Saturday, April 27, 2024

ਵਾਹਿਗੁਰੂ

spot_img
spot_img

ਸਮਾਜ ਦੇ ਵੱਖ-ਵੱਖ ਵਰਗਾਂ ਨੇ ਪੱਤਰਕਾਰ ਲੋਕੇਸ਼ ਰਿਸ਼ੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

- Advertisement -

ਯੈੱਸ ਪੰਜਾਬ
ਬਟਾਲਾ, 10 ਅਗਸਤ, 2022 –
ਸੀਨੀਅਰ ਪੱਤਰਕਾਰ ਲੋਕੇਸ਼ ਰਿਸ਼ੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਕਮਿਊਨਿਟੀ ਹਾਲ ਵਿਖੇ ਕਰਵਾਇਆ ਗਿਆ। ਗਰੁੜ ਪੁਰਾਣ ਦੇ ਪਾਠ ਉਪਰੰਤ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਿਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ ਗਈ।

ਮਰਹੂਮ ਪੱਤਰਕਾਰ ਲੋਕੇਸ਼ ਰਿਸ਼ੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਲੋਕੇਸ਼ ਦੇ ਬੇਵਕਤੀ ਅਕਾਲ ਚਲਾਣੇ ਨਾਲ ਜਿਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਓਥੇ ਪੱਤਰਕਾਰੀ ਜਗਤ ਵੀ ਇੱਕ ਨੇਕ ਅਤੇ ਇਮਾਨਦਾਰ ਪੱਤਰਕਾਰ ਤੋਂ ਵਾਂਝਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕੇਸ਼ ਨੇ ਆਪਣੀ ਪੱਤਰਕਾਰਤਾ ਦੌਰਾਨ ਹਮੇਸ਼ਾਂ ਲੋੜਵੰਦਾਂ ਅਤੇ ਅਵਾਮ ਦੀ ਅਵਾਜ਼ ਨੂੰ ਧੜੱਲੇ ਨਾਲ ਬੁਲੰਦ ਕੀਤਾ।

ਸ਼ੈਰੀ ਕਲਸੀ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਨ ਅਤੇ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕਰਦੇ ਹਨ।

ਇਸ ਮੌਕੇ ਕਾਂਗਰਸ ਕਮੇਟੀ ਬਟਾਲਾ ਦੇ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ, ਭਾਜਪਾ ਆਗੂ ਇੰਦਰ ਸੇਖੜੀ, ਸਵਰਨਕਾਰ ਸੰਘ ਦੇ ਪ੍ਰਧਾਨ ਅਤੇ ਆਪ ਆਗੂ ਯਸਪਾਲ ਚੌਹਾਨ, ਪੰਡਤ ਰਾਜੇਸ਼ ਬ੍ਰਾਹਮਣ ਸਭਾ ਆਗੂ, ਡੀ.ਪੀ.ਆਰ.ਓ ਬਟਾਲਾ ਇੰਦਰਜੀਤ ਸਿੰਘ ਬਾਜਵਾ, ਪ੍ਰੈੱਸ ਕਲੱਬ ਬਟਾਲਾ (ਲੀਜੈਂਡ) ਦੇ ਪ੍ਰਧਾਨ ਯੋਗੇਸ਼ ਬੇਰੀ, ਪ੍ਰੈੱਸ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਜੋਗਿੰਦਰ ਅੰਗੂਰਾਲਾ, ਸੁਖਵਿੰਦਰ ਸਿੰਘ ਧੁੱਪਸੜੀ ਪ੍ਰਧਾਨ ਬੈਸਟ ਫੋਟੋਗ੍ਰਾਫਰ ਯੂਨੀਅਨ, ਬਾਰ ਐਸੋਸੀਏਸ਼ਨ ਬਟਾਲਾ ਦੇ ਨੁਮਾਇੰਦੇ ਸ. ਗੁਰਦੀਪ ਸਿੰਘ ਰੰਧਾਵਾ, ਮਾਸਟਰ ਜਗਿੰਦਰ ਸਿੰਘ ਅੱਚਲੀਗੇਟ ਨੇ ਵੀ ਲੋਕੇਸ਼ ਰਿਸ਼ੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸਦੀਆਂ ਨੇਕੀਆਂ ਨੂੰ ਯਾਦ ਕੀਤਾ।

ਇਸ ਮੌਕੇ ਲੋਕੇਸ਼ ਰਿਸ਼ੀ ਦੇ ਵੱਡੇ ਭਰਾ ਪਰਮਵੀਰ ਰਿਸ਼ੀ ਅਤੇ ਪਿਤਾ ਸ੍ਰੀ ਖਰੈਤੀ ਲਾਲ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਸਾਰੇ ਸਨੇਹੀਆਂ ਦਾ ਉਨ੍ਹਾਂ ਦੁੱਖ ਵੰਡਾਉਣ ਲਈ ਧੰਨਵਾਦ ਕੀਤਾ।

ਇਸ ਮੌਕੇ ਡੀ.ਪੀ.ਆਰ.ਓ ਗੁਰਦਾਸਪੁਰ ਹਰਜਿੰਦਰ ਸਿੰਘ ਕਲਸੀ, ਆਪ ਆਗੂ ਸੁਖਜਿੰਦਰ ਸਿੰਘ ਘਟੌੜਾ, ਕੌਂਸਲਰ ਵਿਨੈ ਮਹਾਜਨ, ਪੱਤਰਕਾਰ ਰਾਕੇਸ਼ ਰੇਖੀ, ਰਜਿੰਦਰ ਦਰਦੀ, ਨੀਰਜ ਲੂਥਰਾ, ਭੋਪਾਲ ਸਿੰਘ, ਸੁਨੀਲ ਥਾਣੇਵਾਲੀਆ, ਬਿਸ਼ੰਬਰ ਬਿੱਟੂ, ਹਰਜੀਤ ਪਰਮਾਰ, ਅਦਰਸ਼ ਤੁਲੀ, ਪਵਨ ਤ੍ਰੇਹਨ, ਸਰਵਣ ਸਿੰਘ, ਸਰਬਜੀਤ ਸਿੰਘ ਕਲਸੀ, ਸ਼ਾਮ ਲਾਲ ਤਿਵਾੜੀ, ਬਲਵਿੰਦਰ ਭੱਲਾ, ਵਿਜੇ ਭਾਟੀਆ, ਸੰਜੇ ਤਿਵਾੜੀ, ਆਟੋ ਯੂਨੀਅਨ ਦੇ ਪ੍ਰਧਾਨ ਬਿੱਟੂ ਯਾਦਵ, ਅਮਨ ਖੀਵਾ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...