Saturday, April 20, 2024

ਵਾਹਿਗੁਰੂ

spot_img
spot_img

ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵਾਂ ਇਤਹਾਸ ਰੱਚਿਆ: ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜਨਵਰੀ, 2022 –
ਬੀਤੇ 22 ਜਨਵਰੀ 2022 ਨੂੰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਨਾਲ ਜੁੰਮੇਵਾਰ ਹੈ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ਦੇ ਮੁਤਾਬਿਕ ਕਾਰਜਕਾਰੀ ਬੋਰਡ ਦੀਆਂ ਚੋਣਾਂ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਦੀ ਪ੍ਰਧਾਨਗੀ ‘ਚ ਕਰਵਾਈਆਂ ਜਾਂਦੀਆਂ ਹਨ ‘ਤੇ ਮੋਕੇ ਦੀ ਨਜਾਕਤ ਦੇਖਦੇ ਹੋਏ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰਨ ਦਾ ਅਧਿਕਾਰ ਵੀ ਕੇਵਲ ਚੋਣ ਡਾਇਰੈਕਟਰ ਕੋਲ ਹੁੰਦਾ ਹੈ।

ਉਨ੍ਹਾਂ ਦਸਿਆ ਕਿ ਪ੍ਰਧਾਨ ਦੀ ਚੋਣਾਂ ਲਈ ਨਿਯੁਕਤ ਪ੍ਰੋ-ਟੈਮਪੋਰ ਚੇਅਰਮੈਨ ਤਾਂ ਕੇਵਲ ਚੋਣ ਪ੍ਰਕਿਆ ਦਾ ਇਕ ਹਿੱਸਾ ਹੁੰਦਾ ਹੈ, ਇਸ ਲਈ ਉਸ ਕੋਲ ਮੀਟਿੰਗ ਦੀ ਪ੍ਰਧਾਨਗੀ ਕਰਨ ਦਾ ਕੋਈ ਅਧਿਕਾਰ ਨਹੀ ਹੁੰਦਾ ਹੈ।

ਸ. ਇੰਦਰ ਮੋਹਨ ਸਿੰਘ ਨੇ ਇਸ ਮੀਟਿੰਗ ਦੇ ਘਟਨਾਕ੍ਰਮ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਜਦਕਿ ਇਕ ਮੈਂਬਰ ਵਲੋਂ ਆਪਣੀ ਵੋਟ ਜਨਤਕ ਕਰਕੇ ਪਾਉਣ ਸੰਬਧੀ ਹੋਰਨਾਂ ਮੈਂਬਰਾਂ ਵਲੋਂ ਦਾਖਿਲ ਕੀਤੇ ਇਤਰਾਜ ਦਾ ਨਿਬਟਾਰਾ ਕਰਨ ਦੀ ਜੁੰਮੇਵਾਰੀ ਚੋਣ ਡਾਇਰੈਕਟਰ ਦੀ ਸੀ, ਪਰੰਤੂ ਉਨ੍ਹਾਂ ਨੇ ਆਪਣਾ ਪੱਲਾ ਝਾੜ੍ਹਦੇ ਹੋਏ ਆਪਣੀ ਤਾਕਤਾਂ ਗੈਰ-ਕਾਨੂੰਨੀ ਢੰਗ ਨਾਲ ਪ੍ਰੋ-ਟੈਮਪੋਰ ਚੇਅਰਮੈਨ ਨੂੰ ਦੇਕੇ ਮੀਟਿੰਗ ਦਾ ਮਾਹੋਲ ਹੰਗਾਮੀ ਬਣਾ ਦਿਤਾ ਸੀ ਜਿਸ ਨਾਲ ਸਵੇਰੇ 11 ਵਜੇ ਸ਼ੁਰੂ ਹੋਈ ਚੋਣ ਪ੍ਰਕਿਰਿਆ 12 ਘੰਟੇ ਦੇਰ ਰਾਤ 11 ਵਜੇ ਤਕ ਰੁਕੀ ਰਹੀ।

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਇਹ ਦਿੱਲੀ ਗੁਰੂਦੁਆਰਾ ਕਮੇਟੀ ਦੇ ਇਤਹਾਸ ‘ਚ ਪਹਿਲੀ ਵਾਰ ਹੋਵੇਗਾ ਜਦਕਿ ਚੋਣ ਡਾਇਰੈਕਟਰ ਦੇ ਆਦੇਸ਼ਾਂ ‘ਤੇ ਹਥਿਆਰਬੰਦ ਪੁਲਿਸ ‘ਤੇ ਪੈਰਾ-ਮਿਲਟਰੀ ਫੋਰਸ ਵਲੋਂ ਕਮੇਟੀ ਦੇ 21 ਮੈਂਬਰਾਂ ਨੂੰ ਮੀਟਿੰਗ ਹਾਲ ਤੋਂ ਜਬਰਨ ਬਾਹਰ ਕੱਢਣ ਤੋਂ ਬਾਅਦ ਬਾਦਲ ਦਲ ਦੇ 30 ਮੈਂਬਰਾਂ ਨੂੰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਗੈਰ-ਮੋਜੂਦਗੀ ‘ਚ ਇਕ-ਤਰਫਾ ਚੋਣਾਂ ਕਰਵਾਉਣ ਦੀ ਇਜਾਜਤ ਦਿੱਤੀ ਹੋਵੇ। ਉਨ੍ਹਾਂ ਦਸਿਆ ਕਿ ਪਿਛਲੇ 50 ਵਰਿਆਂ ਦੇ ਦੋਰਾਨ ਕਦੇ ਵੀ ਗੁਰੁ ਗ੍ਰੰਥ ਸਾਹਿਬ ਦੀ ਗੈਰ-ਮੋਜੂਦਗੀ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਨਹੀ ਕਰਵਾਈਆਂ ਗਈਆਂ।

