Saturday, April 20, 2024

ਵਾਹਿਗੁਰੂ

spot_img
spot_img

ਸਮਾਜਕ ਤਬਦੀਲੀ ਦਾ ਮਾਰਗ-ਦਰਸ਼ਕ ਹੈ ਸ਼ਹੀਦ ਊਧਮ ਸਿੰਘ: ਦੇਸ਼ ਭਗਤ ਯਾਦਗਾਰ ਕਮੇਟੀ ਨੇ ਕਰਵਾਈ ਵਿਚਾਰ ਚਰਚਾ

- Advertisement -

ਯੈੱਸ ਪੰਜਾਬ
ਜਲੰਧਰ, 31 ਜੁਲਾਈ, 2021 –
ਦੇਸ਼ ਭਗਤ ਯਾਦਗਾਰ ਕਮੇਟੀ ਨੇ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਵਿਚਾਰ-ਚਰਚਾ ’ਚ ਭਖ਼ਦੇ ਮੁੱਦਿਆਂ ’ਤੇ ਕੇਂਦਰਤ ਕਰਦਿਆਂ ਕਿਹਾ ਕਿ ਊਧਮ ਸਿੰਘ, ਵਿਅਕਤੀ ਤੋਂ ਬਦਲੇ ਲੈਣ ਦਾ ਨਹੀਂ ਸਗੋਂ ਇਨਕਲਾਬੀ ਸਮਾਜਕ ਤਬਦੀਲੀ ਰਾਹੀਂ ਦੇਸੀ-ਬਦੇਸੀ ਹਰ ਵੰਨਗੀ ਦੇ ਦਾਬੇ, ਲੁੱਟ, ਅਨਿਆ ਤੋਂ ਮੁਕਤ ਆਜ਼ਾਦ, ਖੁਸ਼ਹਾਲ, ਧਰਮ-ਨਿਰਪੱਖ ਅਤੇ ਸਾਂਝੀਵਾਲਤਾ ਵਾਲੇ ਸਮਾਜ ਦੀ ਸਿਰਜਣਾ ਦਾ ਮਾਰਗ-ਦਰਸ਼ਕ ਹੈ।

ਵਿਚਾਰ-ਚਰਚਾ ਦਾ ਆਗਾਜ਼ ਖੜ੍ਹੇ ਹੋ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਨਾਲ ਹੋਇਆ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਕਿਹਾ ਕਿ ਸਾਡੇ ਮੁਲਕ ਅਤੇ ਵਿਸ਼ਵ ਵਿਆਪੀ ਵਰਤਾਰੇ ਨੂੰ ਪ੍ਰਭਾਵਿਤ ਕਰ ਰਹੇ ਕਰੋਨਾ, ਨਵੀਆਂ ਆਰਥਕ ਨੀਤੀਆਂ ਦੀ ਸੰਸਾਰ ਭਰ ਦੇ ਲੋਕਾਂ ’ਤੇ ਪੈ ਰਹੀ ਮਾਰ ਦਰਸਾਉਂਦੀ ਹੈ
ਕਿ ਸੰਸਾਰ ਭਰ ਦੇ ਲੋਕਾਂ ਦੀਆਂ ਆਫ਼ਤਾਂ ਦਾ ਜਿੰਮੇਵਾਰ ਸਾਮਰਾਜੀ ਨਿਜ਼ਾਮ ਹੈ।

ਵਿਜੈ ਬੰਬੇਲੀ ਨੇ ਕਿਹਾ ਕਿ ਊਧਮ ਸਿੰਘ ਦੀ ਇਤਿਹਾਸਕਤਾ ਅਤੇ ਪ੍ਰਸੰਗਕਤਾ ਸਾਨੂੰ ਸਮਾਜਕ ਸਰੋਕਾਰਾਂ ਦੀ ਚੇਤਨਾ ਦਿੰਦੀ ਹੈ। ਊਧਮ ਸਿੰਘ ਦੇ ਸਫ਼ਰ ਦੀਆਂ ਪੈੜਾਂ ਤੋਂ ਸਾਨੂੰ ਰੌਸ਼ਨੀ ਲੈਣ ਦੀ ਲੋੜ ਹੈ। ਚਰੰਜੀ ਲਾਲ ਕੰਗਣੀਵਾਲ ਨੇ ਕਿਹਾ ਕਿ ਊਧਮ ਸਿੰਘ ਇਤਿਹਾਸ ਦੀਆਂ ਲੜੀਆਂ ਦਾ ਅਜੇਹਾ ਨਾਇਕ ਹੈ ਜੋ ਸਾਡੇ ਭਵਿੱਖ ਦਾ ਚਮਕਦਾ ਸਿਤਾਰਾ ਹੈ।

ਉਹਨਾਂ ਨੇ ਇਤਿਹਾਸਕ ਹਵਾਲਿਆਂ ਨਾਲ ਊਧਮ ਸਿੰਘ ਹੋਣ ਦੇ ਅਰਥ ਬਿਆਨ ਕੀਤੇ। ਕਮੇਟੀ ਦੇ ਮੀਤ ਪ੍ਰਧਾਨ ਸੀਤਲ ਸਿੰਘ ਸੰਘਾ ਨੇ ਕਿਹਾ ਕਿ ਮੁਹੰਮਦ ਸਿੰਘ ਆਜ਼ਾਦ ਆਪਣਾ ਨਾਮ ਰੱਖਣ ਤੋਂ ਵੀ ਊਧਮ ਸਿੰਘ ਦੀ ਵਿਸ਼ਾਲ ਸੋਚ ਦ੍ਰਿਸ਼ਟੀ ਦਾ ਪਤਾ ਲੱਗਦਾ ਹੈ। ਲਾਇਬਰੇਰੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ ਵੱਲੋਂ ਵਿਚਾਰ-ਚਰਚਾ ’ਚ ਰੱਖੇ ਮਤੇ ਹੱਥ ਖੜ੍ਹੇ ਕਰਕੇ ਪਾਸ ਕੀਤੇ ਗਏ।

