Friday, April 26, 2024

ਵਾਹਿਗੁਰੂ

spot_img
spot_img

ਸਤਨਾਮ ਸਿੰਘ ਮਾਣਕ ਦੀ ਨਵੀਂ ਗਜ਼ਲ ਨੂੰ ਗਾਇਕ ਸੁਨੀਲ ਡੋਗਰਾ ਨੇ ਦਿੱਤੀ ਆਵਾਜ਼, ਰਿਲੀਜ਼ ਦੇ ਕੁੱਝ ਦਿਨਾਂ ਅੰਦਰ ਹੀ ਮਿਲਿਆ ਭਰਵਾਂ ਹੁੰਗਾਰਾ

- Advertisement -

ਯੈੱਸ ਪੰਜਾਬ
ਜਲੰਧਰ, 27 ਜੁਲਾਈ, 2021 –
ਕੋਰੋਨਾ ਮਹਾਂਮਾਰੀ ਕਾਰਨ ਮੌਤ ਦੇ ਮੂੰਹ ‘ਚ ਜਾ ਪਈਆਂ ਕੀਮਤੀ ਜ਼ਿੰਦਗੀਆਂ ਦੇ ਦਰਦ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਦੇ ਮਨ ਦੀ ਪੀੜਾਂ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੀ ਆਪਣੇ ਘਰਾਂ ਨੂੰ ਹਿਜਰਤ ਅਤੇ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਔਕੜਾਂ ਨੂੰ ਆਪਣੇ ਗੀਤਾਂ ਅਤੇ ਗਜ਼ਲਾਂ ਰਾਹੀਂ ਆਪਣੇ ਜਜ਼ਬਾਤ ਦੀ ਤਰਜ਼ਮਾਨੀ ਕਰਨ ਵਾਲੇ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਵਲੋਂ ਹਾਲ ਹੀ ‘ਚ ਆਪਣੀਆਂ ਭਾਵਨਾਵਾਂ ਨੂੰ ਇਕ ਹੋਰ ਪੰਜਾਬੀ ਗਜ਼ਲ ‘ਇਹ ਦਿਲ ਮੇਰਾ’ ਦੇ ਰਾਹੀਂ ਪ੍ਰਗਟਾਉਣ ਦਾ ਯਤਨ ਕੀਤਾ ਹੈ।

ਇਸ ਗਜ਼ਲ ਨੂੰ ਉੱਘੇ ਪੰਜਾਬੀ ਗਾਇਕ ਸੁਨੀਲ ਡੋਗਰਾ ਨੇ ਆਵਾਜ਼ ਦਿੱਤੀ ਹੈ, ਜਦਕਿ ਇਸ ਨੂੰ ਇੰਡੀਅਨ ਮੈਲੋਡੀਜ਼ ਕੰਪਨੀ ਵਲੋਂ ਜਾਰੀ ਕੀਤਾ ਗਿਆ ਹੈ।

ਇਸ ਗੀਤ ਨੂੰ ਸ਼ੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਕੁੱਝ ਦਿਨਾਂ ‘ਚ ਹੀ ਇਸ ਗਜ਼ਲ ਨੂੰ ਵੱਡੀ ਗਿਣਤੀ ‘ਚ ਸੰਗੀਤ ਪ੍ਰੇਮੀਆਂ ਵਲੋਂ ਦੇਖਿਆ-ਸੁਣਿਆ ਗਿਆ ਹੈ। ਇਸ ਗਜ਼ਲ ਬਾਰੇ ਗੱਲ ਕਰਦੇ ਹੋਏ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਖੁਸ਼ੀ ਅਤੇ ਉਦਾਸੀ ਮਨ ਦੀਆਂ ਦੋ ਅਜਿਹੀਆਂ ਅਵਸਥਾਵਾਂ ਹਨ, ਜੋ ਧੁੱਪ ਅਤੇ ਛਾਂ ਵਾਂਗ ਹਮੇਸ਼ਾ ਸਾਡੇ ਨਾਲ ਰਹਿੰਦੀਆਂ ਹਨ ਤੇ ਇਹ ਰਚਨਾ ਉਦਾਸ ਪਲਾਂ ਦੇ ਕੁੱਝ ਅਨੁਭਵਾਂ ਦੀ ਪੇਸ਼ਕਾਰੀ ਕਰਦੀ ਹੈ।

