Wednesday, April 24, 2024

ਵਾਹਿਗੁਰੂ

spot_img
spot_img

ਸਰਲ ਸਟਾਰਟਅੱਪ ਰਜਿਸਟ੍ਰੇਸ਼ਨ ਪ੍ਰਕਿਰਿਆ ਨਾਲ ਉਦਯੋਗਾਂ ਨੂੰ ਮਿਲੇਗਾ ਹੋਰ ਹੁਲਾਰਾ : ਸੁੰਦਰ ਸ਼ਾਮ ਅਰੋੜਾ

- Advertisement -

ਚੰਡੀਗੜ, 22 ਸਤੰਬਰ, 2020 –

ਉਦਯੋਗਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਸਟਾਰਟਅੱਪ ਪ੍ਰਕਿਰਿਆ ਨੂੰ ਹੋਰ ਵੀ ਸਰਲ ਤੇ ਸੁਚਾਰੂ ਬਣਾ ਦਿੱਤਾ ਗਿਆ ਹੈ।

ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਦੱਸਿਆ ਕਿ ਵਿਸਥਾਰਤ ਯੋਜਨਾਵਾਂ ਅਤੇ ਸੰਚਾਲਨ ਦਿਸਾ ਨਿਰਦੇਸਾਂ, 2018 ਦੇ ਅਧਿਆਏ-16 ਦੀ ਧਾਰਾਵਾਂ 16.3,16.4,16.5 ਵਿੱਚ ਪ੍ਰਭਾਵੀ ਸੋਧਾਂ ਕੀਤੀਆਂ ਗਈਆਂ ਹਨ। ਨਵੀਂ ਰਜਿਸਟ੍ਰੇਸ਼ਨ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਉਂਦਿਆਂ ਉਨਾਂ ਕਿਹਾ ਕਿ ਨਵੀਂ ਪ੍ਰਕਿਰਿਆ ਰਾਹੀਂ ਥੋੜੇ ਸਮੇਂ ਵਿੱਚ ਹੀ ਜ਼ਿਆਦਾ ਸਟਾਰਟਅੱਪਜ਼ ਰਜਿਸਟਰਡ ਹੋ ਸਕਣਗੇ ਅਤੇ ਬਾਅਦ ਵਿੱਚ ਸੂਬਾ ਸਰਕਾਰ ਵਲੋਂ ਦਿੱਤੀਆਂ ਜਾਾਂਦੀਆਂ ਰਿਆਇਤਾਂ ਦਾ ਲਾਭ ਲੈ ਸਕਣਗੇ।

ਪੰਜਾਬ ਸਰਕਾਰ ਨੇ 7.8.2018 ਨੂੰ ਵਿਸਥਾਰਤ ਯੋਜਨਾਵਾਂ ਅਤੇ ਸੰਚਾਲਨ ਦਿਸਾ ਨਿਰਦੇਸਾਂ, 2018 ਨੂੰ ਨੋਟੀਫਾਈ ਕੀਤਾ ਸੀ ਜਿਸ ਵਿੱਚ ਸਟਾਰਟਅੱਪਸ ਨੂੰ ਰਿਆਇਤਾਂ ਦੇਣ ਦੀ ਯੋਜਨਾਵਾਂ ਸ਼ਾਮਲ ਸੀ।

ਉਨਾਂ ਅੱਗੇ ਦੱਸਿਆ ਕਿ ਸੋਧੀ ਗਈ ਪ੍ਰਕਿਰਿਆ ਅਨੁਸਾਰ ਰਾਜ ਸਰਕਾਰ ਨਾਲ ਰਜਿਸਟਰੇਸ਼ਨ ਕਰਵਾਉਣ ਲਈ ਸਟਾਰਟਅਪ ਪੰਜਾਬ ਨਾਲ ਆਨਲਾਈਨ ਅਪਲਾਈ ਕਰਨਾ ਹੋਵੇਗਾ। ਫਿਰ ਮੁਹਾਰਤ ਦੇ ਖੇਤਰ ਮੁਤਾਬਕ ਉਨਾਂ ਦੇ ਕੇਸਾਂ ਨੂੰ ਵੱਖ ਵੱਖ ਨੋਡਲ ਏਜੰਸੀਆਂ ਕੋਲ ਭੇਜਿਆ ਜਾਂਦਾ ਹੈ। ਜਿਨਾਂ ਬਿਨੈਕਾਰਾਂ ਦੀ ਅਰਜੀ ਪ੍ਰਕਿਰਿਆ ਅਧੀਨ ਹੈ ਉਹਨੂੰ ਯੋਗ ਪ੍ਰੋਵਿਜ਼ਨਲ ਸਰਟੀਫਿਕੇਟ ਜਾਰੀ ਕੀਤੇ ਜਾਣਗੇ ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਇਹਨਾਂ ਨੋਡਲ ਏਜੰਸੀਆਂ ਵਿੱਚ ਆਈ.ਆਈ.ਟੀ ਰੋਪੜ, ਆਈ.ਐਸ.ਬੀ ਮੁਹਾਲੀ, ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ, ਮੋਹਾਲੀ ਵਿਖੇ ਭਾਰਤ ਦੇ ਸਾੱਫਟਵੇਅਰ ਟੈਕਨਾਲੋਜੀ ਪਾਰਕਸ, ਇੰਸਟੀਚਿਊਟ ਆਫ ਨੈਨੋ ਸਾਇੰਸ ਐਂਡ ਟੈਕਨੋਲੋਜੀ ਮੁਹਾਲੀ (ਆਈ.ਐਨ.ਐਸ.ਟੀ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸਨ ਐਂਡ ਰਿਸਰਚ ਮੁਹਾਲੀ, ਨੈਸਨਲ ਐਗਰੀ-ਫੂਡ ਬਾਇਓਟੈਕਨਾਲੌਜੀ ਇੰਸਟੀਚਿਊਟ ਆਦਿ ਸ਼ਾਮਲ ਹਨ।

