Saturday, April 27, 2024

ਵਾਹਿਗੁਰੂ

spot_img
spot_img

ਸਰਕਾਰੀ ਸਕੀਮਾਂ ਦਾ ਲਾਭ ਘੱਟ ਤੋਂ ਘੱਟ ਸਮੇਂ ਵਿੱਚ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ: ਡਾ: ਬਲਜੀਤ ਕੌਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਵਚਨਬੱਧ ਹੈ । ਇਸੇ ਲੜੀ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵਿਭਾਗ ਰਾਹੀਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਘੱਟ ਤੋਂ ਘੱਟ ਸਮੇਂ ਵਿੱਚ ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾ ਕਰਮਚਾਰੀ ਵੱਲੋਂ ਲਾਭਪਾਤਰੀ ਨੂੰ ਮਿਲਣ ਵਾਲੇ ਸਰਕਾਰੀ ਲਾਭ ਵਿੱਚ ਬੇਲੋੜੀਆਂ ਰੁਕਾਵਟਾ ਪਾਉਣ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਤਾਂ ਸਬੰਧਤ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੰਜਾਬ ਭਵਨ ਵਿਖੇ ਹੋਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਰੀਵਿਊ ਕੀਤਾ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਚਾਲੂ ਵਰ੍ਹੇ ਦੇ ਸੋਧੇ ਬਜਟ ਵਿੱਚ 47 % ਦਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਸੀਰਵਾਦ ਸਕੀਮ ਤਹਿਤ ਪ੍ਰਾਪਤ ਅਰਜ਼ੀਆਂ ਦਾ ਨਿਬੇੜਾ ਤੁਰੰਤ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ 160.23 ਕਰੋੜ ਰੁਪਏ ਨਾਲ 31418 ਲਾਭਪਾਤਰੀਆਂ ਨੂੰ ਨਵੰਬਰ, 2021 ਤੋਂ ਲੈ ਕੇ 31 ਮਾਰਚ 2022 ਤੱਕ ਲਾਭ ਜਲਦ ਦੇਣ ਦੇ ਵੀ ਹੁਕਮ ਦਿੱਤੇ ।

ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਐਂਡ ਬੀ.ਸੀ. ਸਟੂਡੈਂਟਸ ਦਾ ਮੁਲਾਂਕਣ ਕਰਦਿਆਂ ਸਕੀਮ ਤਹਿਤ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ 21 ਅਪ੍ਰੈਲ, 2022 ਨੂੰ ਵਿਦਿਆਰਥੀਆਂ ਦੇ ਅਪਲਾਈ ਕਰਨ ਲਈ ਖੋਲ੍ਹ ਦਿੱਤਾ ਗਿਆ ਸੀ ਜਿਸ ਤੇ ਮਿਤੀ 3 ਅਗਸਤ, 2022 ਤੱਕ 50851 ਵਿਦਿਆਰਥੀਆਂ ਵਲੋਂ ਅਪਲਾਈ ਕੀਤਾ ਜਾ ਚੁੱਕਾ ਹੈ । ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰੀ ਵਲੋਂ ਹਦਾਇਤ ਕੀਤੀ ਗਈ ਕਿ ਯੋਗ ਵਿਦਿਆਰਥੀਆਂ ਤੋਂ ਪ੍ਰਾਪਤ ਕਲੇਮ ਨੂੰ ਮਿਤੀ-ਬੱਧ ਤਰੀਕੇ ਨਾਲ ਸੈਕਸਨ ਕਰਕੇ ਆਪਣੀ ਤਜਵੀਜ ਲਾਗੂਕਰਤਾ ਵਿਭਾਗਾਂ ਨੂੰ ਭੇਜੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਬਣਦਾ ਲਾਭ ਸਮੇਂ-ਸਿਰ ਦਿੱਤਾ ਜਾ ਸਕੇ ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕਾਰਜ਼ਾਂ ਨੂੰ ਸਮੇਂ ਸਿਰ ਨੇਪਰ੍ਹੇ ਚਾੜਿਆ ਜਾਵੇ ਅਤੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਸਾਰੀ ਦਾ ਕਾਰਜ਼ ਚੰਗੀ ਕੁਆਲਿਟੀ ਦਾ ਵੀ ਹੋਵੇ।

ਡਾ.ਬਲਜੀਤ ਕੌਰ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਲੋਕਾਂ ਵੱਲੋਂ ਗਲਤ ਤਰੀਕੇ ਨਾਲ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਲਾਭ ਲਿਆ ਜਾ ਰਿਹਾ ਹੈ ਜੋ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਅਧਿਕਾਰਾਂ ਤੇ ਡਾਕਾ ਮਾਰਨ ਦੇ ਬਰਾਬਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਜਿਹੇ ਲੋਕਾਂ ਖਿਲਾਫ਼ ਪ੍ਰਾਪਤ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਦਿਆ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...