Tuesday, April 16, 2024

ਵਾਹਿਗੁਰੂ

spot_img
spot_img

ਸਬੂਤ ਦੇਣ ਕੈਪਟਨ ਤੇ ਰੰਧਾਵਾ, ਮਾਨ ਕਰਨਗੇ ਕਾਰਵਾਈ: ਮਲਵਿੰਦਰ ਸਿੰਘ ਕੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਈ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕਈ ਦਿਨਾਂ ਤੋਂ ਇੱਕ ਦੂਜੇ ’ਤੇ ਦੋਸ਼ ਲਾਉਂਦੇ ਰਹੇ ਹਨ, ਪਰ ਕਿਸੇ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੋਈ ਸਬੂਤ ਪੇਸ਼ ਨਹੀਂ ਕਰ ਰਹੇ ਹਨ। ਜੇ ਉਨ੍ਹਾਂ ਕੋਲ ਸੱਚਮੁੱਚ ਹੀ ਪਿਛਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਸਬੂਤ ਹਨ, ਤਾਂ ਇਨਾਂ ਨੂੰ ਜਨਤਕ ਕਰਨ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ’ਤੇ ਸਵਾਲ ਚੁਕਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਮੰਤਰੀ ਦਾ ਭ੍ਰਿਸ਼ਟਾਚਾਰ ਬਾਰੇ ਮਾਮਲਾ ਪਹੁੰਚਿਆ ਸੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕੀਤੀ।

ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਜੇ ਕੈਪਟਨ ਅਤੇ ਰੰਧਾਵਾ ਕੋਲ ਆਪਣੇ ਮੰਤਰੀਆਂ ਖ਼ਿਲਾਫ਼ ਸਬੂਤ ਸਨ ਤਾਂ ਉਨ੍ਹਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ?

ਕੰਗ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਏ ਹਨ, ਪਰ ਪਿਛਲੀਆਂ ਸਰਕਾਰਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਬੇਹੱਦ ਗੰਭੀਰ ਅਤੇ ਪੰਜਾਬ ਦੇ ਹਿੱਤ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਕੈਪਟਨ ਅਤੇ ਰੰਧਾਵਾ ਪੰਜਾਬ ਪੁਲੀਸ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ। ਮਾਨ ਸਰਕਾਰ ਇਸ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕਰੇਗੀ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁੱਦ ਨੂੰ ਰਾਸ਼ਟਰ ਭਗਤ ਕਹਿੰਦੇ ਹਨ, ਜੇ ਉਹ ਸੱਚਮੁੱਚ ਰਾਸ਼ਟਰ ਭਗਤ ਅਤੇ ਪੰਜਾਬ ਹਿਤੈਸ਼ੀ ਹਨ, ਤਾਂ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਰਾਜਨੀਤੀ ਕਰਨ ਦੀ ਥਾਂ ਉਹ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਮੁੱਕਤ ਪੰਜਾਬ ਬਣਾਉਣ ਦੀ ਮੁਹਿੰਮ ’ਚ ਸਹਿਯੋਗ ਕਰਨ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਜਿਹੜੀ ਵੀ ਜਾਣਕਾਰੀ ਉਨ੍ਹਾਂ ਕੋਲ ਹੈ, ਉਸ ਨੂੰ ਸਾਝਾਂ ਕਰਨ।

ਮਾਨ ਸਰਕਾਰ ’ਚ ਚਾਹੇ ਮੌਜ਼ੂਦਾ ਮੰਤਰੀ ਤੇ ਵਿਧਾਇਕ ਹੋਵੇ ਜਾਂ ਸਾਬਕਾ ਮੰਤਰੀ ਕਿਸੇ ਦੇ ਵੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਦੇ ਹਨ ਤਾਂ ਉਹ ਬਖਸ਼ੇ ਨਹੀਂ ਜਾਣਗੇ। ਸਾਰੇ ਭ੍ਰਿਸ਼ਟਾਚਾਰੀ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...