ਇਹ ਨੋਡਲ ਏਜੰਸੀਆਂ ਸੁਰੂਆਤੀ ਅਰਜੀਆਂ ਦਾ ਮੁਲਾਂਕਣ ਕਰਦੀਆਂ ਹਨ ਅਤੇ ਨਿਰਧਾਰਤ ਕਰਦੀਆਂ ਹਨ ਕਿ ਸਟਾਰਟਅਪ ਕੋਲ ਕੋਈ ਨਵੀਨਤਾਕਾਰੀ ਉਤਪਾਦ ਜਾਂ ਸੇਵਾ ਹੈ ਅਤੇ ਫੰਡਿੰਗ ਦੀ ਲੋੜ ਨੂੰ ਪੂਰਾ ਕਰਦਾ ਹੈ।

ਨੋਡਲ ਏਜੰਸੀਆਂ ਵਲੋਂ ਕੀਤੀਆਂ ਸਿਫਾਰਸਾਂ ਦੇ ਅਧਾਰ ਤੇ, ਸਟਾਰਟਅਪ ਪੰਜਾਬ ਕਮੇਟੀ ਨੂੰ ਸਿਫਾਰਸਾਂ ਪੇਸ਼ ਕਰਦਾ ਹੈ ਅਤੇ ਸਵੀਕਾਰ ਹੋਣ ਉਪਰੰਤ ਵਿਸਥਾਰਤ ਯੋਜਨਾਵਾਂ ਅਤੇ ਸੰਚਾਲਨ ਦਿਸਾ ਨਿਰਦੇਸਾਂ, 2018 ਦੇ ਅਨੁਸਾਰ ਸੁਰੂਆਤੀ ਬਿਨੈਕਾਰਾਂ ਨੂੰ ਮਾਨਤਾ ਦੇ ਪ੍ਰਮਾਣ ਪੱਤਰ ਜਾਰੀ ਕੀਤੇ ਜਾਂਦੇ ਹਨ। ਮਾਨਤਾ ਪ੍ਰਾਪਤ ਸਟਾਰਟਅੱਪ ਫਿਰ ਰਾਜ ਸਰਕਾਰ ਕੋਲ ਵਿੱਤੀ ਸਹਾਇਤਾ ਲਈ ਅਰਜੀ ਦੇ ਸਕਦੀ ਹੈ ।

ਉਦਯੋਗ ਅਤੇ ਵਣਜ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲਾਂ ਸਟਾਰਟਅੱਪ ਅਰਜੀਆਂ ਨੂੰ ਕਈ ਵਾਰ ਨੋਡਲ ਏਜੰਸੀਆਂ ਕੋਲ ਭੇਜਣਾ ਪੈਂਦਾ ਸੀ ਅਤੇ ਇਹ ਪ੍ਰਕਿ੍ਰਆ ਕੁਝ ਗੁੰਝਲਦਾਰ ਸੀ। ਇਸ ਨੂੰ ਹੁਣ ਸੁਚਾਰੂ ਬਣਾਇਆ ਗਿਆ ਹੈ ਅਤੇ ਅਰਜ਼ੀ ਸਿਰਫ ਇਕ ਵਾਰ ਪ੍ਰੋਸੈਸਿੰਗ ਲਈ ਨੋਡਲ ਏਜੰਸੀ ਨੂੰ ਭੇਜਣਾ ਹੁੰਦਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...