Saturday, April 20, 2024

ਵਾਹਿਗੁਰੂ

spot_img
spot_img

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਅਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਵਿਆਪੀ ‘ਵਿਸ਼ਵਾਸਘਾਤ ਦਿਵਸ’ ਮਨਾਉਣ ਦਾ ਐਲਾਨ

- Advertisement -

ਦਿੱਲੀ, 15 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਹੋਈ ਜਿਸ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫ਼ੈਸਲੇ ਲਏ ਗਏ। ਮੋਰਚੇ ਨੇ ਇਸ ਗੱਲ ‘ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ ਕੀਤਾ ਕਿ ਭਾਰਤ ਸਰਕਾਰ ਨੇ 9 ਦਸੰਬਰ ਨੂੰ ਦਿੱਤੇ ਪੱਤਰ ਦੇ ਆਧਾਰ ‘ਤੇ ਮੋਰਚਾ ਸਸਪੈਂਡ ਕਰਨ ਦਾ ਫੈਸਲਾ ਕੀਤਾ ਸੀ, ਜਿਸ ‘ਤੇ ਭਾਰਤ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਸਰਕਾਰ ਵੱਲੋਂ ਅੰਦੋਲਨ ਦੌਰਾਨ ਕੇਸ ਤੁਰੰਤ ਵਾਪਸ ਲੈਣ ਦੇ ਵਾਅਦੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹਰਿਆਣਾ ਸਰਕਾਰ ਨੇ ਕੁਝ ਕਾਗਜ਼ੀ ਕਾਰਵਾਈ ਕੀਤੀ ਹੈ, ਪਰ ਫਿਰ ਵੀ ਸਾਰੇ ਕੇਸ ਵਾਪਸ ਕਰਨ ਦਾ ਕੋਈ ਭਰੋਸਾ ਨਹੀਂ ਹੈ। ਬਾਕੀ ਰਾਜ ਸਰਕਾਰਾਂ ਨੂੰ ਤਾਂ ਕੇਂਦਰ ਸਰਕਾਰ ਦਾ ਪੱਤਰ ਵੀ ਨਹੀਂ ਮਿਲਿਆ ਹੈ।

ਆਗੂਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ੇ ਬਾਰੇ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ। ਹਰਿਆਣਾ ਸਰਕਾਰ ਵੱਲੋਂ ਮੁਆਵਜ਼ੇ ਦੀ ਰਕਮ ਅਤੇ ਕਿਸਮ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਸਰਕਾਰ ਨੇ ਨਾ ਤਾਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਕਮੇਟੀ ਦੇ ਰੂਪ ਅਤੇ ਇਸ ਦੇ ਹੁਕਮਾਂ ਬਾਰੇ ਕੋਈ ਜਾਣਕਾਰੀ ਦਿੱਤੀ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਡਾ: ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨਾਲ ਹੋਏ ਇਸ ਧੋਖੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 31 ਜਨਵਰੀ ਨੂੰ ਦੇਸ਼ ਭਰ ਵਿੱਚ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੇੜੀ ਕਤਲ ਕਾਂਡ ਵਿੱਚ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਬੇਸ਼ਰਮੀ ਭਰੇ ਰਵੱਈਏ ਤੋਂ ਸਪੱਸ਼ਟ ਹੁੰਦਾ ਹੈ ਕਿ ਇਹਨਾਂ ਨੂੰ ਮਾਣ-ਸਨਮਾਨ ਦੀ ਕੋਈ ਪ੍ਰਵਾਹ ਨਹੀਂ ਹੈ। ਐੱਸਆਈਟੀ ਦੀ ਰਿਪੋਰਟ ਵਿੱਚ ਸਾਜ਼ਿਸ਼ ਰਚਣ ਦੇ ਖੁਲਾਸੇ ਦੇ ਬਾਵਜੂਦ ਮੁੱਖ ਸਾਜ਼ਿਸ਼ਕਾਰ ਅਜੈ ਮਿਸ਼ਰਾ ਟੈਨੀ ਦੇ ਕੇਂਦਰੀ ਮੰਤਰੀ ਮੰਡਲ ਵਿੱਚ ਬਣਿਆ ਰਹਿਣਾ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਪੁਲਿਸ ਇਸ ਘਟਨਾ ਵਿੱਚ ਨਾਮਜ਼ਦ ਕਿਸਾਨਾਂ ਨੂੰ ਪੁਲਿਸ ਕੇਸਾਂ ਵਿੱਚ ਫਸਾਉਣ ਅਤੇ ਗ੍ਰਿਫ਼ਤਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ

