Tuesday, April 23, 2024

ਵਾਹਿਗੁਰੂ

spot_img
spot_img

ਸਰਕਾਰ ਦੀ ਸਰਪ੍ਰਸਤੀ ਦੇ ਬਿਨਾਂ ਸੰਭਵ ਨਹੀਂ ਗੈਰ-ਕਾਨੂੰਨੀ ਮਾਈਨਿੰਗ ਦਾ ਧੰਦਾ: ਅਮਨ ਅਰੋੜਾ

- Advertisement -

ਚੰਡੀਗੜ੍ਹ, 14 ਜੁਲਾਈ 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਸੂਬੇ ‘ਚ ਧੜੱਲੇ ਨਾਲ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਕੈਪਟਨ ਸਰਕਾਰ ਦੀ ਸਿੱਧੀ ਸਰਪ੍ਰਸਤੀ ਹੈ। ਇਹੋ ਕਾਰਨ ਹੈ ਕਿ ਸਰਕਾਰ ਸਰਕਾਰੀ ਖ਼ਜ਼ਾਨੇ ਲਈ ਨਿੱਤ-ਨਵੇਂ ਟੈਕਸ ਲਗਾ ਕੇ ਜਨਤਾ ਦੀਆਂ ਜੇਬਾਂ ਤਾਂ ਕੱਟ ਰਹੀ ਹੈ, ਪਰੰਤੂ ਰੇਤ ਮਾਫ਼ੀਆ ਦੀ ਅੰਨ੍ਹੀ ਲੁੱਟ ਨਹੀਂ ਰੋਕੀ ਜਾ ਰਹੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਮੀਤ ਹੇਅਰ ਨੇ ਸ਼ਰੇਆਮ ਹੋ ਰਹੀ ਨਜਾਇਜ਼ ਮਾਈਨਿੰਗ ਦੇ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਲੰਬੇ ਹੱਥੀ ਲਿਆ।

ਅਮਨ ਅਰੋੜਾ ਨੇ ਕਿਹਾ ਕਿ ਸੂਬੇ ਅੰਦਰ ਕੋਈ ਵੀ ਗੈਰ-ਕਾਨੂੰਨੀ ਧੰਦਾ ਜਾਂ ਨਜਾਇਜ਼ ਮਾਈਨਿੰਗ ਸਰਕਾਰ ਦੀ ਸਰਪ੍ਰਸਤੀ ਦੇ ਬਿਨਾ ਸੰਭਵ ਨਹੀਂ। ਸ੍ਰੀ ਅਨੰਦਪੁਰ ਸਾਹਿਬ, ਰੋਪੜ, ਨਵਾਂ ਸ਼ਹਿਰ, ਲੁਧਿਆਣਾ, ਜਗਰਾਉਂ ਅਤੇ ਮੋਹਾਲੀ ‘ਚ ਵੱਡੇ ਪੱਧਰ ‘ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਰੇਤ ਮਾਫ਼ੀਆ ਦੀ ਮੁੱਖ ਮੰਤਰੀ ਖ਼ੁਦ ਪੁਸ਼ਤ ਪਨਾਹੀ ਕਰ ਰਹੇ ਹਨ, ਇਹੋ ਕਾਰਨ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਰੇਤ ਕਾਰੋਬਾਰੀਆਂ ਨੂੰ ਨਜਾਇਜ਼ ਮਾਈਨਿੰਗ ਕਾਰਨ ਲਗਾਏ ਕਰੋੜਾਂ ਰੁਪਏ ਦੇ ਜੁਰਮਾਨੇ ਵੀ ਸਰਕਾਰ ਵਸੂਲ ਨਹੀਂ ਰਹੀ।

ਅਮਨ ਅਰੋੜਾ ਨੇ ਵਿਧਾਨ ਸਭਾ ਸਦਨ ‘ਚ ਦਰਜ਼ ਰਿਕਾਰਡ ਦੇ ਹਵਾਲੇ ਨਾਲ ਕਿਹਾ ਕਿ ਅਕਾਲੀ-ਭਾਜਪਾ ਦੇ ਰੇਤ ਮਾਫ਼ੀਆ ਦੀ ਸੂਚੀ ਮੁੱਖ ਮੰਤਰੀ ਕੋਲ ਹੋਣ ਦੇ ਬਾਵਜੂਦ ਰੇਤ ਮਾਫ਼ੀਆ ‘ਤੇ ਕੋਈ ਕਾਰਵਾਈ ਸਾਢੇ ਤਿੰਨ ਸਾਲਾਂ ‘ਚ ਕੈਪਟਨ ਸਰਕਾਰ ਨੇ ਨਹੀਂ ਕੀਤੀ।

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਮੌਕੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਬੇਸ਼ੱਕ ਅਕਾਲੀ-ਭਾਜਪਾ ਸਰਕਾਰ ਦੇ ਸਾਰੇ ‘ਮਾਫ਼ੀਏ’ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ ਸੀ, ਪਰੰਤੂ ਸੱਤਾ ‘ਚ ਆ ਕੇ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਮਾਫ਼ੀਆ ਦੀ ਕਮਾਨ ਹੀ ਖ਼ੁਦ ਸੰਭਾਲ ਲਈ।

ਇਹੋ ਕਾਰਨ ਹੈ ਕਿ ਬੱਸਾਂ ਦੇ ਕਿਰਾਏ, ਡੀਜ਼ਲ-ਪੈਟਰੋਲ, ਬਿਜਲੀ, ਰਜਿਸਟਰੀਆਂ-ਇੰਤਕਾਲ ਆਦਿ ਮਹਿੰਗੇ ਕਰਕੇ ਲੋਕਾਂ ‘ਤੇ ਰੋਜ਼ ਨਵਾਂ ਬੋਝ ਖ਼ਜ਼ਾਨਾ ਭਰਨ ਦੇ ਨਾਂਅ ‘ਤੇ ਪਾ ਦਿੱਤਾ ਜਾਂਦਾ ਹੈ, ਪਰੰਤੂ ਸਰਕਾਰੀ ਖ਼ਜ਼ਾਨੇ ਦੀ ਅੰਨ੍ਹੀ ਲੁੱਟ ਕਰ ਰਹੇ ਮਾਫ਼ੀਆ ਨੂੰ ਖੁੱਲ੍ਹਾ ਛੱਡ ਰੱਖਿਆ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...