Tuesday, December 3, 2024
spot_img
spot_img
spot_img
spot_img

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਯੈੱਸ ਪੰਜਾਬ
ਚੰਡੀਗੜ੍ਹ, 19 ਨਵੰਬਰ, 2024

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 ਪੰਚਾਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਬਲਾਕ ਫਰੀਦਕੋਟ ਦੇ 788, ਬਲਾਕ ਕੋਟਪੂਰਾ ਦੇ 375 ਅਤੇ ਬਲਾਕ ਜੈਤੋਂ ਦੇ 490 ਪੰਚਾਇਤ ਮੈਂਬਰ ਸ਼ਾਮਲ ਸਨ।

ਅੱਜ ਇੱਥੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਸ. ਸੰਧਵਾਂ ਨੇ ਕਿਹਾ ਕਿ ਨਵੀਂਆਂ ਪੰਚਾਇਤਾਂ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਉਪਲੰਬਧ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਯਕੀਨੀ ਬਣਾਉਣ।

ਪਿੰਡਾਂ ਦੀਆਂ ਧੜ੍ਹੇਬੰਦੀਆਂ ਨੂੰ ਖਤਮ ਕਰਨ ਦੀ ਸਲਾਹ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਾਂਝੇ ਕੰਮ ਕੀਤੇ ਜਾਣ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕੀਤੀ ਜਾਵੇ।

ਨਵੇਂ ਚੁਣੇ ਪੰਚਾਇਤ ਮਂਬਰਾਂ ਨੂੰ ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਓ ਅਤੇ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ‘ਚ ਅਹਿਮ ਭੁਮਿਕਾ ਨਿਭਾਓ ਤਾਂ ਜੋ ਅਗਲੀਆਂ ਪੀੜ੍ਹੀਆਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੀਆਂ ਉਦਾਹਰਨਾਂ ਦੇਣ।

ਸ. ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਤਰੱਕੀ ਦਾ ਧੁਰਾ ਦੱਸਦਿਆਂ ਕਿਹਾ ਕਿ ਜੇਕਰ ਪਿੰਡ ਖੁਸ਼ਹਾਲ ਹੋਣਗੇ ਤਾਂ ਹੀ ਸੂਬਾ ਤਰੱਕੀ ਕਰ ਸਕੇਗਾ ਅਤੇ ਲੋਕਾਂ ‘ਚ ਖੁਸ਼ਹਾਲੀ ਆਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