Friday, April 26, 2024

ਵਾਹਿਗੁਰੂ

spot_img
spot_img

ਸਮੇਂ ਸਿਰ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਨੂੰਂ ਕੀਤਾ ਜਾਵੇਗਾ ‘ਬਲੈਕ ਲਿਸਟ’: ਨਵਜੋਤ ਸਿੰਘ ਸਿੱਧੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ 26 ਨਵੰਬਰ 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਸ: ਨਵਜੋਤ ਸਿੰਘ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ 2 ਦਿਨਾਂ ਬਾਅਦ ਅੱਜ ਫਿਰ ਦੁਬਾਰਾ ਅਧਿਕਾਰੀਆਂ ਕੋਲੋਂ ਵਿਕਾਸ ਕਾਰਜਾਂ ਦੀ ਰਿਪੋਰਟ ਲਈ ਗਈ ਅਤੇ ਸਮੂਹ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮਿੱਥੇ ਸਮੇਂ ਦੇ ਅੰਦਰ ਅੰਦਰ ਕੰਮਾਂ ਨੂੰ ਪੂਰਾ ਕੀਤਾ ਜਾਵੇ।

ਉਨਾਂ ਕਿਹਾ ਕਿ ਪੂਰਬੀ ਹਲਕੇ ਵਿੱਚ ਬਣ ਰਹੇ ਪੁੱਲਾਂ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨਾਂ ਵਲੋਂ ਮਿੱਥੇ ਸਮੇਂ ਦੇ ਅੰਦਰ ਕੰਮ ਪੂਰੇ ਨਾ ਕੀਤੇ ਗਏ ਤਾਂ ਰਾਜ ਵਿੱਚੋਂ ਉਨਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।

ਸ: ਸਿੱਧੂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਕਾਰਵਾਈ ਕਰਦੇ ਹੋਏ ਹਲਕਾ ਪੂਰਬੀ ਦੇ ਖੇਤਰ ਮਕਬੂਲਪੁਰਾ ਵਿਖੇ 66 ਕੇਵੀ ਦਾ ਸਬ-ਸਟੇਸ਼ਨ ਬਣਾਇਆ ਜਾਵੇ ਅਤੇ ਸਪੋਰਟਸ ਅਕੈਡਮੀ ਰਣਜੀਤ ਐਵੀਨਿਊ ਵਿਖੇ ਲੱਗੇ ਹੋਏ ਬਿਜਲੀ ਦੇ ਖੰਬਿਆਂ ਨੂੰ ਬਦਲਿਆ ਜਾਵੇ। ਉਨਾਂ ਇਸਦੇ ਨਾਲ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਘਰਾਂ ਦੀਆਂ ਛੱਤਾਂ ਤੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਹਟਾਉਣ ਲਈ ਵੀ ਕਾਰਵਾਈ ਕੀਤੀ ਜਾਵੇ ਅਤੇ ਇਸ ਬਾਰੇ ਰਿਪੋਰਟ ਦਿੱਤੀ ਜਾਵੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਹਰ ਹਫ਼ਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕਰਨਗੇ। ਸ: ਸਿੱਧੂ ਨੇ ਦੱਸਿਆ ਕਿ ਗੋਲਡਨ ਗੇਟ ਤੋਂ ਲੈ ਕੇ ਹੁਸੈਨਪੁਰਾ ਚੌਂਕ ਤੱਕ ਸੁੰਦਰੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸ: ਸਿੱਧੂ ਨੇ ਪੂਰਬੀ ਹਲਕੇ ਵਿੱਚ ਸਟਰੀਟ ਲਾਟੀਟਾਂ ਲਗਾਉਣ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਟਰੀਟ ਲਾਈਟਾਂ ਮਿੱਥੇ ਸਮੇਂ ਦੇ ਅੰਦਰ-ਅੰਦਰ ਲੱਗ ਜਾਣੀਆਂ ਚਾਹੀਦੀਆਂ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਕੰਮ ਵਿੱਚ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਸ: ਸਿੱਧੂ ਨੇ ਕਿਹਾ ਕਿ ਉਹ ਹਰ ਹਫ਼ਤੇ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾ ਕੇ ਜਾਇਜਾ ਵੀ ਲੈਣਗੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੂਰਬੀ ਹਲਕੇ ਵਿੱਚ 195 ਕੰਮ ਵੱਖ-ਵੱਖ ਸਟੇਜਾਂ ਤੇ ਹਨ, ਜਿਨ੍ਹਾਂ ਵਿਚੋਂ 36 ਕੰਮ ਮੁਕੰਮਲ ਹੋ ਚੁੱਕੇ ਹਨ ਅਤੇ 66 ਕੰਮਾਂ ਤੇ ਕੰਮ ਚਲ ਰਿਹਾ ਹੈ ਅਤੇ ਬਾਕੀ ਕੰਮਾਂ ’ਤੇ ਵੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪੂਰਬੀ ਹਲਕੇ ਦੇ ਵਿਕਾਸ ਲਈ 47.8 ਕਰੋੜ ਰੁਪਏ ਪੰਜਾਬ ਇਨਵਾਇਰਮੈਂਟ ਪ੍ਰੋਗਰਾਮ ਅਧੀਨ, 8.06 ਕਰੋੜ ਰੁਪਏ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ 42.39 ਕਰੋੜ ਰੁਪਏ ਦੇ ਕੰਮ ਨਗਰ ਸੁਧਾਰ ਟਰਸੱਟ ਵਲੋਂ ਕੀਤੇ ਜਾ ਰਹੇ ਹਨ।

