Thursday, March 28, 2024

ਵਾਹਿਗੁਰੂ

spot_img
spot_img

ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕਰ ਸਰਨਾ ਭਰਾਵਾਂ ਨੇ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ: ਸਿਰਸਾ, ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 14 ਅਪ੍ਰੈਲ, 2021 –
ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸਰਨਾ ਭਰਾਵਾਂ ਨੇ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਅਤੇ ਸਿੱਖਾਂ ਦਾ ਵਿਰੋਧ ਕੀਤਾ ਹੈ ਤੇ ਇਸ ਗੁਸਤਾਖੀ ਲਈ ਸਿੱਖ ਕੌਮ ਕਦੇ ਵੀ ਸਰਨਾ ਭਰਾਵਾਂ ਨੁੰ ਮੁਆਫ ਨਹੀਂ ਕਰੇਗੀ।

ਅੱਜ ਇਥੇ ਅਕਾਲੀ ਦਲ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਨਾ ਭਰਾ ਕਹਿ ਰਹੇ ਹਨ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਕਿਸਾਨਾਂ ਨਾਲ ਕੋਈ ਲੈਣ ਦੇਣ ਨਹੀਂ ਹੈ ਤੇ ਇਹ ਸਰਕਾਰ ਤੇ ਕਿਸਾਨਾਂ ਦਾ ਆਪਸੀ ਮਸਲਾ ਹੈ।

ਉਹਨਾਂ ਕਿਹਾ ਕਿ ਜਦੋਂ ਸਾਰੀ ਦੁਨੀਆਂ ਵੇਖ ਰਹੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਕਿਸਾਨਾਂਦੀ ਸੇਵਾ ਕਰ ਰਹੀ ਹੈ,ਦਿੱਲੀ ਦੇ ਬਾਰਡਰਾਂ ’ਤੇ ਲੰਗਰ ਲਗਾ ਰਹੀ ਹੈ ਤੇ ਨਜਾਇਜ਼ ਕੇਸਾਂ ਵਿਚ ਫਸਾਏ ਕਿਸਾਨਾਂ ਤੇ ਸਿੱਖਾਂ ਦੀ ਜ਼ਮਾਨਤ ਕਰਵਾ ਰਹੀ ਹੈ, ਉਦੋਂ ਸਰਨਾ ਭਰਾਵਾਂ ਵੱਲੋਂ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਸਿਰਫ ਤੇ ਸਿਰਫ ਸਰਕਾਰ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਵੀ ਪਹਿਲਾਂ ਵੀ ਸਰਨਾ ਭਰਾ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕਰ ਚੁੱਕੇ ਹਨ।

ਦੋਹਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਹਿਲਾਂ ਸਰਨਾ ਭਰਾ ਇਹ ਕਹਿੰਦੇ ਸਨ ਕਿ 1984 ਦੇ ਕਤਲੇਆਮ ਦੇ ਕੇਸ ਹੁਣ ਖਤਮ ਹੋ ਗਏ ਹਨ ਤੇ ਦੋਸ਼ੀਆਂ ਨੂੰ ਮੁਆਫ ਕਰ ਦਿਓ ਤੇ ਹੁਣ ਕਹਿਣ ਲੱਗ ਪਏ ਹਨ ਕਿ ਕਿਸਾਨਾਂ ਨਾਲ ਸਾਡਾ ਕੋਈ ਲੈਣ ਦੇਣ ਨਹੀਂ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਦੀ ਇਕ ਸੋਚੀ ਸਮਝੀ ਸਾਜ਼ਿਸ਼ ਹੈ ਜਿਸਨੂੰ ਸਰਨਾ ਭਰਾ ਅਮਲੀ ਜਾਮਾ ਪਾ ਰਹੇ ਹਨ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਇਕ ਪਾਸੇ ਤਾਂ ਸਿੱਖ ਕੌਮ 1984 ਦੇ ਕਤਲੇਆਮ ਦੇ ਦੋਸ਼ੀਆਂ ਨੁੰ ਜੇਲ ਭਿਜਵਾ ਰਹੀ ਹੈ ਤੇ ਕਿਸਾਨਾਂ ਦੀ ਸੇਵਾ ਕਰ ਰਹੀ ਹੈ, ਦੂਜੇ ਪਾਸੇ ਸਰਨਾ ਭਰਾ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ।

ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਸਰਨਾ ਤੇ ਜੀ ਕੇ ਭਾਵੇਂ ਵੱਖੋ ਵੱਖ ਚੋਣਾਂ ਲੜਨ ਦਾ ਡਰਾਮਾ ਕਰ ਰਹੇ ਹਨ ਪਰ ਅਸਲ ਵਿਚ ਦੋਵੇਂ ਇਕ ਹਨ ਤੇ ਸਰਕਾਰਾਂ ਨਾਲ ਰਲ ਕੇ ਇਹਨਾਂ ਦਾ ਮਕਸਦ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਨੂੰ ਮਨੁੱਖਤਾ ਦੀ ਸੇਵਾ ਕਰਨ ਤੋਂ ਰੋਕਣਾ ਹੈ।

