Thursday, March 28, 2024

ਵਾਹਿਗੁਰੂ

spot_img
spot_img

ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ: ਡਾ. ਵੇਰਕਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2021 –
ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ।

ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਦੇ ਹੋਏ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਅਕਤੂਬਰ 2021 ਨਿਰਧਾਰਤ ਕੀਤਾ ਗਿਆ ਸੀ। ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਹਨ।

ਡਾ. ਵੇਰਕਾ ਅਨੁਸਾਰ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਇਹ ਸੈਂਟਰ 45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਮਾਰਚ 2022 ਵਿੱਚ ਕੰਮ ਕਰਨਾ ਆਰੰਭ ਕਰ ਦੇਵੇਗਾ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਪ੍ਰਾਥਮਿਕਤਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੈਂਟਰਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ, ਮਸ਼ੀਨਰੀ, ਸਾਜੋ-ਸਮਾਨ ਉਪਲਭਦ ਕਰਵਾਇਆ ਜਾਵੇਗਾ ਤਾਂ ਜੋ ਕੈਂਸਰ ਦੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਸਕੇ।

ਡਾ. ਵੇਰਕਾ ਨੇ ਦੱਸਿਆ ਕਿ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਹੇਠ ਕੈਂਸਰ ਦੇ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਮਰੀਜ਼ਾਂ ਦਾ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕੀਤਾ ਜਾ ਰਿਹਾ ਹੈ।

ਡਾ. ਵੇਰਕਾ ਅਨੁਸਾਰ ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦੇ ਲਈ ਕਰੋਨਿਕ ਡਜ਼ੀਜ਼ ਸਰਟੀਫਿਕੇਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਵੀ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਬਨਾਉਣ ਦੀ ਯੋਜਨਾ ਹੈ ਜਿਸ ਦੇ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...