Tuesday, April 23, 2024

ਵਾਹਿਗੁਰੂ

spot_img
spot_img

ਸਰਕਾਰੀ ਸਕੂਲ ਹੁਣ ਪੜ੍ਹਾਈ ਅਤੇ ਹੋਰ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਤੋਂ ਵੀ ਅੱਗੇ: ਚੇਅਰਮੈਨ ਰਮਨ ਬਹਿਲ

- Advertisement -

ਯੈੱਸ ਪੰਜਾਬ
ਜੌੜਾ ਛੱਤਰਾਂ/ ਗੁਰਦਾਸਪੁਰ, 24 ਸਤੰਬਰ, 2022:
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੈਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੌੜਾ ਛੱਤਰਾਂ ਵਿਖੇ ਨਵੇਂ ਬਣੇ ਛੇ ਕਲਾਸ ਰੂਮਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਸ. ਕੁਲਦੀਪ ਸਿੰਘ ਬਾਜਵਾ, ਸ਼੍ਰੀ ਕੇਸ਼ਵ ਬਹਿਲ, ਸ਼੍ਰੀ ਅਜੇ ਬਹਿਲ, ਸ. ਨਿਸ਼ਾਨ ਸਿੰਘ ਜੌੜਾ ਛੱਤਰਾਂ, ਸ. ਬਲਜੀਤ ਸਿੰਘ ਪਿੰਡ ਬੋਪਾਰਾਏ, ਸਕੂਲ ਦਾ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

ਨਵੇਂ ਸਮਾਰਟ ਕਲਾਸ ਰੂਮਸ ਦਾ ਉਦਘਾਟਨ ਕਰਨ ਮੌਕੇ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲ ਹੁਣ ਪੜ੍ਹਾਈ ਅਤੇ ਹੋਰ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਤੋਂ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਉੱਚ ਤਾਲੀਮ ਜਾਫ਼ਤਾ ਅਧਿਆਪਕਾਂ ਵੱਲੋਂ ਪੂਰੀ ਮਿਹਤਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਨੂੰ ਬੇਹਤਰ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਜੋ ਵੀ ਘਾਟਾਂ ਰਹਿ ਗਈਆਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ।

ਨਵੇਂ ਸਮਾਰਟ ਕਲਾਸ ਰੂਮਸ ਨੂੰ ਵਿਦਿਆਰਥੀਆਂ ਦੇ ਅਰਪਣ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਨਵੇਂ ਕਮਰਿਆਂ ਨਾਲ ਵਿਦਿਆਰੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਹ ਆਧੁਨਿਕ ਤੇ ਮਲਟੀਮੀਡੀਆ ਤਕਨੀਕਾਂ ਨਾਲ ਸਿੱਖਿਆ ਗ੍ਰਹਿਣ ਕਰ ਸਕਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਨ ਲਗਾ ਕੇ ਪੜ੍ਹਾਈ ਕਰਨ ਤਾਂ ਜੋ ਉਨ੍ਹਾਂ ਦਾ ਭਵਿੱਖ ਰੌਸ਼ਨ ਹੋ ਸਕੇ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੀ ਤਕਸੀਮ ਕੀਤੀਆਂ।

ਇਸ ਮੌਕੇ ਸਕੂਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੌੜਾ ਛੱਤਰਾਂ ਦੇ ਪ੍ਰਿੰਸੀਪਲ ਸ. ਕੁਲਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਛੇ ਸਮਾਰਟ ਕਲਾਸ ਰੂਮਸ 37.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਹਨ। ਇਸ ਤੋਂ ਇਲਾਵਾ ਸਕੂਲ ਦੇ ਪੁਰਾਣੇ ਕਲਾਸ ਰੂਮਸ ਦੀ ਮੁਰੰਮਤ ਕਰਨ ਦੇ ਨਾਲ ਵੱਖ-ਵੱਖ ਐਜੂਕੇਸ਼ਨ ਪਾਰਕਾਂ ਵੀ ਬਣਾਈਆਂ ਗਈਆਂ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...