ਉਨਾਂ ਦੱਸਿਆ ਕਿ ਮੂਧਲ ਰੋਡ ਨੂੰ ਵੀ ਦੋਹਾਂ ਸਾਈਡਾਂ ਤੋਂ 2.50 ਮੀਟਰ ਚੋੜਾ ਕੀਤਾ ਜਾ ਰਿਹਾ ਹੈ। ਸ: ਖਹਿਰਾ ਨੇ ਦੱਸਿਆ ਕਿ ਨਗਰ ਸੁਧਾਰ ਟਰਸੱਟ ਵਲੋਂ ਵੀ ਇਸ ਹਲਕੇ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਟਰੱਸਟ ਵਲੋਂ 53 ਕੰਮ ਕੀਤੇ ਜਾ ਰਹੇ ਹਨ, ਜਿਨਾਂ ਵਿਚੋਂ 25 ਪੂਰੇ ਹੋ ਚੁੱਕੇ ਹਨ ਅਤੇ 28 ਕੰਮ 31 ਦਸੰਬਰ ਤੱਕ ਮੁਕੰਮਲ ਹੋ ਜਾਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਵਲੋਂ ਖੁਦ ਪੂਰਬੀ ਹਲਕੇ ਦੇ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਨਗਰ ਨਿਗਮ ਦੇ ਐਕਸੀਐਨ ਦਪਿੰਦਰ ਸੰਧੂ ਨੇ ਦੱਸਿਆ ਕਿ ਨਿਗਮ ਵਲੋਂ 60 ਸਿਵਲ ਦੇ ਕੰਮ ਕਰਵਾਏ ਜਾ ਰਹੇ ਹਨ, ਜਿਨਾਂ ਵਿਚੋਂ 11 ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਕੰਮ ਵੀ ਚਲ ਰਹੇ ਹਨ, ਜੋ ਕਿ ਆਉਣ ਵਾਲੇ 15 ਦਿਨਾਂ ਦੇ ਵਿੱਚ-ਵਿੱਚ ਮੁਕੰਮਲ ਕੀਤੇ ਜਾਣਗੇ।

ਸ: ਸਿੱਧੁ ਨੇ ਸਾਰੇ ਅਧਿਕਾਰੀਆਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਹੀ ਕੰਮਾਂ ਵਿੱਚ ਤੇਜੀ ਲਿਆਉਣ ਤਾਂ ਜੋ ਸਾਰੇ ਕੰਮ ਮੁਕੰਮਲ ਹੋ ਸਕਣ।

ਇਸ ਮੀਟਿੰਗ ਵਿੱਚ ਨਗਰ ਸੁਧਾਰ ਟਰਸੱਟ ਦੇ ਚੇਅਰਮੈਨ ਸ: ਦਮਨਜੀਤ ਸਿੰਘ, ਐਸ.ਡੀ.ਐਮ. ਟੀ ਬੈਨਿਥ, ਐਕਸੀਐਨ ਇੰਦਰਜੀਤ ਸਿੰਘ, ਐਸ.ਸੀ. ਬਿਜਲੀ ਬੋਰਡ ਐਸ ਕੇ ਸ਼ਰਮਾ, ਐਕਸੀਐਨ ਜਾਇਸਵਾਲ, ਡਿਪਟੀ ਈ.ਐਸ.ਏ. ਸ: ਚਰਨਜੀਤ ਸਿੰਘ, ਜਨਰਲ ਮੈਨੇਜਰ ਉਦਯੋਗ ਸ੍ਰੀ ਮਾਨਵਪ੍ਰੀਤ ਸਿੰਘ, ਐਸ.ਸੀ. ਕੁਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...