Saturday, January 4, 2025
spot_img
spot_img
spot_img
spot_img

ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਨੂੰ ਦਿੱਤੇ ਜਾਣੇ ਯਕੀਨੀ ਬਣਾਏ ਜਾਣ: ਤਰੁਨਪ੍ਰੀਤ ਸਿੰਘ ਸੌਂਦ

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2024

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ (ਜੀ.ਐਮ) ਨਾਲ ਸਮੀਖਿਆ ਮੀਟਿੰਗ ਕੀਤੀ। ਪੰਜਾਬ ਵਿੱਚ ਸਨਅਤੀ ਖੇਤਰ ਦੀ ਉੱਨਤੀ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਾਭਾਂ ਬਾਰੇ ਇਸ ਮੌਕੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ।

ਸੌਂਦ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਸਨਅਤਕਾਰਾਂ ਨੂੰ ਖੱਜਲ ਖ਼ੁਆਰੀ ਰਹਿਤ ਮਾਹੌਲ ਦੇਣਾ ਸਾਡਾ ਫਰਜ਼ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਸਾਰੇ ਜਨਰਲ ਮੈਨੇਜਰ ਆਪੋ ਆਪਣੇ ਇਲਾਕੇ ਦੇ ਉਦਯੋਗਪਤੀਆਂ ਨਾਲ ਬੇਹਤਰ ਤੇ ਸੁਖਾਵੇਂ ਸਬੰਧ ਬਣਾਕੇ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਤੇ ਸਨਅਤਕਾਰਾਂ ਨੂੰ ਦਿੱਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ।

ਉਦਯੋਗ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਦਾ ਆਈਟੀਆਈ ਤੇ ਪੋਲੀਟੈਕਨਿਕ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਵੀ ਵੱਧਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਉਦਯੋਗਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਤੇ ਹੋਰ ਸਬਸਿਡੀਆਂ ਲਈ ਵੀ ਆਨਲਾਈਨ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਦਾ ਲਾਹਾ ਜ਼ਿਆਦਾ ਤੋਂ ਜ਼ਿਆਦਾ ਉਦਯੋਗਪਤੀ ਲੈ ਸਕਣ।

ਉਨ੍ਹਾਂ ਜਨਰਲ ਮੈਨੇਜਰਾਂ ਨੂੰ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਬਣਾਈ ਰੱਖਣ ਅਤੇ ਹੋਰ ਨਿਵੇਸ਼ਕਾਂ ਨੂੰ ਲੈਕੇ ਆਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ ਅਤੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰ ਹਾਜ਼ਿਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