ਇਸ ਦਾ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਲਖੀਮਪੁਰ ਖੇੜੀ ਵਿੱਚ ਪੱਕੇ ਮੋਰਚੇ ਦਾ ਐਲਾਨ ਕਰੇਗਾ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ”ਮਿਸ਼ਨ ਉੱਤਰ ਪ੍ਰਦੇਸ਼” ਜਾਰੀ ਰਹੇਗਾ, ਜਿਸ ਰਾਹੀਂ ਕਿਸਾਨ ਵਿਰੋਧੀ ਸਿਆਸਤ ਨੂੰ ਸਬਕ ਸਿਖਾਇਆ ਜਾਵੇਗਾ।

ਕਿਸਾਨ ਆਗੂਆਂ ਨੇ ਦੱਸਿਆ ਕਿ 23 ਅਤੇ 24 ਫਰਵਰੀ ਨੂੰ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਨੇ ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡ ਨੂੰ ਵਾਪਸ ਲੈਣ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਅਤੇ ਨਿੱਜੀਕਰਨ ਦੇ ਵਿਰੋਧ ਵਰਗੇ ਮੁੱਦਿਆਂ ‘ਤੇ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਸਯੁੰਕਤ ਕਿਸਾਨ ਮੋਰਚਾ ਇਸ ਹੜਤਾਲ ਦਾ ਸਮਰਥਨ ਅਤੇ ਸਹਿਯੋਗ ਕਰੇਗਾ।

ਸਯੁੰਕਤ ਕਿਸਾਨ ਮੋਰਚੇ ਦੀ ਕੁਝ ਜਥੇਬੰਦੀਆਂ ਵੱਲੋਂ ਪੰਜਾਬ ਚੋਣਾਂ ਵਿੱਚ ਪਾਰਟੀਆਂ ਬਣਾ ਕੇ ਉਮੀਦਵਾਰ ਖੜ੍ਹੇ ਕਰਨ ਦੇ ਐਲਾਨ ਬਾਰੇ ਮੋਰਚੇ ਨੇ ਸਪੱਸ਼ਟ ਕੀਤਾ ਕਿ ਸਯੁੰਕਤ ਕਿਸਾਨ ਮੋਰਚਾ ਨੇ ਸ਼ੁਰੂ ਤੋਂ ਹੀ ਇਹ ਸੀਮਾ ਬਣਾ ਰੱਖੀ ਹੈ ਕਿ ਕੋਈ ਵੀ ਸਿਆਸੀ ਪਾਰਟੀ ਇਸ ਦੇ ਨਾਂ, ਬੈਨਰ ਜਾਂ ਪਲੇਟਫਾਰਮ ਦੀ ਵਰਤੋਂ ਨਹੀਂ ਕਰ ਸਕਦੀ। ਇਹੀ ਨਿਯਮ ਚੋਣਾਂ ਵਿੱਚ ਵੀ ਲਾਗੂ ਹੁੰਦਾ ਹੈ। ਸੰਯੁਕਤ ਕਿਸਾਨ ਮੋਰਚਾ ਦਾ ਨਾਂ ਜਾਂ ਬੈਨਰ ਜਾਂ ਪਲੇਟਫਾਰਮ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਚੋਣਾਂ ਵਿੱਚ ਨਹੀਂ ਵਰਤਿਆ ਜਾਵੇਗਾ।

ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀ ਕੋਈ ਵੀ ਕਿਸਾਨ ਜਥੇਬੰਦੀ ਜਾਂ ਆਗੂ, ਚੋਣ ਲੜ ਰਿਹਾ ਹੋਵੇ ਜਾਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਲਈ ਅਹਿਮ ਰੋਲ ਅਦਾ ਕਰਦਾ ਹੋਵੇ, ਉਹ ਸਯੁੰਕਤ ਕਿਸਾਨ ਮੋਰਚਾ ਵਿੱਚ ਨਹੀਂ ਰਹੇਗਾ। ਲੋੜ ਪੈਣ ਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ ਇਸ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...