ਮਤਿਆਂ ’ਚ ਮੰਗ ਕੀਤੀ ਗਈ ਕਿ: ਸ਼ਹੀਦ ਸੋਹਣ ਲਾਲ ਪਾਠਕ ਦੀ ਪੱਟੀ ’ਚ ਬਣੀ ਯਾਦਗਾਰ ਦਾ ਮੁਹਾਂਦਰਾ ਵਿਗਾੜਨਾ ਬੰਦ ਕਰਕੇ ਯਾਦਗਾਰ ਦੀ ਸਾਂਭ-ਸੰਭਾਲ ਕੀਤੀ ਜਾਏ। ਜਲ੍ਹਿਆਂਵਾਲਾ ਬਾਗ਼ ਨੂੰ ਆਮ ਜਨਤਾ ਲਈ ਤੁਰੰਤ ਖੋਲ੍ਹਿਆ ਜਾਏ ਅਤੇ ਉਸਦੀ ਇਤਿਹਾਸਕਤਾ ਦੇ ਮੂਲ ਸਰੂਪ ਨੂੰ ਬਰਕਰਾਰ ਰੱਖਿਆ ਜਾਏ। ਖੇਤੀ ਕਾਨੂੰਨ ਅਤੇ ਕਿਰਤ ਕਾਨੂੰਨਾਂ ’ਚ ਸੋਧਾਂ ਮੂਲੋਂ ਰੱਦ ਕਰਨ ਦੀ ਕਿਸਾਨ ਮਜ਼ਦੂਰ ਅੰਦੋਲਨ ਦੀ ਹੱਕੀ ਮੰਗ ਪ੍ਰਵਾਨ ਕੀਤੀ ਜਾਏ।

ਪੈਗਾਸਿਸ ਜਾਸੂਸੀ ਕਾਂਡ ਦੀ ਨਿੰਦਾ ਕਰਦਿਆਂ ਪ੍ਰੈਸ ਅਤੇ ਹਰ ਵਿਅਕਤੀ ਦੀ ਨਿੱਜੀ ਆਜ਼ਾਦੀ ਦੀ ਜਾਸੂਸੀ ਕਰਨਾ ਬੰਦ
ਕਰਨ ਦੀ ਮੰਗ ਕੀਤੀ ਗਈ। ਦੇਸ਼ ਧ੍ਰੋਹ ਦੇ ਬਣਾਏ ਕਾਨੂੰਨ ਖ਼ਤਮ ਕੀਤੇ ਜਾਣ ਕਿਉਂਕਿ ਇਹ ਬਰਤਾਨਵੀ ਰਾਜ ਵੇਲੇ ਦੇ ਕਲੰਕਤ ਕਾਨੂੰਨ ਅੱਜ ਵੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਗਲ ਗੂਠਾ ਦੇਣ ਲਈ ਵਰਤੇ ਜਾ ਰਹੇ ਹਨ। ਮੁਲਕ ਭਰ ਦੇ ਬੁੱਧੀਜੀਵੀਆਂ, ਲੇਖਕਾਂ, ਸਾਹਿਤਕਾਰਾਂ, ਕਵੀਆਂ, ਰੰਗ ਕਰਮੀਆਂ ਦੇ ਝੂਠੇ ਕੇਸ ਰੱਦ ਕਰਕੇ ਉਹਨਾਂ ਨੂੰ ਰਿਹਾ ਕੀਤਾ ਜਾਏ। ਨਵੀਂ ਸਿੱਖਿਆ ਨੀਤੀ ਦੇ ਨਾਂਅ ਹੇਠ ਸਿੱਖਿਆ ਦਾ ਨਿੱਜੀਕਰਣ ਬੰਦ ਕੀਤਾ ਜਾਏ।

ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਵਿਚਾਰ-ਚਰਚਾ ਤੇ ਸਮੇਟਵੀਂ ਟਿੱਪਣੀ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਲਈ ਲਾਜ਼ਮੀ ਹੈ ਕਿ ਉਹ ਸਮਾਜਕ ਅਤੇ ਇਤਿਹਾਸਕ ਸਿੱਖਿਆ ਨੂੰ ਅਕਾਦਮਿਕ ਸਲੇਬਸ ਦਾ ਹਿੱਸਾ ਬਣਾ ਕੇ ਚੱਲਣ। ਅਜੋਕੀ ਚੁਣੌਤੀਆਂ ਦੇ ਦੌਰ ’ਚ ਇਹ ਹੋਰ ਵੀ ਜਰੂਰੀ ਹੋ ਗਿਆ ਹੈ। ਵਿਚਾਰ-ਚਰਚਾ ਦਾ ਮੰਚ ਸੰਚਾਲਨ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕੀਤਾ।

ਇਸ ਵਿਚਾਰ-ਚਰਚਾ ’ਚ ਸੋਹਣ ਸਿੰਘ ਜੰਪ ਰੁੜਕਾ ਕਲਾਂ, ਦਰਸ਼ਨ ਸਿੰਘ ਤਾਤਲਾ, ਰਾਜ ਕੁਮਾਰ ਰਾਜਨ ਮਾਹਿਲਪੁਰ, ਪਰਮਾ ਲਾਲ ਕੈਂਥ ਦੇ ਵਿਛੋੜੇ ’ਤੇ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦੁੱਖ ’ਚ ਸ਼ਰੀਕ ਹੁੰਦਿਆਂ ਸ਼ਰਧਾਂਜ਼ਲੀ ਅਰਪਤ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...