Friday, April 19, 2024

ਵਾਹਿਗੁਰੂ

spot_img
spot_img

ਸਮਾਜਿਕ ਬਰਾਬਰੀ ਦਾ ਹੋਕਾ ਦੇਣਗੀਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ, ਪੁਰਸ਼ ਤੇ ਔਰਤ ਵਰਗਾਂ ਲਈ ਰੱਖੇ ਗਏ ਹਨ ਬਰਾਬਰ ਇਨਾਮ

- Advertisement -

ਯੈੱਸ ਪੰਜਾਬ
ਲੁਧਿਆਣਾ, 1 ਫਰਵਰੀ, 2023:
ਪੰਜਾਬ ਦੇ ਖੇਡ ਇਤਿਹਾਸ ਤੇ ਸੱਭਿਆਚਾਰ ‘ਚ ਸੁਨਹਿਰੀ ਅੱਖਰਾਂ ਵਾਂਗ ਚਮਕਦੇ ਪਿੰਡ ਕਿਲ੍ਹਾ ਰਾਏਪੁਰ ਦਾ 3 ਤੋਂ 5 ਫਰਵਰੀ ਤੱਕ ਹੋਣ ਵਾਲਾ 83ਵਾਂ ਅਪੋਲੋ ਟਾਇਰਜ਼ ਰੂਰਲ ਸਪੋਰਟਸ ਫੈਸਟੀਵਲ ਇਸ ਵਾਰ ਔਰਤਾਂ ਨੂੰ ਹਰ ਖੇਤਰ ‘ਚ ਪੁਰਸ਼ਾਂ ਵਾਂਗ ਮਾਣ ਸਤਿਕਾਰ ਦੇਣ ਦਾ ਹੋਕਾ ਦੇਵੇਗਾ।

ਇਸ ਮਨੋਰਥ ਦੀ ਪ੍ਰਾਪਤੀ ਲਈ ਮਿੰਨੀ ਉਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਦੌਰਾਨ ਪੁਰਸ਼ ਤੇ ਔਰਤ ਵਰਗ ਦੇ ਮੁਕਾਬਲਿਆਂ ਲਈ ਬਰਾਬਰ ਦੇ ਇਨਾਮ ਰੱਖੇ ਗਏ ਹਨ। ਇਹ ਜਾਣਕਾਰੀ ਖੇਡਾਂ ਦੀ ਮੇਜ਼ਬਾਨ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਗਰੇਵਾਲ, ਸਰਪੰਚ ਗਿਆਨ ਸਿੰਘ, ਗੁਰਿੰਦਰ ਸਿੰਘ ਗਰੇਵਾਲ, ਬਲਜੀਤ ਸਿੰਘ ਤੇ ਦਵਿੰਦਰ ਸਿੰਘ ਪੂਨੀਆ ਨੇ ਦਿੱਤੀ।

ਪ੍ਰਬੰਧਕਾਂ ਨੇ ਦੱਸਿਆ ਕਿ ਸਾਰੇ ਮੁਕਾਬਿਲਆਂ ਲਈ ਜਿੱਥੇ ਬਰਾਬਰ ਇਨਾਮ ਰੱਖੇ ਗਏ ਹਨ ਉੱਥੇ ਛੋਟੀਆਂ ਬੱਚੀਆਂ ਲਈ ਕੁਝ ਵਿਸ਼ੇਸ਼ ਤੌਰ ‘ਤੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਵੀ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਹਾਕੀ (ਲੜਕੇ ਤੇ ਲੜਕੀਆਂ) ਲਈ ਪਹਿਲਾ ਇਨਾਮ 75 ਹਜ਼ਾਰ ਅਤੇ ਦੂਸਰਾ ਇਨਾਮ 50 ਹਜ਼ਾਰ ਰੁਪਏ ਰੱਖਿਆ ਗਿਆ ਹੈ।

ਸਰਕਲ ਸਟਾਈਲ ਕਬੱਡੀ ਲਈ ਕੁੱਲ 6 ਲੱਖ ਰੁਪਏ ਦੇ ਇਨਾਮ ਰੱਖੇ ਗਏ ਹਨ, ਜਿਸ ਤਹਿਤ ਅੱਵਲ ਰਹਿਣ ਵਾਲੀ ਟੀਮ ਲਈ 1.5 ਲੱਖ ਅਤੇ ਦੂਸਰੇ ਸਥਾਨ ‘ਤੇ ਰਹਿਣ ਵਾਲੀ ਟੀਮ ਲਈ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਵੱਖ-ਵੱਖ ਵਰਗਾਂ ਦੀਆਂ ਦੌੜਾਂ (ਹਰੇਕ ਈਵੈਂਟ) ਲਈ ਪਹਿਲੇ ਸਥਾਨ ਵਾਸਤੇ 5 ਹਜ਼ਾਰ, ਦੂਸਰੇ ਲਈ 3 ਹਜ਼ਾਰ ਰੁਪਏ ਅਤੇ ਤੀਸਰੇ ਸਥਾਨ ਲਈ 2 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

ਪ੍ਰਾਇਮਰੀ ਵਰਗ ਦੀ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ‘ਚ ਪਹਿਲੇ ਸਥਾਨ ਲਈ 25 ਹਜ਼ਾਰ ਅਤੇ ਦੂਸਰੇ ਸਥਾਨ ਲਈ 15 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਰੱਸਾਕਸੀ ਪਹਿਲਾ ਇਨਾਮ 21 ਹਜ਼ਾਰ ਅਤੇ ਦੂਸਰਾ ਇਨਾਮ 11 ਹਜ਼ਾਰ ਰੁਪਏ ਰੱਖਿਆ ਗਿਆ ਹੈ। ਟਰਾਲੀ ਬੈਕ ਲਗਾਉਣ ਦੇ ਮੁਕਾਬਲੇ ਲਈ ਪਹਿਲਾ ਇਨਾਮ 31 ਹਜ਼ਾਰ, ਦੂਸਰਾ ਇਨਾਮ 21 ਹਜ਼ਾਰ, ਤੀਸਰਾ ਇਨਾਮ 11 ਹਜ਼ਾਰ ਅਤੇ ਚੌਥਾ ਇਨਾਮ 51 ਸੌ ਰੁਪਏ ਰੱਖਿਆ ਗਿਆ ਹੈ।

ਕਰਨਲ ਸੁਰਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਖੇਡਾਂ ਸਵ. ਮਾਤਾ ਕੁਲਦੀਪ ਕੌਰ ਗਰੇਵਾਲ ਅਤੇ ਸਵ. ਕਮਲਜੀਤ ਸਿੰਘ ਗਰੇਵਾਲ (ਕਮਲ) ਨੂੰ ਸਮਰਪਿਤ ਹਨ। ਇਨ੍ਹਾਂ ਖੇਡਾਂ ਲਈ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...