Friday, March 29, 2024

ਵਾਹਿਗੁਰੂ

spot_img
spot_img

ਸਮੁੱਚੀ ਮਨੁੱਖ਼ਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ – 8 ਨਵੰਬਰ 2022 ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼: ਐਡਵੋਕੇਟ ਹਰਜਿੰਦਰ ਸਿੰਘ ਧਾਮੀ

- Advertisement -

ਐਡਵੋਕੇਟ ਹਰਜਿੰਦਰ ਸਿੰਘ ਧਾਮੀ,
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਚਮਕਦੇ ਸੂਰਜ ਦੀ ਤਰ੍ਹਾਂ ਹੈ। ਆਪ ਜੀ ਦਾ ਪ੍ਰਕਾਸ਼ ਰਾਏ ਭੋਇ ਦੀ ਤਲਵੰਡੀ, ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ। ਗੁਰੂ ਸਾਹਿਬ ਜੀ ਦੇ ਆਗਮਨ ਨਾਲ ਮਾਨਵਤਾ ਨੂੰ ਅੰਮ੍ਰਿਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ ਵਿਗਿਆਨਕ ਆਦਿ ਖੇਤਰਾਂ ਅੰਦਰ ਇਕ ਕ੍ਰਾਂਤੀਕਾਰੀ ਲੋਅ ਚਮਕੀ।

ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਤੋਂ ਪਹਿਲਾਂ ਸਮਾਜ ਅੰਦਰ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ। ਧਾਰਮਿਕ ਆਗੂਆਂ ਦੇ ਸਤਾਏ ਹੋਏ ਲੋਕ ਅਜਿਹੇ ਆਸਰੇ ਦੀ ਭਾਲ ਵਿਚ ਸਨ, ਜਿਥੋਂ ਉਨ੍ਹਾਂ ਨੂੰ ਜੀਵਨ ਦਾ ਸਹੀ ਮਾਰਗ ਪ੍ਰਾਪਤ ਹੋ ਸਕੇ। ਇਸ ਅਧੋਗਤੀ ਦੇ ਸਮੇਂ ਅੰਦਰ ਜਿਥੇ ਲੋਕਾਈ ਵਹਿਮਾਂ ਭਰਮਾਂ ਅਤੇ ਪਾਖੰਡਵਾਦ ਵਿਚ ਫਸੀ ਹੋਈ ਸੀ, ਉਥੇ ਹੀ ਧਰਮ ਦੇ ਨਾਂ ’ਤੇ ਮਾਨਵਤਾ ਨੂੰ ਵੰਡਣ ਦਾ ਬੋਲਬਾਲਾ ਵੀ ਸੀ। ਵਰਣ-ਵੰਡ ਅਤੇ ਛੂਤ-ਛਾਤ ਸਿਖ਼ਰ ’ਤੇ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਸਾਰ ’ਤੇ ਆਗਮਨ ਨਾਲ ਮਾਨੁੱਖਤਾ ਨੂੰ ਇੱਕ ਠੰਡਾ ਅਹਿਸਾਸ ਹੋਇਆ। ਸਮਾਜਿਕ ਅਧੋਗਤੀ ਦਾ ਵਰਣਨ ਕਰਦਿਆਂ ਗੁਰੂ ਸਾਹਿਬ ਨੇ ਪਾਵਨ ਗੁਰਬਾਣੀ ਵਿਚ ਫੁਰਮਾਇਆ ਹੈ:

ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ॥
ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ॥
(ਅੰਗ 145)

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਆਪ ਜੀ ਦੀ ਵਿਚਾਰਧਾਰਾ ਨੇ ਇਨਸਾਨ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿਚ ਧਰਮ ਦਾ ਸਹੀ ਸਥਾਨ ਨਿਸ਼ਚਿਤ ਕੀਤਾ ਅਤੇ ਧਰਮ ਤੇ ਸਮਾਜ ਦੀ ਨਿਰਭਰਤਾ ਨੂੰ ਸਪੱਸ਼ਟ ਕੀਤਾ। ਉਨ੍ਹਾਂ ਭਾਰਤੀ ਸਮਾਜ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ੍ਹਾਂ ਦੇ ਢੁਕਵੇਂ, ਸਾਵੇਂ ਤੇ ਸਪੱਸ਼ਟ ਹੱਲ ਦੱਸੇ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜ੍ਹਿਆਂ ਤੇ ਵਿਚਾਰਿਆਂ ਇਸ ਗੱਲ ਦਾ ਪਤਾ ਲੱਗਦਾ ਹੈ ਕਿ ਉਨ੍ਹਾਂ ਮਨੁੱਖੀ ਜੀਵਨ ਨੂੰ ਆਦਰਸ਼ਕ ਬਣਾਉਣ ਲਈ ਇਸ ਦੀ ਹਰ ਪੱਖ ਤੋਂ ਅਗਵਾਈ ਕੀਤੀ। ਆਪ ਜੀ ਨੇ ਉਹ ਵਿਚਾਰਧਾਰਾ ਦਿੱਤੀ ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚੱਲਦੀ ਹੈ।

ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਅਤੇ ਸਿਧਾਂਤਾਂ ਨੇ ਹਿੰਦੁਸਤਾਨ ਦੇ ਇਤਿਹਾਸ ਨੂੰ ਬਦਲ ਕੇ ਰੱਖ ਦਿੱਤਾ ਅਤੇ ਇਕ ਨਵੇਂ ਯੁਗ ਦੀ ਸ਼ੁਰੂਆਤ ਹੋਈ। ਉਨ੍ਹਾਂ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ। ਗੁਰੂ ਸਾਹਿਬ ਜੀ ਵੱਲੋਂ ਸੁਝਾਇਆ ਇਹ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਤ ਹੈ। ਆਪ ਜੀ ਨੇ ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀ ਸੇਧ ਦੇਣ ਵਾਲੇ ਹਨ।

ਇਸ ਦੇ ਨਾਲ ਹੀ ਸਮਾਜ ਅੰਦਰ ਤ੍ਰਿਸਕਾਰੀ ਜਾ ਰਹੀ ਇਸਤਰੀ ਸ਼੍ਰੇਣੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉੱਚਾ ਸਨਮਾਨ ਦਿੱਤਾ ਅਤੇ ਉਨ੍ਹਾਂ ਦੇ ਹੱਕਾਂ, ਹਿੱਤਾਂ ਲਈ ਅਵਾਜ਼ ਬੁਲੰਦ ਕੀਤੀ। ਅਸਲ ਵਿਚ ਉਸ ਸਮੇਂ ਹਿੰਦੁਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਆਪ ਜੀ ਨੇ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ ‘ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ੍ਹਾ ਕੀਤਾ। ਇਸ ਸਬੰਧ ਵਿਚ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਇਸ ਤਰ੍ਹਾਂ ਫੁਰਮਾਇਆ:

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ॥
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥
(ਅੰਗ 473)

ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਆਪ ਜੀ ਧਰਮ, ਦਰਸ਼ਨ ਸ਼ਾਸਤਰ ਦੇ ਖੇਤਰ ਵਿਚ ਵੀ ਇਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਸਨ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਤੇ ਉਪਦੇਸ਼ਾਂ ਨੇ ਲੋਕਾਂ ਨੂੰ ਉਸਾਰੂ ਜੀਵਨ ਜਾਚ ਦੇ ਸਨਮੁੱਖ ਕੀਤਾ ਅਤੇ ਇਸੇ ਦਾ ਹੀ ਕਾਰਨ ਸੀ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਲੋਕਾਂ ਨੇ ਸਿਰ-ਮੱਥੇ ਪ੍ਰਵਾਨ ਕੀਤਾ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਦਾ ਨਿਵੇਕਲੀ ਹੈ, ਜਿਸ ਨੂੰ ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫਿਰਕੇ ਨਾਲ ਸਬੰਧਤ ਲੋਕ ਸਤਿਕਾਰਦੇ ਹਨ ਅਤੇ ਅਗਾਂਹ ਵੀ ਸਤਿਕਾਰਦੇ ਰਹਿਣਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਪ੍ਰਕਾਸ਼ ਪੁਰਬ ਮੌਕੇ ਜਿਥੇ ਅਸੀਂ ਆਪਣਾ ਜੀਵਨ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਤੀਤ ਕਰਨ ਦਾ ਪ੍ਰਣ ਕਰਨਾ ਹੈ, ਉਥੇ ਹੀ ਸਭ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ। ਅੰਤ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਮੁਬਾਰਕਬਾਦ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...