Saturday, April 20, 2024

ਵਾਹਿਗੁਰੂ

spot_img
spot_img

ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਬਲਾਕ ਮੈਂਟਰਾਂ ਦੀ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਸਮਾਪਤ

- Advertisement -

ਯੈੱਸ ਪੰਜਾਬ
ਐੱਸ.ਏ.ਐੱਸ. ਨਗਰ, 18 ਮਈ, 2022:
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੇ ਬਲਾਕ ਮੈਂਟਰਾਂ ਦੀ ਦੋ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 17 ਅਤੇ 18 ਮਈ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐੱਸ. ਨਗਰ ਦੇ ਬਲਾਕ ਮੈਂਟਰਾਂ (ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ) ਨੇ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਸ਼ਿਆਂ ਦੀਆਂ ਸਿੱਖਣ-ਸਿਖਾਉਣ ਵਿਧੀਆਂ ਦੀ ਜਾਣਕਾਰੀ ਲਈ ਕਿ ਕਿਵੇਂ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਕਲਾਸਰੂਮ ਅੰਦਰ ਵਿਦਿਆਰਥੀਆਂ ਨੂੰ ਵਿਸ਼ੇ ਦੀ ਵਿਵਹਾਰਿਕਤਾ ਬਾਰੇ ਸਮੁੱਚੀ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਚੰਦਰ ਸ਼ੇਖਰ ਸਟੇਟ ਕੋਆਰਡੀਨੇਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਨੇ ਕਿਹਾ ਕਿ ਡਾਇਰੈਕਟਰ ਜਨਰਲ ਸਕਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਦੀ ਅਗਵਾਈ ਅਤੇ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਦੀ ਦੇਖ-ਰੇਖ ਵਿੱਚ ਇਸ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।

ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਅੰਗਰੇਜ਼ੀ ਦੇ ਸੁਣਨ, ਬੋਲਣ, ਪੜ੍ਹਨ ਅਤੇ ਲਿਖਣ ਦੇ ਕੌਸ਼ਲਾਂ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਦੇ ਨਾਲ-ਨਾਲ ਵਿਭਾਗ ਵੱਲੋਂ ਉਪਲਬਧ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਮਾਰਟ ਕਲਾਸਰੂਮ ਦੀ ਵਰਤੋਂ ਕਰਦਿਆਂ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਕਰਨ ਦੀਆਂ ਗਤੀਵਿਧੀਆਂ ਬਾਰੇ ਵੀ ਜਾਕਣਾਰੀ ਤੇ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਗਰੇਜ਼ੀ ਦੀ ਸ਼ਬਦਾਵਲੀ ਅਤੇ ਗਰਾਮਰ ਦੀ ਸਮਝ ਵਧਾਉਣ ਲਈ ਵੀ ਵੱਖਰੀਆਂ-ਵੱਖਰੀਆਂ ਕਿਰਿਆਵਾਂ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ।

ਸਿਖਲਾਈ ਵਰਕਸ਼ਾਪ ਦੌਰਾਨ ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ ਨੇ ਕਿਹਾ ਕਿ ਸਿਖਲਾਈ ਵਰਕਸ਼ਾਪ ਦਾ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਸਿੱਖਣ-ਸਿਖਾਉਣ ਦੀਆਂ ਗਤੀਵਿਧੀਆਂ ਦੀ ਵਰਤੋਂ ਜ਼ਮੀਨੀ ਪੱਧਰ ਤੇ ਉਚਿਤ ਅਤੇ ਸਹੀ ਰੂਪ ਵਿੱਚ ਪਹੁੰਚਣ ਅਤੇ ਸਿੱਖਿਆ ਦਾ ਮਿਆਰ ਹੋਰ ਵੀ ਉਚੇਰਾ ਹੁੰਦਾ ਰਹੇ। ਉਹਨਾਂ ਨੇ ਸਮੂਹ ਅਧਿਆਪਕਾਂ ਨੂੰ ਮਿਹਨਤ ਅਤੇ ਸੰਜੀਦਗੀ ਨਾਲ ਸਿਖਲਾਈ ਲੈਣ ਹਿੱਤ ਪ੍ਰੇਰਿਤ ਕੀਤਾ।

ਇਸ ਸਿਖਲਾਈ ਵਰਕਸ਼ਾਪ ਦੌਰਾਨ ਹਰਿੰਦਰ ਸਿੰਘ, ਯੋਧਾ ਮੱਲ, ਸ਼ਰਨਜੀਤ ਸਿੰਘ, ਬਲਜਿੰਦਰ ਸਿੰਘ ਮਾਨਸਾ, ਸੁਮੀਰ ਸ਼ਰਮਾ, ਵਿਜੇ ਗੁਪਤਾ ਐੱਸ.ਐੱਸ. ਮਾਸਟਰ, ਦੀਪਕ ਵਰਮਾ, ਵਰਿੰਧਰ ਬਾਂਗਾ, ਰਾਜੇਸ਼ ਕੁਮਾਰ, ਚਾਰੂ ਸ਼ਰਮਾ, ਸ਼ਿਵਾਨੀ, ਨਵਨੀਤ ਕੌਰ, ਸਿਧਾਰਥ, ਸੁਖਜਿੰਦਰ ਸਿੰਘ, ਗੌਤਮ ਗੌੜ, ਨਰਿੰਦਰ ਸਿੰਘ, ਅਮਨਿੰਦਰ ਸਿੰਘ, ਗੌਰਵ ਦੁੱਗਲ, ਗੁਰਮੇਲ ਸਿੰਘ, ਬਲਜਿੰਦਰ ਸਿੰਘ ਤਰਨਤਾਰਨ ਅਤੇ ਹੋਰਨਾਂ ਨੇ ਬਤੌਰ ਰਿਸੋਰਸ ਪਰਸਨ ਭੂਮਿਕਾ ਨਿਭਾਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...