Thursday, March 28, 2024

ਵਾਹਿਗੁਰੂ

spot_img
spot_img

ਸਰਕਾਰ ਨੂੰ ਕੀਮਤ ਚੁਕਾਉਣੀ ਪਵੇਗੀ: ਕਿਸਾਨ ਆਗੂ Balbir Singh Rajewal ਨੇ ਕਹੀਆਂ ਕੁਝ ਵੱਡੀਆਂ ਗੱਲਾਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 9 ਦਸੰਬਰ, 2020:
ਕੇਂਦਰ ਵੱਲੋਂ ਕਿਸਾਨਾਂ ਨੂੰ ਖ਼ੇਤੀ ਕਾਨੂੰਨਾਂ ਬਾਰੇ ਅੱਜ ਭੇਜੀਆਂ ਤਜ਼ਵੀਜ਼ਾਂ ਨੂੰ ਕੇਂਦਰ ਦੀ ਅੜੀ ਦੱਸਦਿਆਂ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਵਿੱਚੋਂ ਇਕ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਕਿਸਾਨ ਅੰਦੋਲਨ ਦੇ ‘ਥਿੰਕ ਟੈਂਕ’ ਮੰਨੇ ਜਾਂਦੇ ਸ: ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਕਿਸਾਨਾਂ ਦੇ ਖਿਲਾਫ਼ ਕਾਨੂੰਨ ਬਣਾ ਕੇ ਹੁਣ ਲਗਾਤਾਰ ਕਿਸਾਨਾਂ ਦਾ ਅਪਮਾਨ ਕਰ ਰਹੀ ਕੇਂਦਰ ਸਰਕਾਰ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

ਅੱਜ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਦੀਆਂ ਤਜ਼ਵੀਜ਼ਾਂ ਰੱਦ ਕਰ ਦੇਣ ਸੰਬੰਧੀ ਇਕ ਪੱਤਰਕਾਰ ਸੰਮੇਲਨ ਵਿੱਚ ਐਲਾਨ ਕਰ ਦੇਣ ਮਗਰੋਂ ਇਕ ਪੰਜਾਬੀ ਚੈਨਲ ਨਾਲ ਗੱਲਬਾਤ ਕਰਦਿਆ ਸ: ਰਾਜੇਵਾਲ ਨੇ ਕਿਹਾ ਕਿ ਸਰਕਾਰ ਉੱਥੇ ਹੀ ਖੜ੍ਹੀ ਹੈ ਜਿੱਥੋਂ ਸ਼ੁਰੂਹੋਈ ਸੀ।

ਉਨ੍ਹਾਂ ਆਖ਼ਿਆ ਕਿ ਅਸੀਂ ਸ਼ੁਰੂ ਤੋਂ ਹੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਦੇ ਆ ਰਹੇ ਹਾਂ ਅਤੇ ਕਾਨੂੰਨਾਂ ਵਿੱਚ ਸੋਧਾਂ ਕਦੇ ਸਾਡੀ ਮੰਗ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਬੀਤੇ ਦਿਨੀਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਵਿੱਚ ਵੀ ਇਹ ਕਹਿ ਕੇ ਆਏ ਸਨ ਕਿ ਸੋਧਾਂ ਕਰਵਾਉਣ ਦੀ ਸਾਡੀ ਕੋਈ ਮੰਗ ਨਹੀਂ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨ ਲੈਣ ਦੇ ਕੀਤੇ ਜਾ ਰਹੇ ਦਾਅਵੇ ਗ਼ਲਤ ਹਨ ਅਤੇ ਇਹ ਸਾਰਾ ਕੁਝ ਲੋਕਾਂ ਨੂੰ ਭਰਮਾਉੈਣ ਲਈ ਕੀਤਾ ਜਾ ਰਿਹਾ ਹੈ।

ਸ: ਰਾਜੇਵਾਲ ਨੇ ਆਖ਼ਿਆ ਕਿ ਸਰਕਾਰ ਕਾਰਪੋਰੇਟਸ ਦੇ ਦਬਾਅ ਹੇਠ ਹੈ ਅਤੇ ਇਸੇ ਕਰਕੇ ਟੱਸ ਤੋਂ ਮੱਸ ਨਹੀਂ ਹੋ ਰਹੀ ਜਦਕਿ ਸਾਰਾ ਦੇਸ਼ ਕਿਸਾਨਾਂ ਦੇ ਹੱਕ ਵਿੱਚ ਆ ਖੜ੍ਹਾ ਹੋਇਆ ਹੈ।

ਸ: ਰਾਜੇਵਾਲ ਨੇ ਕਿਹਾ ਕਿ ਭਾਜਪਾ ਦੇ ਅੰਦਰ ਹੀ ਇਸ ਗੱਲ ਨੂੰ ਲੈ ਕੇ ਬਹੁਤ ਵੱਡੀ ਬਗਾਵਤ ਪੈਦਾ ਹੋ ਰਹੀ ਹੈ ਕਿਉਂਕਿ ਸਾਰੇ ਇਸ ਗੱਲ ਨਾਲ ਸਹਮਿਤ ਨਹੀਂ ਹਨ ਕਿ ਕਿਸਾਨਾਂ ਨਾਲ ਇਹ ਵਤੀਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਰਾਜ ਨੇਤਾਵਾਂ ਨੇ ਮੁੜ ਕੇ ਆਉਣਾ ਤਾਂ ਫ਼ਿਰ ਲੋਕਾਂ ਕੋਲ ਹੀ ਹੁੰਦਾ ਹੈ ਅਤੇ ਜੋ ਹਾਲ ਹੈ ਸਰਕਾਰ ਟੁੱਟ ਵੀ ਸਕਦੀ ਹੈ।

Kangana, BJP ਦੀ ‘ਨਵੀਂ ਬੁਲਾਰੀ’, ਕਿਸਾਨਾਂ ਦੇ ਵਿਰੁੱਧ ਭੁਗਤ ਰਹੇ ਹਨ ਰਹੇ Sunny Deol: Ravneet Bittu

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...