Friday, April 26, 2024

ਵਾਹਿਗੁਰੂ

spot_img
spot_img

ਸਵਰਗੀ ਸਰਦੂਲ ਸਿਕੰਦਰ ਦੀ ਯਾਦ ਤੇ ਓਹਨਾ ਦੀ ਆਵਾਜ਼ ਵਿੱਚ, ਆਉਣ ਵਾਲੀ ਫਿਲਮ ‘ਮਾਂ’ ਦਾ ਗੀਤ ‘ਭਾਬੀ’ ਹੋ ਚੁੱਕਾ ਹੈ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 01 ਮਈ, 2022:
ਫਿਲਮ, ‘ਮਾਂ’ ਦੀ ਰਿਲੀਜ਼ ਸਿਨੇਮਾਘਰਾਂ ਵਿੱਚ ਮਾਂ ਦਾ ਜਸ਼ਨ ਮਨਾਉਣ ਲਈ ਤਿਆਰ ਹੈ, ਮਾਵਾੰ ਨੂੰ ਸਮਰਪਿਤ ਇਹ ਫਿਲਮ ਹੋਵੇਗੀ 6 ਮਈ ਨੂੰ ਇਸ ਮਾਂ ਦਿਵਸ ‘ਤੇ ਰਿਲੀਜ਼। ਫਿਲਮ ਦੇ ਨਿਰਮਾਤਾ, ਹੰਬਲ ਮੋਸ਼ਨ ਪਿਕਚਰਜ਼, ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ, ਮਾਂ ਪੇਸ਼ ਕਰ ਰਹੇ ਹਨ, ਜਿਸ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਨੇ ਕੀਤਾ ਹੈ; ਭਾਨਾ ਐਲ ਏ ਅਤੇ ਵਿਨੋਦ ਅਸਵਾਲ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ।

ਆਉਣ ਵਾਲੀ ਫਿਲਮ ਮਾਂ ਦੇ ਪਹਿਲੇ ਦੋ ਰਿਲੀਜ਼ ਹੋਏ ਗੀਤ ‘ਰੱਬ ਦਾ ਰੂਪ’ ਅਤੇ ‘ਹਰ ਜਨਮ’ ਪਹਿਲਾਂ ਹੀ ