Friday, April 19, 2024

ਵਾਹਿਗੁਰੂ

spot_img
spot_img

ਸਰਬੱਤ ਦਾ ਭਲਾ ਟਰੱਸਟ ਨੇ ਦਿੱਤੇ 6 ਵੈਂਟੀਲੇਟਰ; ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ ਵੀ ਦੇਵਾਂਗੇ: ਡਾ: ਉਬਰਾਏ

- Advertisement -

ਅੰਮ੍ਰਿਤਸਰ, 4 ਅਪ੍ਰੈਲ, 2020 –

ਸਮਾਜ ਸੇਵਾ ਦੇ ਖੇਤਰ ‘ਚ ਪੂਰੀ ਦੁਨੀਆਂ ਅੰਦਰ ਨਿਰੰਤਰ ਵੱਡੇ ਕਾਰਜ ਕਰ ਰਹੀ ਸਰਬੱਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਡਾ.ਐੱਸ.ਪੀ.ਸਿੰਘ ਉਬਰਾਏ ਨੇ ਅੱਜ ਅੰਮ੍ਰਿਤਸਰ,ਗੁਰਦਾਸਪੁਰ,ਨਵਾਂ ਸ਼ਹਿਰ ਅਤੇ ਟਾਂਡਾ ਦੇ ਪ੍ਰਸ਼ਾਸਨ ਨੂੰ 2-2 ਵੈਂਟੀਲੇਟਰ ਦਿੱਤੇ ਹਨ। ਜਿਸ ਸਦਕਾ ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਕਰੋਨਾ ਵਾਇਰਸ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਜੂਝ ਰਹੇ ਇਨ੍ਹਾਂ ਜਿਲ੍ਹਿਆਂ ਦੇ ਸਿਹਤ ਤੇ ਸਿਵਲ ਪ੍ਰਸ਼ਾਸਨ ਨੂੰ ਵੱਡੀ ਰਾਹਤ ਮਿਲੇਗੀ।

ਅੱਜ ਅੰਮ੍ਰਿਤਸਰ ਵਿਖੇ ਟਰੱਸਟ ਵੱਲੋਂ ਭੇਜੇ ਗਏ ਵੈਂਟੀਲੇਟਰ ਪ੍ਰਾਪਤ ਕਰਨ ਮੌਕੇ ਉਚੇਚੇ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਓ.ਪੀ.ਸੋਨੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪਿ੍ੰਸੀਪਲ ਡਾ. ਸੁਜਾਤਾ ਸ਼ਰਮਾ ਆਦਿ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਔਖੀ ਘੜੀ ਵੇਲੇ ਪ੍ਰਸ਼ਾਸਨ ਅਤੇ ਲੋੜਵੰਦ ਲੋਕਾਂ ਦੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਸੇਵਾ ਇੱਕ ਵੱਖਰੀ ਮਿਸਾਲ ਪੇਸ਼ ਕਰਦੀ ਹੈ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁੱਖੀ ਡਾ.ਐੱਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਾਫ਼ੀ ਦਿਨ ਤੋਂ ਹੀ 20 ਵੈਂਟੀਲੇਟਰ ਕੰਪਨੀ ਆਰਡਰ ਕੀਤੇ ਹੋਏ ਹਨ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਗੁਰਦਾਸਪੁਰ,ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਉਨ੍ਹਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਵੈਂਟੀਲੇਟਰਾਂ ਦੀ ਮੰਗ ਕੀਤੀ ਸੀ,ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਭਿਆਨਕ ਬਿਮਾਰੀ ਦੇ ਫੈਲਣ ਕਾਰਨ ਇੱਕਦਮ ਵੈਂਟੀਲੇਟਰਾਂ ਦੀ ਮੰਗ ਵੱਧਣ ਕਾਰਨ ਵੈਂਟੀਲੇਟਰ ਬਣਾਉਣ ਵਾਲੀ ਕੰਪਨੀ ਵੱਲੋਂ ਵੈਂਟੀਲੇਟਰਾਂ ਦੀ ਸਪਲਾਈ ‘ਚ ਦੇਰੀ ਹੋ ਰਹੀ ਹੈ ਪਰ ਫ਼ਿਰ ਵੀ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਲੋੜੀਂਦੀਆਂ ਥਾਵਾਂ ਤੇ ਵੈਂਟੀਲੇਟਰ ਭੇਜੇ ਜਾ ਸਕਣ।

ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਟਰੱਸਟ ਵੱਲੋਂ ਪਹਿਲੇ ਪੜਾਅ ਤਹਿਤ 2 ਹਜ਼ਾਰ ਐੱਨ-95 ਮਾਸਕ ਤੇ 2 ਹਜ਼ਾਰ ਪੀ.ਪੀ. ਕਿੱਟਾਂ ਦਾ ਵੀ ਆਰਡਰ ਦਿੱਤਾ ਗਿਆ ਹੈ,ਜੋ ਬਹੁਤ ਹੀ ਜਲਦ ਕਰੋਨਾ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰ ਰਹੇ ਸਿਹਤ ਵਿਭਾਗ ਦੇ ਡਾਕਟਰਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਵੰਡ ਦਿੱਤੀਆਂ ਜਾਣਗੀਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਇਸ ਔਖੀ ਘੜੀ ‘ਚ ਦਿਨ-ਰਾਤ ਸੇਵਾ ਨਿਭਾ ਰਹੇ ਪੁਲਸ ਪ੍ਰਸ਼ਾਸਨ ਨੂੰ ਵੀ ਵੱਡੀ ਗਿਣਤੀ ‘ਚ ਸੈਨੀਟਾਈਜ਼ਰ ਭੇਜੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਲਏ ਫ਼ੈਸਲੇ ਮੁਤਾਬਕ ਕਰੋਨਾ ਵਾਇਰਸ ਕਾਰਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਮਜ਼ਦੂਰਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਜੋ 5 ਕਰੋਡ਼ ਰੁਪਏ ਖਰਚ ਕਰਨ ਦਾ ਅੈਲਾਨ ਕੀਤਾ ਗਿਆ ਹੈ,ਉਸ ਦੇ ਪਹਿਲੇ ਪੜਾਅ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਇਲਾਵਾ ਨਾਲਾਗੜ,ਸ੍ਰੀ ਗੰਗਾਨਗਰ ਤੇ ਚੰਡੀਗੜ੍ਹ ਨੂੰ 110 ਟਨ ਆਟਾ,50 ਟਨ ਖੰਡ,25 ਟਨ ਚਾਵਲ ਅਤੇ 25 ਟਨ ਦਾਲਾਂ ਸਮੇਤ 5 ਹਜ਼ਾਰ ਹੋਰ ਸੈਨੀਟਾਈਜ਼ਰ ਵੀ ਪਹੁੰਚਾ ਦਿੱਤੇ ਗਏ ਹਨ।

ਇਸ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਖ਼ਜ਼ਾਨਚੀ ਨਵਜੀਤ ਸਿੰਘ ਘਈ ਆਦਿ ਵੀ ਵਿਸ਼ੇਸ਼ ਰੂਪ ‘ਚ ਮੌਜੂਦ ਸਨ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...