Thursday, April 25, 2024

ਵਾਹਿਗੁਰੂ

spot_img
spot_img

ਸਮਾਰਟ ਵਿਲੇਜ ਮੁਹਿੰਮ ਤਹਿਤ ਪੇਂਡੂ ਖੇਤਰਾਂ ਦੇ ਵਿਕਾਸ ਲਈ 13265 ਪੰਚਾਇਤਾਂ ਨੂੰ 3445.14 ਕਰੋੜ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ 19 ਜਨਵਰੀ, 2021 –
ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਾਰਟ ਵਿਲੇਜ ਮੁੁਹਿੰਮ (ਐਸ.ਵੀ.ਸੀ.) ਦੇ ਦੂਜੇ ਪੜਾਅ ਤਹਿਤ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ 22 ਜ਼ਿਲਿਆਂ ਦੀਆਂ 13,265 ਪੰਚਾਇਤਾਂ ਨੂੰ 3445.14 ਕਰੋੜ ਰੁੁਪਏ ਦੇ ਫੰਡ ਜਾਰੀ ਕੀਤੇ ਹਨ। । ਇਸ ਵਿਚੋਂ ਐਸ.ਵੀ.ਸੀ. ਤਹਿਤ 1603.83 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਦਕਿ 14ਵੇਂ ਵਿੱਤ ਕਮਿਸ਼ਨ ਅਧੀਨ 1539.91 ਕਰੋੜ ਰੁੁਪਏ ਅਲਾਟ ਕੀਤੇ ਗਏ ਹਨ ਅਤੇ 15ਵੇਂ ਵਿੱਤ ਕਮਿਸ਼ਨ ਤਹਿਤ 301.4 ਕਰੋੜ ਰੁੁਪਏ ਦੀ ਵੰਡ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੌਜੂਦਾ ਬੁੁਨਿਆਦੀ ਦੀ ਅਪਗ੍ਰੇਡੇਸ਼ਨ ਲਈ ਐਸ.ਵੀ.ਸੀ. ਦੇ ਦੂਜੇ ਪੜਾਅ ਦੌਰਾਨ 2775 ਕਰੋੜ ਰੁਪਏ ਦੀ ਲਾਗਤ ਨਾਲ 48,910 ਦੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ।

ਜ਼ਿਲਾ ਪੱਧਰ ਤੇ ਫੰਡਾਂ ਦੀ ਵੰਡ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁੁਲਾਰੇ ਨੇ ਦੱਸਿਆ ਕਿ ਵਿੱਚ ਸਭ ਤੋਂ ਵੱਧ (1405) ਪੰਚਾਇਤਾਂ ਵਾਲੇ ਹੁੁਸ਼ਿਆਰਪੁੁਰ ਜ਼ਿਲੇ ਨੂੰ 246.01 ਕਰੋੜ ਰੁਪਏ ਅਤੇ 1279 ਪੰਚਾਇਤਾਂ ਵਾਲੇ ਗੁਰਦਾਸਪੁਰ ਜ਼ਿਲੇ ਨੂੰ 435.88 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।

ਇਸੇ ਤਰਾਂ 1038 ਪੰਚਾਇਤਾਂ ਵਾਲੇ ਪਟਿਆਲਾ ਜ਼ਿਲੇ ਨੂੰ 150.39 ਕਰੋੜ ਰੁੁਪਏ ਅਤੇ 941 ਪੰਚਾਇਤਾਂ ਵਾਲੇ ਲੁੁਧਿਆਣਾ ਜ਼ਿਲੇ ਨੂੰ 231.58 ਕਰੋੜ ਰੁੁਪਏ ਅਲਾਟ ਕੀਤੇ ਗਏ ਹਨ।ਇਸੇ ਤਰਾਂ ਜਲੰਧਰ(898 ਪੰਚਾਇਤਾਂ) ਨੂੰ 172.94 ਕਰੋੜ ਰੁਪਏ ਜਦਕਿ ਕੁੱਲ 860 ਪੰਚਾਇਤਾਂ ਵਾਲੇ ਅੰਮਿ੍ਰਤਸਰ ਜ਼ਿਲੇ ਨੂੰ 191.24 ਕਰੋੜ ਰੁਪਏ ਰੱਖੇ ਗਏ ਹਨ।

