Saturday, April 20, 2024

ਵਾਹਿਗੁਰੂ

spot_img
spot_img

‘ਸਮਾਰਟ ਵਿਲੇਜ’ ਯੋਜਨਾ ਤਹਿਤ ਕਪੂਰਥਲਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ ’ਤੇ: ਰਾਜਬੰਸ ਕੌਰ ਰਾਣਾ

- Advertisement -

ਯੈੱਸ ਪੰਜਾਬ
ਕਪੂਰਥਲਾ, 4 ਦਸੰਬਰ, 2021 –
ਸਾਬਕਾ ਵਿਧਾਇਕਾ ਸ੍ਰੀਮਤੀ ਰਾਜਬੰਸ ਕੌਰ ਰਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ਼ ਆਦਿ ਦੀ 100 ਫੀਸਦੀ ਆਬਾਦੀ ਨੂੰ ਸਹੂਲਤ ਦੇਣ ਲਈ ‘ਸਮਾਰਟ ਵਿਲੇਜ਼’ ਯੋਜਨਾ ਤਹਿਤ ਵਿਕਾਸ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ।

ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਪੰਜਾਬ ਮੰਡੀ ਬੋਰਡ ਵਲੋਂ 1 ਕਰੋੜ 14 ਲੱਖ ਰੁਪੈ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਮੌਕੇ ਸਾਬਕਾ ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ ’ਤੇ ਹਲਕੇ ਦੇ ਵਿਕਾਸ ਲਈ 10 ਕਰੋੜ ਰੁਪੈ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਜਿੱਥੇ ਕਪੂਰਥਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਜੰਗੀ ਪੱਧਰ ’ਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉੱਥੇ ਹੀ ਕਪੂਰਥਲਾ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਜਲਦ ਰੱਖਿਆ ਜਾ ਰਿਹਾ ਹੈ, ਜੋ ਕਿ ਸਾਰੇ ਦੁਆਬੇ ਲਈ ਵਰਦਾਨ ਸਾਬਿਤ ਹੋਵੇਗਾ। ਜ਼ਿਕਰਯੋਗ ਹੈ ਕਿ ਮੈਡੀਕਲ ਕਾਲਜ ਲਈ ਪੰਜਾਬ ਸਰਕਾਰ ਨੇ ਬਜਟ ਵਿਚ 40 ਕਰੋੜ ਰੁਪੈ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੋਈ ਹੈ।

ਉਨ੍ਹਾਂ ਕਿਹਾ ਕਿ ਸਰਪੰਚ ਤੇ ਪੰਚ ਤੇ ਪਿੰਡਾਂ ਦੇ ਹੋਰ ਮੋਹਤਬਰ ਲੋਕ ਵਿਕਾਸ ਕੰਮਾਂ ਦੀ ਨਿਗਰਾਨੀ ਖੁਦ ਕਰਨ ਜਿਸ ਨਾਲ ਕੰਮ ਦੀ ਕੁਆਲਟੀ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਨ੍ਹਾਂ ਅੱਜ ਕੋਟ ਕਰਾਰ ਖਾਂ ਪਿੰਡ ਦੀ ਫਿਰਨੀ ਵਾਲੀ ਸੜਕ ਦੇ ਕਮ ਦੀ ਸ਼ੁਰੂਆਤ ਕਰਵਾਈ ਜਿਸ ਉੱਪਰ 39.19 ਲੱਖ ਰੁਪੈ ਦੀ ਲਾਗਤ ਆਵੇਗੀ।

ਇਸ ਤੋਂ ਇਲਾਵਾ ਪਿੰਡ ਪੱਖੋਵਾਲ ਵਿਖੇ ਡੇਰੇ ਗੁੱਜ਼ਰ ਦੀ ਫਿਰਨੀ 12.5 ਲੱਖ ਰੁਪੈ ਦੀ ਲਾਗਤ ਨਾਲ, ਬਿਹਾਰੀਪੁਰ ਦੀ ਫਿਰਨੀ 37.5 ਲੱਖ ਰੁਪੈ ਦੀ ਲਾਗਤ ਨਾਲ ਅਤੇ ਕਾਹਲਵਾਂ ਤੋਂ ਅਈਆ ਲਿੰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਿਸ ਉੱਪਰ 25 ਲੱਖ ਰੁਪੈ ਦੀ ਲਾਗਤ ਆਵੇਗੀ।

ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ, ਉਪ ਚੇਅਰਮੈਨ ਰਾਜਿੰਦਰ ਕੌੜਾ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਮੰਡੀ ਬੋਰਡ ਦੇ ਅਧਿਕਾਰੀ ਤੇ ਪਿੰਡਾਂ ਦੇ ਸਰਪੰਚ -ਪੰਚ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...