Thursday, April 25, 2024

ਵਾਹਿਗੁਰੂ

spot_img
spot_img

ਸਰਕਾਰੀ ਵਿਭਾਗ ਆਪਣੇ ਕੰਮਾਂ ’ਚ ਲਿਆਉਣ ਤੇਜ਼ੀ, ਕੋਈ ਵੀ ਯੋਗ ਲਾਭਪਾਤਰੀ ਨਾ ਰਹੇ ਸਰਕਾਰੀ ਸੁਵਿਧਾ ਤੋਂ ਵਾਂਝਾ: ਅਰੁਣਾ ਚੌਧਰੀ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 23 ਅਕਤੂਬਰ, 2021 –
ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਵੀ ਮੌਜੂਦ ਸਨ।

ਮਾਲ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੇ ਵਿਭਾਗ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪ੍ਰਤੀ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਵਿਭਾਗਾਂ ਨੂੰ ਟੀਚਾ ਦੇ ਕੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕਰਨ।

ਇਸ ਦੌਰਾਨ ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਤੱਕ ਦੇ ਬਿਜਲੀ ਦੇ ਕੁਨੈਕਸ਼ਨ ਵਾਲੇ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਦੀ ਸੁਵਿਧਾ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਪਿੰਡ ਤੋਂ ਲੈ ਕੇ ਮੁਹੱਲਿਆਂ ਤੱਕ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਉਸ ਦੀ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਜ਼ਿਲ੍ਹ ਦੇ 37316 ਲਾਭਪਾਤਰੀਆਂ ਦਾ 21.67 ਕਰੋੜ ਰੁਪਏ ਦਾ ਬਕਾਇਆ ਬਿਜਲੀ ਦਾ ਬਿੱਲ ਮੁਆਫ਼ ਹੋਵੇਗਾ, ਜੋ ਕਿ ਲੋਕਾਂ ਨੂੰ ਦਿੱਤੀ ਗਈ ਵੱਡੀ ਰਾਹਤ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕਰਦੇ ਹੋਏ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।

ਇਸ ਦੌਰਾਨ ਉਨ੍ਹਾਂ ਨੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਸਮਾਰਟ ਵਿਲੇਜ ਯੋਜਨਾ, 5-5 ਮਰਲਾ ਪਲਾਟ, ਮਗਨਰੇਗਾ, ਸਮਾਰਟ ਰਾਸ਼ਨ ਕਾਰਡ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਪੈਨਸ਼ਨ ਸਕੀਮ, ਅਸ਼ੀਰਵਾਦ ਸਕੀਮ, ਸਿਹਤ ਯੋਜਨਾਵਾਂ, ਕੋਵਿਡ-19 ਟੀਕਾਕਰਨ ਆਦਿ ਤੋਂ ਇਲਾਵਾ ਹੋਰ ਕਈ ਯੋਜਨਾਵਾਂ ਦਾ ਜਾਇਜ਼ਾ ਵੀ ਲਿਆ। ਮੀਟਿੰਗ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪੁਲਿਸ ਦੀ ਟੁਕੜੀ ਦੁਆਰਾ ਸਲਾਮੀ ਵੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲੋਕਾਂ ਤੱਕ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਅਤੇ ਸਾਰੀਆਂ ਸਬ-ਡਵੀਜ਼ਨਾਂ ਵਿਚ ਸੁਵਿਧਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਥੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਟੀਕਾਕਰਨ ਦੀਆਂ 15,50,280 ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ, ਇਸ ਵਿਚ 83 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਅਤੇ 46 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹਾ ਕੋਵਿਡ-19 ਬਚਾਅ ਸਬੰਧੀ ਟੀਕਾਕਰਨ ਲਗਾਉਣ ਵਿਚ ਸੂਬੇ ਵਿਚ ਦੂਜੇ ਸਥਾਨ ’ਤੇ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਨਾਲ ਨਿਪਟਣ ਲਈ ਪੂਰੇ ਯਤਨ ਜਾਰੀ ਹਨ ਅਤੇ ਸਿਹਤ ਵਿਭਾਗ ਤੇ ਨਗਰ ਨਿਗਮ ਵਲੋਂ ਲਗਾਤਾਰ ਫੌਗਿੰਗ ਕੀਤੀ ਜਾ ਰਹੀ ਹੈ।

ਅਪਨੀਤ ਰਿਆਤ ਨੇ ਜ਼ਿਲ੍ਹੇ ਵਿਚ ਝੋਨੇ ਦੀ ਚੱਲ ਰਹੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹ ਵਿਚ 65 ਮੰਡੀਆਂ ਅਤੇ 8 ਅਸਥਾਈ ਯਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 4.48 ਲੱਖ ਮੀਟ੍ਰਿਕ ਟਨ ਦਾ ਟੀਚਾ ਹੈ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਆਏ ਝੋਨੇ ਦੀ 97 ਪ੍ਰਤੀਸ਼ਤ ਅਦਾਇਗੀ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਵੇ, ਇਸ ਲਈ ਮੰਡੀਆਂ ਦੇ ਹਿਸਾਬ ਨਾਲ ਅਧਿਕਾਰੀਆਂ ਦੀਆਂ ਚੈਕਿੰਗ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੋਰ ਵਿਕਾਸ ਕੰਮਾਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨ ਨਗਰ ਨਿਗਮ ਆਸ਼ਿਕਾ ਜੈਨ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ,ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...