ਇਸੇ ਤਰਾਂ ਫਿਰੋਜ਼ਪੁੁਰ ਜ਼ਿਲੇ ਵਿਚ ਪੈਂਦੀਆਂ 838 ਪੰਚਾਇਤਾਂ ਲਈ 134.8 ਕਰੋੜ ਰੁੁਪਏ ਮੁੁਹੱਈਆ ਕਰਵਾਏ ਗਏ ਹਨ ਜਦਕਿ ਰੂਪਨਗਰ ਦੀਆਂ 611 ਪੰਚਾਇਤਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 100.71 ਕਰੋੜ ਰੁੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜਾਂ ਲਈ ਜ਼ਿਲਾ ਸੰਗਰੂਰ ਦੀਆਂ 600 ਪੰਚਾਇਤਾਂ ਲਈ 204.36 ਕਰੋੜ ਰੁੁਪਏ ਰੱਖੇ ਗਏ ਹਨ, ਤਰਨਤਾਰਨ ਦੀਆਂ 573 ਪੰਚਾਇਤਾਂ ਲਈ 200.85 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸੇ ਤਰਾਂ ਕਪੂਰਥਲਾ (546 ਪੰਚਾਇਤਾਂ) ਨੂੰ ਵਿਕਾਸ ਪ੍ਰਾਜੈਕਟਾਂ ਲਈ 95.66 ਕਰੋੜ ਰੁੁਪਏ , ਐਸ.ਬੀ.ਐਸ. ਨਗਰ ਵਿੱਚ 466 ਪੰਚਾਇਤਾਂ ਲਈ 126.88 ਕਰੋੜ ਰੁੁਪਏ,ਫਾਜ਼ਿਲਕਾ ਦੀਆਂ 434 ਪੰਚਾਇਤਾਂ ਨੂੰੰ 138.86 ਕਰੋੜ ਰੁੁਪਏ, ਪਠਾਨਕੋਟ( 421 ਪੰਚਾਇਤਾਂ) ਨੂੰ 89.55 ਕਰੋੜ, ਫਤਹਿਗੜ ਸਾਹਿਬ(428 ਪੰਚਾਇਤਾਂ) ਲਈ 74.15 ਕਰੋੜ ਰੁਪਏ, ਐੱਸ.ਏ.ਐੱਸ. ਨਗਰ ਵਿਚ 341 ਪੰਚਾਇਤਾਂ ਦੇ ਵਿਕਾਸ ਲਈ 120.63 ਕਰੋੜ, ਮੋਗਾ (340 ਪੰਚਾਇਤਾਂ) ਲਈ 140.27 ਕਰੋੜ ਰੁਪਏ ਅਤੇ 314 ਪੰਚਾਇਤਾਂ ਵਾਲੇ ਬਠਿੰਡਾ ਜ਼ਿਲੇ ਲਈ 182.86 ਕਰੋੜ ਰੁੁਪਏ ਦੇ ਫੰਡ ਮੁੁਹੱਈਆ ਕਰਵਾਏ ਗਏ ਹਨ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁੁਕਤਸਰ ਸਾਹਿਬ ਦੀਆਂ 269 ਪੰਚਾਇਤਾਂ ਦੇ ਵਿਕਾਸ ਲਈ 131.65 ਕਰੋੜ ਰੁਪਏ, ਮਾਨਸਾ ਵਿੱਚ 245 ਪੰਚਾਇਤਾਂ ਦੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ / ਯੋਜਨਾਵਾਂ ਲਈ 112.3 ਕਰੋੜ ਅਲਾਟ ਕੀਤੇ ਗਏ ਹਨ। ਇਸੇ ਤਰਾਂ ਫਰੀਦਕੋਟ ਦੀਆਂ 243 ਪੰਚਾਇਤਾਂ ਲਈ 95.56 ਕਰੋੜ ਰੁੁਪਏ ਉਪਲਬਧ ਕਰਵਾਏ ਗਏ ਹਨ ਜਦੋਂ ਕਿ ਬਰਨਾਲਾ ਜ਼ਿਲੇ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ 175 ਪੰਚਾਇਤਾਂ ਵਿੱਚ 68.01 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੇ ਪੜਾਅ ਦੇ ਸਫਲਤਾਪੂਰਵਕ ਲਾਗੂ ਹੋਣ ਤੋਂ ਬਾਅਦ 17 ਅਕਤੂਬਰ,2020 ਨੂੰ ਐਸ.ਵੀ.ਸੀ. ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਕਿ ਸਾਲ 2019 ਵਿਚ ਕੁੱਲ 835 ਕਰੋੜ ਰੁੁਪਏ ਦੀ ਲਾਗਤ ਵਾਲੇ 19,132 ਕੰਮਾਂ ਲਈ ਚਲਾਈ ਗਈ ਸੀ।

ਸਮਾਰਟ ਵਿਲੇਜ ਮੁਹਿੰਮ ਦੇ ਪਹਿਲੇ ਪੜਾਅ ਵਿਚ ਤਲਾਬਾਂ ਦਾ ਨਵੀਨੀਕਰਨ, ਸਟ੍ਰੀਟ ਲਾਈਟਾਂ, ਪਾਰਕ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਕੇਂਦਰ, ਸਮਾਰਟ ਸਕੂਲ ਅਤੇ ਸਾਲਿਡ ਵੇਸਟ ਮੈਨੇਜਮੈਂਟ ਆਦਿ ਸ਼ਾਮਲ ਹਨ।ਇਸ ਤਰਾਂ ਸੁਖਾਵਾਂ ਮਾਹੌਲ ਮੁਹੱਈਆ ਕਰਵਾਕੇ ਪੰਜਾਬ ਦੇ ਪਿੰਡਾਂ ਨੂੰ ਆਤਮ-ਨਿਰਭਰ ਬਣਾਇਆ ਜਾ ਸਕੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...