ਦੱਸਣਯੋਗ ਹੈ ਕਿ ਗਾਇਕ ਸੁਨੀਲ ਡੋਗਰਾ ਇਸ ਤੋਂ ਪਹਿਲਾਂ ਵੀ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਔਕੜਾਂ ਤੇ ਦੁਸ਼ਵਾਰੀਆਂ ਨੂੰ ਪੇਸ਼ ਕਰਦੀ ਸਰੀ ਮਾਣਕ ਦੀ ਰਚਨਾ ‘ਦਰਦ ਸਿਹਾ ਨਹੀਂ ਜਾਂਦਾ’ ਨੂੰ ਵੀ ਆਪਣੀ ਆਵਾਜ਼ ਦੇ ਚੁੱਕੇ ਹਨ।

ਜਦਕਿ ਉੱਘੇ ਪੰਜਾਬੀ ਗਾਇਕ ਅਨਾਦੀ ਮਿਸ਼ਰਾ ਦੀ ਆਵਾਜ਼ ‘ਚ ਸਤਨਾਮ ਸਿੰਘ ਮਾਣਕ ਦੀ ਰਚਨਾ ‘ਆ ਦਿਲਾ’ ਕੋਰੋਨਾ ਕਾਰਨ ਵਾਤਾਰਣ ‘ਚ ਆਈਆਂ ਤਬਦੀਲੀਆਂ ਦਾ ਖੂਬਸੂਰਤ ਚਿਤਰਣ ਸੀ ਤੇ ਇਸੇ ਤਰ੍ਹਾਂ ਪ੍ਰਵਾਸੀ ਮਜ਼ਦੂਰਾਂ ਦੀ ਹਿਜਰਤ ਦੇ ਦਰਦ ਨੂੰ ਪੇਸ਼ ਕਰਦੇ ਗੀਤ ‘ਦਰਦ ਦਾ ਦਰਿਆ’ ਅਤੇ ਕੋਰੋਨਾ ਕਾਰਨ ਚਾਰੇ ਪਾਸੇ ਛਾਈ ਉਦਾਸੀ ਨੂੰ ਆਪਣੇ ਗੀਤ ‘ਹਾਲ ਆਪਣੇ ਸ਼ਹਿਰ ਦਾ’ ਨੂੰ ਉੱਘੇ ਸੂਫੀ ਗਾਇਕ ਯਾਕੂਬ ਗਿੱਲ ਨੇ ਬਹੁਤ ਹੀ ਭਾਵਪੂਰਤ ਤਰੀਕੇ ਨਾਲ ਸੰਗੀਤ ਪ੍ਰੇਮੀਆਂ ਦੇ ਸਾਹਮਣੇ ਪੇਸ਼ ਕੀਤਾ ਸੀ।

ਹਾਲ ਹੀ ‘ਚ ਵਿਛੜ ਗਏ ਨੌਜਵਾਨ ਗਾਇਕ ਦਿਲਜਾਨ ਦੀ ਆਵਾਜ਼ ‘ਚ ਕਿਸਾਨਾਂ ਦੇ ਹੌਂਸਲੇ ਅਤੇ ਜਜ਼ਬੇ ਨੂੰ ਦਰਸਾਉਂਦਾ ਗੀਤ ‘ਜਿੰਦਾਬਾਦ’ ਵੀ ਸਤਨਾਮ ਸਿੰਘ ਮਾਣਕ ਦੀ ਵੱਖ-ਵੱਖ ਮੁੱਦਿਆਂ ਪ੍ਰਤੀ ਉਨ੍ਹਾਂ ਦੀ ਪਹੁੰਚ ਤੇ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਹੈ। ਗਾਇਕ ਜੇ. ਰਿਆਜ਼ ਦੀ ਆਵਾਜ਼ ‘ਚ ‘ਕੋਰੋਨਾ ਦੇ ਸੰਤਾਪ ਨੂੰ ਪੇਸ਼ ਕਰਦਾ ਸਤਨਾਮ ਸਿੰਘ ਮਾਣਕ ਦਾ ਇਕ ਹੋਰ ਗੀਤ ‘ਇਹ ਕੇਹੀ ਰੁੱਤ ਆਈ’ ਵੀ ਲੋਕ ਮਨਾਂ ਨੂੰ ਝੰਜੋੜਨ ‘ਚ ਸਫਲ ਰਿਹਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...