Thursday, April 18, 2024

ਵਾਹਿਗੁਰੂ

spot_img
spot_img

ਸਰਨਾ ਭਰਾਵਾਂ ਨੂੰ ਝਟਕਾ: ਦਿੱਲੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗੱਤਕਾ ਮਾਸਟਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਹੋਏ ਸ਼ਾਮਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਨਵੰਬਰ, 2022 –
ਦਿੱਲੀ ਦੀ ਸਿੱਖ ਸਿਆਸਤ ਵਿਚ ਉਦੋਂ ਵੱਡਾ ਧਮਾਕਾ ਹੋਇਆ ਤੇ ਸਰਨਾ ਭਰਾਵਾਂ ਨੂੰ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਸਰਨਾ ਧੜੇ ਦੇ ਆਗੂ ਜਥੇਦਾਰ ਗੁਰਚਰਨ ਸਿੰਘ ਜੀ ਗੱਤਕਾ ਮਾਸਟਰ ਆਪਣੇ ਸੈਂਕੜੇ ਸਾਥੀਆਂ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਐਮ ਪੀ ਐਸ ਚੱਢਾ ਦੀ ਹਾਜ਼ਰੀ ਵਿਚ ਸਰਨਾ ਧੜ ਕੇ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ।

ਇਸ ਮੌਕੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਦੀ ਸਿੱਖ ਸਿਆਸਤ ਵਿਚ ਜਥੇਦਾਰ ਗੁਰਚਰਨ ਸਿੰਘ ਜੀ ਗੱਤਕਾ ਮਾਸਟਰ ਦੀ ਵੱਖਰੀ ਪਛਾਣ ਹੈ ਤੇ ਦਿੱਲੀ ਦਾ ਅਜਿਹਾ ਕੋਈ ਸਿੱਖ ਪਰਿਵਾਰ ਨਹੀਂ ਜੋ ਇਹਨਾਂ ਦੀ ਸ਼ਖਸੀਅਤ ਤੇ ਇਹਨਾਂ ਦੇ ਕੰਮਕਾਜ ਤੋਂ ਜਾਣੂ ਨਾ ਹੋਵੇ। ਉਹਨਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਨੇ ਸੈਂਕੜੇ ਹੀ ਨਹੀਂ ਬਲਕਿ ਹਜ਼ਾਰਾਂ ਨੌਜਵਾਨਾਂ ਨੂੰ ਗੱਤਕਾ ਸਿੱਖਾਇਆ ਹੈ ਤੇ ਜਦੋਂ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਹੋਈਹੈ, ਇਹ ਹਰ ਵਾਰ ਮੈਂਬਰ ਚੁਣੇ ਜਾ ਰਹੇ ਹਨ ਤੇ ਸਭ ਤੋਂ ਸੀਨੀਅਰ ਮੈਂਬਰਾਂ ਵਿਚ ਸ਼ਾਮਲ ਹਨ।

ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਗੱਤਕਾ ਮਾਸਟਰ ਨੇ ਕਿਹਾ ਕਿ ਸਰਨਾ ਭਰਾ ਪਾਰਟੀ ਦਾ ਕੋਈ ਵੀ ਫੈਸਲਾ ਉਹਨਾਂ ਤੇ ਹੋਰ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਲੈ ਰਹੇ ਸਨ ਤੇ ਪਾਰਟੀ ਦੇ ਭਵਿੱਖ ਬਾਰੇ ਕੁਝ ਵੀ ਸਪਸ਼ਟ ਨਹੀਂ ਸੀ, ਜਿਸ ਕਾਰਨ ਉਹਨਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਜੀ ਨੇ ਸਾਡੇ ਕਾਰਜਕਾਲ ਵਿਚ ਹੋਏ ਕੰਮਕਾਜ ਨੂੰ ਵੇਖਿਆ। ਇਹ ਆਪ ਵੀ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਸ਼ਖਸੀਅਤ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਅਸੀਂ ਸੰਗਤਾਂ ਦੇ ਨਾਲ ਰਲ ਕੇ ਗੁਰੂ ਘਰਾਂ ਦੀਆਂ ਸੇਵਾਵਾਂ ਕਰ ਰਹੇ ਹਾਂ, ਇਸ ਲਈ ਇਹਨਾਂ ਨੇ ਸਾਡੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਉਹਨਾਂ ਕਿਹਾ ਕਿ ਜਿਸ ਪਾਰਟੀ ਨਾਲ ਉਹ ਜੁੜੇ ਸਨ, ਉਸ ਪਾਰਟੀ ਲਈ ਥੰਮ ਬਣ ਕੇ ਕੰਮ ਕੀਤਾ। ਪਰ ਉਹਨਾਂ ਲੋਕਾਂ ਨੇ ਇਹਨਾਂ ਨੂੰ ਵਰਤਿਆ ਤੇ ਇਹ ਮਾਣ ਸਤਿਕਾਰ ਨਹੀਂ ਕੀਤਾ। ਜਿਸ ਕਾਰਨ ਇਹ ਸਰਨਾ ਭਰਾਵਾਂ ਨੂੰ ਅਲਵਿਦਾ ਕਹਿ ਕੇ ਸਾਡੇ ਵਿਚ ਸ਼ਾਮਲ ਹੋ ਰਹੇ ਹਨ।

ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਨੇ ਜਥੇਦਾਰ ਗੁਰਚਰਨ ਸਿੰਘ ਗੱਤਕਾ ਮਾਸਟਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਇਹਨਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ ਤੇ ਅਸੀਂ ਇਸੇ ਤਰੀਕੇ ਮਿਲ ਕੇ ਬਹੁਤ ਤੇਜ਼ੀ ਨਾਲ ਇਸਨੂੰ ਅੱਗੇ ਲੈ ਕੇ ਆਵਾਂਗੇ।

ਇਸ ਮੌਕੇ ਹਰਵਿੰਦਰ ਸਿੰਘ ਕੇ ਪੀ ਸਰਪ੍ਰਸਤ, ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...