Friday, April 26, 2024

ਵਾਹਿਗੁਰੂ

spot_img
spot_img

ਸਰਕਾਰ ਨੂੰ ਕਿਸਾਨ ਸੰਘਰਸ਼ ਅੱਗੇ ਝੁਕਣਾ ਪਿਆ: Baba Balbir Singh

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2020 –
ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਦਿਲੀ ਸਰਕਾਰ ਕਿਸਾਨ ਸੰਘਰਸ਼ ਅੱਗੇ ਝੁਕੀ।ਸਰਕਾਰ ਦਾ ਕਿਸਾਨ ਮਾਰੂ ਹਰ ਹਮਲਾ ਬੁਰੀ ਤਰਾਂ ਫੇਲ੍ਹ ਹੋਇਆ ਹੈ।

ਉਨ੍ਹਾਂ ਕਿਸਾਨਾਂ ਨਾਲ ਹੋ ਰਹੀ ਬੇਇਨਸਾਫੀ ਤੇ ਹਮਦਰਦੀ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੇ ਰਵਾਇਏ ਦੀ ਡਟਵੀਂ ਨਿੰਦਾ ਕਰਦਿਆਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਦੱਬਣ ਕੁੱਚਲਣ ਲਈ ਕੇਂਦਰ ਸਰਕਾਰ ਦੇ ਹੱਥਕੰਡੇ ਬਹੁਤ ਦੁਖਦਾਈ ਮੰਦਭਾਗੇ ਅਤੇ ਨਿੰਦਣਯੋਗ ਹਨ।

ਦਿੱਲੀ ਵਿਖੇ ਸਾਂਤਮਈ ਤਰੀਕੇ ਨਾਲ ਜਾ ਰਹੇ ਕਿਸਾਨਾਂ ਤੇ ਗੰਦੇ ਪਾਣੀ ਦੀ ਬੁਛਾੜਾਂ, ਜਹਿਰਲੀ ਅੱਥਰੂ ਗੈਸ ਗੋਲੇ, ਥਾਂ-ਥਾਂ ਭਾਰੇ ਪੱਥਰ ਰੱਖ ਕੇ, ਸੜਕ ਵਿਚ ਟੋਏ ਪੁੱਟ, ਮਿੱਟੀ ਦੇ ਟਿਪਰ ਸੁਟ, ਕੰਡਿਆਲੀ ਤਾਰ ਵਛਾ ਕੇ ਭਾਰੀ ਰੋਕਾਂ ਅਤੇ ਪੁਲਿਸ ਫੋਰਸਾਂ ਵਲੋਂ ਧੱਕਾ, ਲੋਕਤੰਤਰੀ ਢਾਂਚੇ ਨੂੰ ਤਾਰਪੀਡੋ ਤੇ ਉਲੰਘਣ ਕਰਨ ਵਾਲਾ ਸਰਮਨਾਕ ਕਾਰਾ ਹੈ।

ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਹਰੇਕ ਨੂੰ ਆਪਣਾ ਸਾਂਤਮਈ ਢੰਗ ਨਾਲ ਗੱਲ ਕਹਿਣ ਦਾ ਹੱਕ ਹੈ।ਕਿਸਾਨਾਂ ਦਾ ਸਾਂਤਮਈ ਮਾਰਚ ਉੱਪਰ ਅਜਿਹੇ ਹਮਲੇ ਕਿਉਂ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕਿਆ ਗਿਆ।

ਕਿਸਾਨਾਂ ਦੇ ਮਸਲੇ ਸਰਕਾਰ ਨਿਠ ਕੇ ਕਿਉਂ ਨਹੀਂ ਸੁਣ ਰਹੀ।ਇਸ ਤੋਂ ਸਾਫ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕਿਰਸਾਨੀ ਪ੍ਰਤੀ ਸੁਹਿਰਦ ਨਹੀਂ ਅਤੇ ਨਾ ਹੀ ਇਮਾਨਦਾਰੀ ਵਾਲਾ ਕੋਈ ਰਾਹ ਕੱਢਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਅਸੀਂ ਕਿਰਸਾਨ ਸੰਘਰਸ਼ ਨਾਲ ਹਰ ਘੜੀ ਨਾਲ ਮੋਢਾ ਡਾਹ ਕੇ ਖੜੇ ਹਾਂ

ਉਨ੍ਹਾਂ ਕਿਹਾ ਕਿ ਜੇ ਕਿਰਸਾਨੀ ਵਾਲਾ ਮਾਮਲਾ ਸਰਕਾਰ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨ ਦੇਸ਼ ਲਈ ਮੰਦਭਾਗੀ ਹੋਣਗੇ।ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਧਰਨੇ ਲਈ ਥਾਂ ਮਹੱਇਆਂ ਕਰਨੀ ਸੀ ਹੀ ਫਿਰ ਰਾਹ ਵਿਚ ਰੋਕਾਂ ਤੇ ਅੱਥਰੂ ਗੈਸ ਸੁੱਟਣ ਦੇ ਕੀ ਮਾਹਣੇ ਹਨ।ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਗੱਲਬਾਤ ਲਈ ਰਾਹ ਖੋਹਲੇ ਹਨ ਹਰ ਮਸਲਾ ਗੱਲਬਾਤ ਰਾਹੀ ਹੀ ਹੱਲ ਹੋਣਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...