ਉਹਨਾਂ ਕਿਹਾ ਕਿ ਇਹ ਦੋਵੇਂ ਧੜੇ ਚੋਣਾਂ ਲੜਨ ਤੋਂ ਡਰਦੇ ਹਨ, ਇਸੇ ਕਾਰਨ ਉਹਨਾਂ ਨੇ ਪਹਿਲਾਂ ਗੁਰਦੁਆਰਾ ਡਾਇਰੈਕਟੋਰੇਟ ਦਾ ਮੋਢਾ ਵਰਤ ਕੇ ਸਾਡਾ ਚੋਣ ਨਿਸ਼ਾਨ ਰੁਕਵਾਇਆ ਤੇ ਜਦੋਂ ਦਿੱਲੀ ਹਾਈ ਕੋਰਟ ਨੇ ਬਾਲਟੀ ਨਿਸ਼ਾਨ ਅਕਾਲੀ ਦਲ ਨੁੰ ਅਲਾਟ ਕਰਨ ਦਾ ਹੁਕਮ ਦਿੱਤਾ ਤਾਂ ਇਹ ਸੁਪਰੀਮ ਕੋਰਟ ਚਲੇ ਗਏ।

ਉਹਨਾਂ ਕਿਹਾ ਕਿ ਇਹਨਾਂ ਦਾ ਕੇਸ ਸੁਪਰੀਟ ਕੋਰਟ ਵਿਚ ਸਰਕਾਰ ਦੇ ਵਕੀਲਾਂ ਨੇ ਲੜਿਆ ਪਰ ਸੁਪਰੀਮ ਕੋਰਟ ਨੇ ਇਹਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਸ. ਸਿਰਸਾ ਤੇ ਕਾਲਕਾ ਨੇ ਇਹ ਵੀ ਕਿਹਾ ਕਿ ਭਾਜਪਾ ਦੇ ਆਗੂ ਤੇਜਿੰਦਰ ਸਿੰਘ ਬੱਗਾ ਵੱਲੋਂ ਸੋਸ਼ਲ ਮੀਡੀਆ ’ਤੇ ਸਰਆਮ ਟਿੱਪਣੀ ਕੀਤੀ ਗਈ ਹੈ ਕਿ ਮੌਜੁਦਾ ਚੌਣਾਂ ਵਿਚ ਸਰਨਾ ਭਰਾਵਾਂ ਅਤੇ ਭਾਜਪਾ ਦਾ ਗਠਜੋੜ ਜਿੱਤੇਗਾ। ਬੱਗਾ ਨੇ ਕੁਲਵੰਤ ਸਿੰੰਘ ਬਾਠ ਨੂੰ ਟਿਕਟ ਦੇਣ ਲਈ ਸਰਨੇ ਭਰਾਵਾਂ ਦਾ ਧੰਨਵਾਦ ਵੀ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿਹੜਾ ਗਠਜੋੜ ਹੁਣ ਤੱਕ ਲੁਕਵੇਂ ਤੌਰ ’ਤੇ ਕੰਮ ਕਰ ਰਿਹਾ ਸੀ, ਭਾਜਪਾ ਆਗੂ ਨੇ ਆਪ ਹੀ ਉਸ ਨੂੰ ਜਨਕਤ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਗੁਰਧਾਮਾਂ ’ਤੇ ਭਾਜਪਾ ਕਾਬਿਜ਼ ਹੋਣ ਲਈ ਪੱਬਾਂ ਭਾਰ ਹੈ।

ਉਹਨਾਂ ਦੱਸਿਆ ਕਿ ਇਥੇ ਹੀ ਬੱਸ ਨਹੀਂ ਇਸ ਮਗਰੋਂ ਇਹ ਲੋਕ ਕੋਰੋਨਾ ਕਾਰਨ ਚੋਣਾਂ ਰੱਦ ਕਰਨ ਦੀ ਗੱਲ ਲੈ ਕੇ ਦਿੱਲੀ ਹਾਈ ਕੋਰਟ ਜਾ ਪਹੁੰਚੇ ਪਰ ਅੱਜ ਦਿੱਲੀ ਹਾਈ ਕੋਰਟ ਨੇ ਵੀ ਇਹਨਾਂ ਦੀ ਚੋਣ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਗੁਰੂ ਤੇਗ ਬਹਾਦਰ ਸਾਹਿਬ ਦਾ ਓਟ ਆਸਰਾ ਲੈ ਕੇ ਕੰਮ ਕਰਦੇ ਹਨ ਤੇ ਗੁਰੂ ਦੀ ਰਹਿਮਤ ਤੇ ਬਖਸ਼ਿਸ਼ ਅਨੁਸਾਰ ਹੀ ਚੋਣਾਂ ਲੜ ਰਹੇ ਹਾਂ। ਉਹਨਾਂ ਕਿਹਾ ਕਿਸਾਨੂੰ ਸੰਗਤ ਨੇ ਹੁਕਮ ਦਿੱਤਾ ਹੈ ਕਿ ਸਿਰਫ ਹਾਂ ਪੱਖੀ ਗੱਲਾਂ ਕਰਨੀਆਂ ਹਨ ਤੇ ਇਸੇ ਲਈਅਸੀਂ ਸਾਰੇ ਆਪਣੇ ਉਮੀਦਵਾਰਾਂ ਨੁੰ ਕਿਹਾ ਹੈ ਕਿ ਸਿਰਫ ਆਪਣੇ ਕੀਤੇ ਕੰਮਾਂ ਦੇ ਆਧਾਰ ’ਤੇ ਸੰਗਤ ਤੋਂ ਵੋਟਾਂ ਮੰਗੀਆਂ ਜਾਣ ਤੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕੋਈ ਜਵਾਬ ਨਾ ਦਿੱਤਾ ਜਾਵੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...