Tuesday, April 23, 2024

ਵਾਹਿਗੁਰੂ

spot_img
spot_img

ਸਰਕਾਰੀ ਹਸਪਤਾਲਾਂ ਨੂੰ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਸਿੱਧੇ ਤੌਰ ‘ਤੇ ਮਿਲੇਗੀ ਦਵਾਈਆਂ ਦੀ ਸਪਲਾਈ : ਬਲਬੀਰ ਸਿੰਘ ਸਿੱਧੂ

- Advertisement -

ਚੰਡੀਗੜ੍ਹ, 14 ਅਕਤੂਬਰ, 2091:

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਬਲਾਕ ਮੁੱਢਲਾ ਸਿਹਤ ਕੇਂਦਰ ਨੂੰ ਸਿੱਧੇ ਤੌਰ ‘ਤੇ ਦਵਾਈਆਂ ਦੀ ਸਪਲਾਈ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਜਿਲ੍ਹਾ ਹਸਪਤਾਲ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਸਪਲਾਈ ਲੈਕੇ ਅੱਗੇ ਹਸਪਤਾਲਾਂ ਨੂੰ ਵੰਡਦੇ ਸਨ ਜਿਸ ਕਾਰਨ ਕਈ ਹਸਪਤਾਲਾਂ ਵਿਚ ਜਰੂਰੀ ਦਵਾਈਆਂ ਦੀ ਮੁਕੰਮਲ ਸਪਲਾਈ ਨਹੀਂ ਹੋ ਪਾਉਂਦੀ ਸੀ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਨਿਰ-ਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਹੁਣ ਸਾਰੇ ਸਰਕਾਰੀ ਹਸਪਤਾਲ ਦਵਾਈਆਂ ਰੀਜ਼ਨਲ ਡਰੱਗ ਵੇਅਰ ਹਾਊਸ ਖਰੜ (ਮੁਹਾਲੀ), ਬਠਿੰਡਾ ਅਤੇ ਵੇਰਕਾ (ਅੰਮ੍ਰਿਤਸਰ) ਤੋਂ ਸਿੱਧੇ ਤੌਰ ਤੋਂ ਪ੍ਰਾਪਤ ਕਰਨਗੇ।

ਸਿਹਤ ਮੰਤਰੀ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰਾਂ ਦੀ ਜਿੰਮੇਵਾਰੀ ਨਿਰਧਾਰਿਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਹਸਪਤਾਲਾਂ ਵਿਚ ਮਿਲਣ ਵਾਲੀਆਂ ਸਾਰੀਆਂ ਮੁਫਤ ਦਵਾਈਆਂ ਦੇ ਸਟਾਕ ਨੂੰ ਬਣਾਏ ਰੱਖਣ ਜਿਸ ਲਈ ਐਸ.ਐਮ.ਓ. ਦਵਾਈਆਂ ਦੀ ਆਨਲਾਈਨ ਮੰਗ ਈ-ਔਸ਼ਧੀ ਰਾਹੀਂ ਅਡਵਾਂਸ ਵਿਚ ਯਕੀਨੀ ਕਰਨ।

ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਸਰਜਨਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪ ਨਿੱਜੀ ਤੌਰ ‘ਤੇ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਚੈੱਕ ਕਰਨ ਕਿ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਕਿ ਨਹੀਂ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਆਪਣੀ ਜੇਬ ਤੋਂ ਪੈਸਾ ਖਰਚ ਕੇ ਦਵਾਈਆਂ ਨਾ ਖਰੀਦਣੀਆਂ ਪੈਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਮੌਜੂਦਾ ਸਮੇਂ ਵਿਚ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਦਵਾਈਆਂ ਦੇ ਸਟਾਕ ਉਪਲਬਧ ਕਰਵਾਏ ਗਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮਰੀਜ਼ ਨੂੰ ਸਰਕਾਰੀ ਹਸਪਤਾਲ ਵਿਚ ਮਿਲਣ ਵਾਲੀ ਮੁਫਤ ਦਵਾਈ ਨਹੀਂ ਮਿਲ ਰਹੀ ਹੈ ਤਾਂ ਉਹ ਇਸ ਸਬੰਧੀ ਸ਼ਿਕਾਇਤ 104 ਹੈਲਪਲਾਈਨ ਨੰਬਰ ‘ਤੇ ਕਰ ਸਕਦਾ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਤਿੰਨੋਂ ਰੀਜ਼ਨਲ ਡਰੱਗ ਵੇਅਰ ਹਾਊਸ ਨੂੰ ਵੀ ਕਿਹਾ ਹੈ ਕਿ ਘੱਟੋ-ਘੱਟ 3 ਮਹੀਨੇ ਦੇ ਦਵਾਈਆਂ ਦਾ ਸਟਾਕ ਨੂੰ ਯਕੀਨੀ ਤੌਰ ‘ਤੇ ਬਣਾ ਕੇ ਰੱਖਣ ਅਤੇ ਜੇਕਰ ਕਿਸੇ ਕੰਪਨੀ ਨਾਲ ਰੇਟ ਕਾਂਟਰੈਕਟ ਖਤਮ ਹੁੰਦਾ ਹੈ ਤਾਂ ਕੰਪਨੀਆਂ ਦਾ ਆਰਡਰ ਲੈਵਲ ਲਾਜਮੀ ਤੌਰ ‘ਤੇ ਫਿਕਸ ਕਰਨ ਜਿਸ ਨਾਲ ਜਰੂਰੀ ਦਵਾਈਆਂ ਦਾ ਸਟਾਕ ਵੇਅਰ ਹਾਊਸ ਵਿਚ ਉਪਲਬਧ ਰਹੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...