ਸ. ਇੰਦਰ ਮੋਹਨ ਸਿੰਘ ਨੇ ਗੁਰਦੁਆਰਾ ਚੋਣ ਡਾਇਰੈਕਟਰ ਸ. ਨਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੌਂ 12 ਘੰਟੇ ਤਕ ਕੇਵਲ ਇਕ ਵੋਟ ਦੇ ਇਤਰਾਜ ਦਾ ਨਿਭਟਾਰਾ ਨਾ ਕਰਨ ਦੀ ਕੀ ਮੰਸ਼ਾ ਸੀ ‘ਤੇ ਜੇਕਰ ਹਾਲਾਤ ਕਾਬੂ ‘ਚ ਨਹੀ ਸਨ ਤਾਂ ਮੀਟਿੰਗ ਮੁਲਤਵੀ ਕਿਉਂ ਨਹੀ ਕੀਤੀ ਗਈ ?

ਉਨ੍ਹਾਂ ਪੁਛਿਆ ਕਿ ਜਦਕਿ ਇਹ ਗੈਰ-ਕਾਨੂਨੀ ਇਕ-ਤਰਫਾ ਚੋਣ ਪ੍ਰਕਿਰਿਆ 23 ਜਨਵਰੀ 2022 ਨੂੰ ਤੜ੍ਹਕੇ ਤਕਰੀਬਨ 2 ਵਜੇ ਪੂਰੀ ਕੀਤੀ ਗਈ, ਪਰੰਤੂ ਚੋਣ ਡਾਇਰੈਕਟਰ ਵਲੋਂ ਪੂਰੀ ਰਾਤ ਦਫਤਰ ਖੋਲ ਕੇ ਚੋਣ ਨਤੀਜਿਆਂ ਦਾ ਨੋਟੀਫਿਕੇਸ਼ਨ ਤਿਆਰ ਕਰਕੇ ਕੁੱਝ ਘੰਟਿਆਂ ਦੇ ਵੱਖਵੇ ‘ਚ ਐਤਵਾਰ ਛੁੱਟੀ ਵਾਲੇ ਦਿਨ ਦਿੱਲੀ ਗਜਟ ‘ਚ ਛਪਵਾ ਕੇ ਇਹਨਾਂ ਚੋਣਾਂ ਨੂੰ ਜਾਇਜ ਕਰਾਰ ਦੇਣ ਦੀ ਕੀ ਜਲਦਬਾਜੀ ਸੀ ?

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਉਨ੍ਹਾਂ ਵਲੋਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਵਜੋਂ ਕੀਤੀ ਅਗੁਆਈ ‘ਚ ਸਕੱਤਰ ਵਰਿੰਦਰਜੀਤ ਸਿੰਘ ਨਾਗੀ ‘ਤੇ ਕਾਨੂੰਨੀ ਸਲਾਹਕਾਰ ਕੁਲਵਿੰਦਰ ਸਿੰਘ ਦੇ ਵਫਦ ਨੇ ਇਸ ਸਬੰਧ ‘ਚ ਭਾਰਤ ਦੇ ਹੋਮ ਮਨਿਸਟਰ, ਕੇਂਦਰੀ ਵਿਜੀਲੈਂਸ ਆਯੋਗ, ਦਿੱਲੀ ਦੇ ਉਪ-ਰਾਜਪਾਲ, ਮੁੱਖ ਮੰਤਰੀ, ਸਬੰਧਿਤ ਮੰਤਰੀ, ਵਿਜੀਲੈਂਸ ਵਿਭਾਗ ਦੇ ਸਪੈਸ਼ਲ ਸਕੱਤਰ ‘ਤੇ ਜਨ ਸ਼ਿਕਾਇਤ ਆਯੋਗ ਨੂੰ ਪਹੁੰਚ ਕਰਕੇ ਚੋਣ ਡਾਇਰੈਕਟਰ ਨਰਿੰਦਰ ਸਿੰਘ ਦੀ ਗੈਰ-ਕਾਨੂੰਨੀ ਕਾਰਗੁਜਾਰੀ ਦੇ ਖਿਲਾਫ ਵਿਜੀਲੈਂਸ ਪੜ੍ਹਤਾਲ ਕਰਨ ‘ਤੇ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਕਿਸੇ ਰਿਟਾਇਰਡ ਜੱਜ ਦੀ ਦੇਖ-ਰੇਖ ‘ਚ ਮੁੱੜ ਕਰਵਾਉਣ ਦੀ ਮੰਗ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...