Wednesday, April 24, 2024

ਵਾਹਿਗੁਰੂ

spot_img
spot_img

ਸਤਿਕਾਰ ਕਮੇਟੀ ਵੱਲੋਂ ਘਰਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਚੁੱਕੇ ਜਾਣ ’ਤੇ ਜਥੇਦਾਰ ਅਕਾਲ ਤਖ਼ਤ ਦਾ ਵੱਡਾ ਬਿਆਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਅਗਸਤ, 2020:

ਬੀਤੇ ਦਿਨੀਂ ਆਪੂੰ ਬਣੀ ਸਤਿਕਾਰ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਆਪਣੇ ਹੀ ਅੰਦਾਜ਼ ਵਿਚ ਇਕ ਸੇਵਾਮੁਕਤ ਪ੍ਰਿੰਸੀਪਲ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕੇ ਜਾਣ ਦੀ ਘਟਨਾ ਦਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ।

ਕੁਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਅੰਮ੍ਰਿਤਧਾਰੀ ਸਿੱਖ ਅਤੇ ਸੇਵਾਮੁਕਤ ਪ੍ਰਿੰਸੀਪਲ ਸ: ਜਸਵੰਤ ਸਿੰਘ ਦੇ ਘਰੋਂ ਸਤਿਕਾਰ ਕਮੇਟੀ ਵੱਲੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਧੱਕੇ ਨਾਲ ਚੁੱਕੇ ਕੇ ਲਿਜਾਉਣ ਦਾ ਮਾਮਲਾ ਮੀਡੀਆ ਰਾਹੀਂ ਸਾਹਮਣੇ ਆਉਣ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ ਪ੍ਰੰਤੂ ਗੁਰੂ ਸਾਹਿਬ ਦੇ ਸਤਿਕਾਰ ਦੇ ਨਾਂਅ ’ਤੇ ਕੁਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿਤ ਨਹੀਂ।

ਕਾਰਜਕਾਰੀ ਜਥੇਦਾਰ ਨੇ ਆਖ਼ਿਆ ਕਿ ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਦੇ ਖਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਅਤੇ ਪ੍ਰਸ਼ਾਸ਼ਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਕਿਸੇ ਵੀ ਜਥੇਬੰਦੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨਸਰੂਪ ਜ਼ਬਰਦਸਤੀ ਲਿਜਾਣ ਦੀ ਇਜਾਜ਼ਤ ਨਹੀਂ ਹੈ।

ਉਨ੍ਹਾਂ ਆਖ਼ਿਆ ਕਿ ਜੇ ਕਿਤੇ ਗੁਰੂ ਸਾਹਿਬ ਦੇ ਅਦਬ ਸਤਿਕਾਰ ਵਿਚ ਘਾਟ ਹੈ ਤਾਂ ਸੰਗਤਾਂ ਨੂੰ ਉਸ ਸੰਬੰਧੀ ਪਿਆਰ ਨਾਲ ਗੁਰਮਤਿ ਦੀ ਰੌਸ਼ਨ ਵਿਚ ਸਮਝਾਇਆ ਜਾਵੇ।

ਜ਼ਿਕਰਯੋਗ ਹੈ ਕਿ ਸਤਿਕਾਰ ਕਮੇਟੀ ਵੱਲੋਂ ਕੀਤੀ ਗਈ ਉਕਤ ਕਾਰਵਾਈ ਹੀ ਚਰਚਾ ਦਾ ਵਿਸ਼ਾ ਨਹੀਂ ਬਣੀ ਹੋਈ ਸਗੋਂ ਇਸ ਤੋਂ ਪਹਿਲਾਂ ਵੀ ਸਤਿਕਾਰ ਕਮੇਟੀ ਦੀਆਂ ਕਾਰਵਾਈਆਂ ਕਈ ਵਾਰ ਚਰਚਾ ਦਾ ਵਿਸ਼ਾ ਰਹੀਆਂ ਹਨ।


ਇਸ ਨੂੰ ਵੀ ਪੜ੍ਹੋ:
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ


ਇਸ ਨੂੰ ਵੀ ਪੜ੍ਹੋ:
ਢੱਡਰੀਆਂ ਵਾਲਾ ਚੁਣੌਤੀ ਆ ਕਰੀ ਜਾਂਦਾ, ਕਦੇ ਤਾਂ ਚੁੱਪ ਇਹ ਦਿਓ ਖਾਂ ਤੋੜ ਭਾਈ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...