਾਰ ਔਰਤਾਂ ਡਾਕਟਰੀ ਸਹਾਇਤਾ ਬਾਰੇ, ਕਾਨੂੰਨੀ ਸਹਾਇਤਾ, ਪੁਲਿਸ ਨਾਲ ਸਬੰਧਤ ਸਹਾਇਤਾ, ਮਨੋਵਿਗਿਆਨਕ ਅਤੇ ਕਾਊਂਸਲਿੰਗ ਸਹਾਇਤਾ ਅਤੇ ਮੁਫਤ ਖਾਣਾ ਤੇ ਰਹਿਣ ਲਈ ਸੁਰੱਖਿਅਤ ਜਗ੍ਹਾਂ ਆਦਿ ਮੁਫਤ ਸੇਵਾਵਾਂ ਮੁਹੱਈਆਂ ਕੀਤੀਆ ਜਾਣਗੀਆਂ।

ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦਿਆ ਇੰਨ੍ਹਾਂ ਵਨ ਸਟਾਪ ਸੈਟਰਾਂ ਰਾਹੀ ਹਿੰਸਾ ਦੀਆਂ ਸ਼ਿਕਾਰ ਔਰਤਾਂ ਆਪਣੀਆਂ ਸ਼ਿਕਾਇਤਾਂ ਆਪਣੇ ਆਪ ਜਾ ਕੇ, ਕਿਸੇ ਵੀ ਹੋਰ ਵਿਅਕਤੀ ਦੁਆਰਾ ਅਤੇ ਮਹਿਲਾ ਹੈਲਪਲਾਈਨ ਨੰ . 181 ਰਾਹੀਂ ਦਰਜ ਕਰਵਾ ਸਕਦੀਆਂ ਹਨ।

ਇਹ ਵਨ ਸਟਾਪ ਸੈਟਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਸਥਾਪਿਤ ਕੀਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਅੰਮ੍ਰਿਤਸਰ ਦਾ ਸੰਪਰਕ ਨੰਬਰ 78142- 62442, ਬਰਨਾਲਾ 98142- 23059, ਬਠਿੰਡਾ 79867-05900, ਫ਼ਰੀਦਕੋਟ 97817-03080, ਫ਼ਤਹਿਗੜ੍ਹ ਸਾਹਿਬ 99881-00415, ਫਾਜ਼ਿਲਕਾ 94645-03876, ਫਿਰੋਜ਼ਪੁਰ 82642-43667, ਗੁਰਦਾਸਪੁਰ 98888-96144, ਹੁਸ਼ਿਆਰਪੁਰ 98782-29387, ਜਲੰਧਰ 90231-31010, ਕਪੂਰਥਲਾ 01822-513460, ਲੁਧਿਆਣਾ 95014-76372, ਮਾਨਸਾ 99882-58016, ਮੋਗਾ 98147-83054, ਐਸ.ਏ.ਐਸ.ਨਗਰ 98558-94850, ਸ੍ਰੀ ਮੁਕਤਸਰ ਸਾਹਿਬ 75081-85002, ਪਠਾਨਕੋਟ 79735-35412, ਪਟਿਆਲਾ 87280-05949, ਰੂਪਨਗਰ 98551-32101, ਸੰਗਰੂਰ 01823-298522, ਐਸ.ਬੀ.ਐਸ. ਨਗਰ 75081-85002 ਅਤੇ ਤਰਨ ਤਾਰਨ 78886-84917 ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...