Thursday, April 25, 2024

ਵਾਹਿਗੁਰੂ

spot_img
spot_img

ਸਮਾਜਿਕ ਕਾਰਕੁੰਨਾਂ ਦਾ ਵਿਜੈ ਸਾਂਪਲਾ ਨੂੰ ਪੱਤਰ; ਕਮਿਸ਼ਨ ਛੱਡੋ ਜਾਂ ਰਾਜਨੀਤੀ, ‘ਰਾਸ਼ਟਰੀ’ ਕਮਿਸ਼ਨ ਨਾ ਬਣੇ ‘ਰਾਜਨੀਤੀ’ ਕਮਿਸ਼ਨ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 02 ਅਗਸਤ, 2021 –
ਸਾਬਕਾ ਕੇਂਦਰੀ ਮੰਤਰੀ ਅਤੇ ਹੁਣ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਪੱਤਰ ਲਿਖ ਕੇ ਪੰਜਾਬ ਦੇ ਕੁਝ ਸਮਾਜਿਕ ਕਾਰਕੁੰਨਾਂ ਨੇ ਪਾਰਟੀ ਜਾਂ ਕਮਿਸ਼ਨ ‘ਚੋਂ ਇੱਕ ਚੁਣਨ ਲਈ ਕਿਹਾ ਹੈ।

ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ, ਕੁਲਦੀਪ ਸਿੰਘ ਖਹਿਰਾ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਹਾਕਮ ਸਿੰਘ ਨੇ ਸ੍ਰੀ ਸਾਂਪਲਾ ਨੂੰ ਵਟਸਐਪ, ਈਮੇਲ ਤੇ ਰਜਿਸਟਰਡ ਡਾਕ ਰਾਹੀਂ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਸ੍ਰੀ ਵਿਜੈ ਸਾਂਪਲਾ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਲ ਨਾਲ ਭਾਰਤੀ ਜਨਤਾ ਪਾਰਟੀ ਲਈ ਵੀ ਕੰਮ ਕੀਤਾ ਜਾ ਰਿਹਾ ਹੈ ਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਭਾਗ ਲਿਆ ਜਾਂਦਾ ਹੈ।

ਉਹਨਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਲਿਖਿਆ ਜਾਂਦਾ ਹੈ।ਪੱਤਰ ਵਿੱਚ ਇਥੋਂ ਤੱਕ ਲਿਖ ਦਿੱਤਾ ਗਿਆ ਹੈ ਕਿ ਇਸ ਤਰ੍ਹਾਂ ਲਗਦਾ ਹੈ ਕਿ ਇਹ ਕਮਿਸ਼ਨ ‘ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ’ ਨਾ ਹੋ ਕੇ ‘ਰਾਜਸੀ ਅਨੁਸੂਚਿਤ ਜਾਤੀਆਂ ਕਮਿਸ਼ਨ’ ਹੋਵੇ।

ਇਹ ਵੀ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਕਮਿਸ਼ਨ ਵਲੋਂ ਕੀਤੀ ਜਾਂਦੀ ਕਾਰਵਾਈ ਜਾਂ ਫੈਸਲੇ ਵੀ ਸ਼ੱਕ ਦੇ ਘੇਰੇ ਵਿੱਚ ਆਉਂਦੇ ਹਨ।

ਇਸ ਨਾਲ ਨਾ ਸਿਰਫ ‘ਕਮਿਸ਼ਨ’, ਜਿਸ ਕੋਲ ਕਿਸੇ ਨੂੰ ਪੇਸ਼ ਹੋਣ ਜਾਂ ਰਿਕਾਰਡ ਪੇਸ਼ ਕਰਨ ਲਈ ਬੁਲਾਉਣ ਵਾਸਤੇ ਅਦਾਲਤ ਵਾਲੀਆਂ ਸ਼ਕਤੀਆਂ ਹਾਸਲ ਹਨ, ਦੇ ਅਹੁਦੇ ਦੀ ਤੌਹੀਨ ਹੁੰਦੀ ਹੈ ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੇ ਵਿਸ਼ਵਾਸ਼ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਵੀ ਹੈ ਜਿਹੜੇ ਕਮਿਸ਼ਨ ਤੋਂ ਨਿਰਪੱਖ ਤਰੀਕੇ ਨਾਲ ਇਨਸਾਫ ਦੀ ਆਸ ਰੱਖਦੇ ਹਨ।

ਇਥੇ ਵਰਣਨਯੋਗ ਹੈ ਕਿ ਕੁਝ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਨਾਲ ਸਬੰਧਤ ਇਕ ਆਗੂ ਪੰਜਾਬ ਦੇ ਇਕ ਕਮਿਸ਼ਨ ਦਾ ਮੈਂਬਰ ਹੋਣ ਦੇ ਨਾਲ ਨਾਲ ਚੋਣਾਂ ਵਿੱਚ ਆਪਣੀ ਪਾਰਟੀ ਲਈ ਪ੍ਰਚਾਰ ਕਰ ਰਿਹਾ ਸੀ।ਆਰ.ਟੀ.ਆਈ. ਤਹਿਤ ਉਸਨੂੰ ਮਿਲਣ ਵਾਲੇ ਭੱਤਿਆਂ ਦੇ ਵੇਰਵੇ ਜਨਤਕ ਹੋਣ ਕਾਰਨ ਉਸਨੂੰ ਅਸਤੀਫਾ ਦੇਣਾ ਪਿਆ ਸੀ।

ਪੱਤਰ ਵਿੱਚ ਹਵਾਲਾ ਦਿੱਤਾ ਗਿਆ ਹੈ ਕਿ ਦੋ ਹਫਤੇ ਪਹਿਲਾਂ ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ ਹੈ ਕਿਉਂਕਿ ਪਟੀਸ਼ਨਰ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਭਾਗ ਲੈ ਰਿਹਾ ਹੈ।

ਉਥੇ ਪਟੀਸ਼ਨਰ ਦਾ ਕਹਿਣਾ ਹੈ ਕਿ ਕਮਿਸ਼ਨ ਦਾ ਚੇਅਰਪਰਸਨ ‘ਜਨਤਕ ਸੇਵਕ’ ਹੁੰਦਾ ਹੈ ਤੇ ਉਸ ‘ਤੇ ਇੰਡੀਅਨ ਪੀਨਲ ਕੋਡ ਦੇ ਭਾਗ 21 ਤਹਿਤ ਕਈ ਪਬੰਦੀਆਂ ਲਾਗੂ ਹੁੰਦੀਆਂ ਹਨ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸ੍ਰੀ ਸਾਂਪਲਾ ਵਲੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕਿਸੇ ਵੀ ਪਾਰਟੀ ਦੀ ਗਤੀਵਿਧੀ ਵਿੱਚ ਭਾਗ ਨਾ ਲਿਆ ਜਾਵੇ।ਅਜਿਹਾ ਨਾ ਹੋਣ ਦੀ ਹਾਲਤ ਵਿੱਚ ਸਮਰੱਥ ਅਦਾਲਤ ਦਾ ਸਹਾਰਾ ਲੈਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...