Friday, April 26, 2024

ਵਾਹਿਗੁਰੂ

spot_img
spot_img

ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ, ਆਜ਼ਾਦੀ ਸੰਗਰਾਮ ਦੇ ਨਾਇਕਾਂ ਨੂੰ ਸ਼ਰਧਾਂਜਲੀਆਂ ਭੇਟ

- Advertisement -

ਯੈੱਸ ਪੰਜਾਬ
ਜਲੰਧਰ, 14 ਅਗਸਤ, 2022:
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਐਤਵਾਰ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਹੋਰ ਸ਼ਖਸੀਅਤਾਂ ਦੇ ਨਾਲ ਯਾਦਗਾਰ ਵਿੱਚ ਬਣੇ ਮੀਨਾਰ ਵਿਖੇ ਮਹਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਉਪਰੰਤ ਸਮੂਹ ਗੈਲਰੀਆਂ ਦਾ ਦੌਰਾ ਕੀਤਾ, ਜਿਥੇ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਨੂੰ ਬਾਖੂਬੀ ਬਿਆਨ ਕੀਤਾ ਗਿਆ ਹੈ।

ਉਨ੍ਹਾਂ ਸੁਤੰਤਰਤਾ ਸੰਗਰਾਮ ਨੂੰ ਦਰਸਾਉਂਦੀਆਂ ਤਸਵੀਰਾਂ ਦੇਖਣ ਦੇ ਨਾਲ-ਨਾਲ ਉਥੇ ਸਕਰੀਨਾਂ ‘ਤੇ ਪ੍ਰਦਰਸ਼ਿਤ ਅਤੇ ਲਿਖਿਤ ਵਿਸਥਾਰਿਤ ਜਾਣਕਾਰੀ ਨੂੰ ਗਹੁ ਨਾਲ ਵੇਖਿਆ। ਉਪਰੰਤ ਅੰਡੇਮਾਨ ਸੈਲੂਲਰ ਜੇਲ ਅਤੇ ਜਲਿਆਂਵਾਲਾ ਬਾਗ਼ ਦੇ ਸਾਕੇ ਬਾਰੇ ਵੀਡੀਓ, ਲਾਈਟ ਸ਼ੋਅ ਰਾਹੀਂ ਦਰਸਾਈ ਵਿਸਥਾਰਿਤ ਜਾਣਕਾਰੀ ਨੂੰ ਵਾਚਣ ਤੋਂ ਇਲਾਵਾ ਆਜ਼ਾਦੀ ਸੰਗਰਾਮ ’ਤੇ ਆਧਾਰਿਤ ਲਘੂ ਫਿਲਮ ਵੀ ਵੇਖੀ।

ਮੰਤਰੀ ਨੇ ਕਿਹਾ ਕਿ ਉਹ ਯਾਦਗਾਰ ਵੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ, ਜੋ ਕਿ ਸਾਡੇ ਪੁਰਾਤਨ ਇਤਿਹਾਸ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਯਾਦਗਾਰ ਆਜ਼ਾਦੀ ਸੰਗਰਾਮ ਦੇ ਨਾਲ ਜੁੜੀ ਬਹਾਦਰੀ ਅਤੇ ਦੇਸ਼ਭਗਤੀ ਦੀ ਅਮੀਰ ਵਿਰਾਸਤ ਬਾਰੇ ਜਾਣਕਾਰੀ ਦਿੰਦੇ ਹੋਏ ਨੌਜਵਾਨਾਂ ਵਿਚ ਹਮੇਸ਼ਾ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਦਾ ਸੰਚਾਰ ਕਰਦੀ ਰਹੇਗੀ।

ਇਸ ਦੌਰਾਨ ਸਥਾਨਕ ਸਰਕਾਰ ਮੰਤਰੀ ਨੇ ‘ਭਾਸ਼ਾ ਸਿੱਖੋ’ ਪਹਿਲ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬੀ ਤੋਂ ਤੇਲਗੂ ਭਾਸ਼ਾ ਸਿੱਖਣ ਲਈ ਉਪਰਾਲੇ ਤਹਿਤ ਤਿਆਰ ਕਿਤਾਬਚਾ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਅਨੁਵਾਦ ਦੇ ਨਾਲ ਤੇਲਗੂ ਭਾਸ਼ਾ ਦੇ ਮੁੱਢਲੇ ਸ਼ਬਦਾਂ ਤੇ ਛੋਟੇ ਵਾਕਾਂ ਨੂੰ ਦਰਸਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ‘ਭਾਸ਼ਾ ਸਿੱਖੋ’ ਪਹਿਲ ਤਹਿਤ ਦੋ ਸੂਬਿਆਂ ਨੂੰ ਇਕ ਦੂਜੇ ਨਾਲ ਜੋੜਿਆ ਗਿਆ ਹੈ, ਜਿਸ ਨਾਲ ਦੋਵੇਂ ਸੂਬਿਆਂ ਨੂੰ ਇਕ ਦੂਜੇ ਦੀਆਂ ਭਾਸ਼ਾਵਾਂ ਸਿੱਖਣ ਦਾ ਮੌਕਾ ਮਿਲੇਗਾ। ਇਸ ਨਿਵੇਕਲੀ ਪਹਿਲ ਤਹਿਤ ਪੰਜਾਬ ਨੂੰ ਆਂਧਰਾ ਪ੍ਰਦੇਸ਼ ਨਾਲ ਜੋੜਿਆ ਗਿਆ ਹੈ। ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ, ਐਸ.ਐਸ.ਪੀ. (ਦਿਹਾਤੀ) ਸਵਰਨਦੀਪ ਸਿੰਘ, ਕਮਿਸ਼ਨਰ ਨਗਰ ਨਿਗਮ ਦਵਿੰਦਰ ਸਿੰਘ, ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਲਖਵਿੰਦਰ ਸਿੰਘ ਜੌਹਲ ਤੇ ਰਮੇਸ਼ ਮਿੱਤਲ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...