Saturday, April 20, 2024

ਵਾਹਿਗੁਰੂ

spot_img
spot_img

ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ

- Advertisement -

ਯੈੱਸ ਪੰਜਾਬ
ਜਲੰਧਰ, 15 ਅਗਸਤ, 2022 –
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੋਮਵਾਰ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਮਿੱਥੇ ਸਮੇਂ ‘ਤੇ ਪੂਰੇ ਕੀਤੇ ਜਾਣਗੇ ਕਿਉਂਜੋ ਇਸ ਸਰਕਾਰ ਨੇ ਆਪਣੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ ਪਹਿਲਾਂ ਹੀ ਕਈ ਇਤਿਹਾਸਕ ਫੈਸਲੇ ਲਏ ਹਨ।

ਸਥਾਨਕ ਸਰਕਾਰ ਮੰਤਰੀ, ਜਿਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੀ ਮੌਜੂਦ ਸਨ, ਨੇ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਡਾ. ਨਿੱਜਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ। ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜ ਮਹੀਨਿਆਂ ਦੇ ਥੋੜ੍ਹੇ ਸਮੇਂ ਵਿੱਚ ਸੂਬਾ ਸਰਕਾਰ ਨੇ ‘ਇਕ ਵਿਧਾਇਕ, ਇੱਕ ਪੈਨਸ਼ਨ’ ਸਮੇਤ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਇੱਕ ਇਤਿਹਾਸਕ ਫੈਸਲਾ ਹੈ। ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹੋਰ ਬਿਹਤਰ ਹੋਵੇਗੀ ।

ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਕੇ ਸਵੈ-ਰੋਜ਼ਗਾਰ ਦੇ ਯੋਗ ਬਣਾਉਣ ਲਈ 19 ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਤਹਿਤ ਸੂਬੇ ਭਰ ਵਿੱਚ ਹਰੇਕ ਹਲਕੇ ਵਿੱਚ 50,000 ਬੂਟੇ ਲਗਾਏ ਜਾਣਗੇ।

ਕਮਜ਼ੋਰ ਵਰਗਾਂ ਲਈ 25,000 ਘਰਾਂ ਦੇ ਨਿਰਮਾਣ ਦਾ ਐਲਾਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਇਹ ਘਰ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨਗੇ। ਉਨ੍ਹਾਂ ਕਿਹਾ ਕਿ 26,000 ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।

ਡਾ. ਨਿੱਜਰ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਕੁਦਰਤੀ ਸਰੋਤਾਂ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਲੋਕਾਂ ਤੋਂ ਸੁਹਿਰਦ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਕਣਕ ਦੇ ਆਟੇ ਦੀ ਹੋਮ ਡਲਿਵਰੀ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ 1.58 ਕਰੋੜ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲੇਗਾ।

ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ 29 ਅਗਸਤ ਤੋਂ ‘ਪੇਂਡੂ ਖੇਡ ਮੇਲਿਆਂ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਡਾ. ਨਿੱਜਰ ਨੇ ਕਿਹਾ ਕਿ 1 ਜੁਲਾਈ,2022 ਤੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਦਾ ਚੱਲਣਾ ਵੀ ਭਗਵੰਤ ਮਾਨ ਸਰਕਾਰ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਹੈ ਕਿਉਂਜੋ ਇਹ ਸੇਵਾ ਪੰਜਾਬੀਆਂ ਅਤੇ ਪ੍ਰਵਾਸੀ ਪੰਜਾਬੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦਾ ਲੋਕਾਂ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਸਥਾਨਕ ਸਰਕਾਰ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਸੁਰੱਖਿਅਤ ਕਰਨ ਲਈ ਲਾਲੜੂ ਵਿਖੇ 20 ਏਕੜ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਟਰੇਨਿੰਗ ਸਥਾਪਤ ਕੀਤੀ ਜਾਵੇਗੀ।

ਡਾ. ਨਿੱਜਰ ਨੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਹੋਰ ਤਰੱਕੀ ਦੀ ਕਾਮਨਾ ਕਰਦਿਆਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ।

ਸਮਾਗਮ ਉਪਰੰਤ ਸਥਾਨਕ ਸਰਕਾਰ ਮੰਤਰੀ ਰਾਜਨ ਕਲੋਨੀ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਣ ਲਈ ਵੀ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਸ਼ੀਤਲ ਅੰਗੂਰਾਲ ਅਤੇ ਰਮਨ ਅਰੋੜਾ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਸਪਰਾ, ਏ.ਡੀ.ਜੀ.ਪੀ. ਅਰਪਿਤ ਸ਼ੁਕਲਾ, ਐਸ.ਐਸ.ਪੀ. (ਦਿਹਾਤੀ) ਸਵਰਨਦੀਪ ਸਿੰਘ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਕੈਪਸ਼ਨ: ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਸੋਮਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਂਦੇ ਹੋਏ।

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਦੇ ਹੋਏ।

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਸੋਮਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 76ਵੇਂ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਹੋਏ।

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਸੋਮਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ।

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਵੰਡਦੇ ਹੋਏ ਅਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦੇ ਹੋਏ।

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕਰਦੇ ਹੋਏ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...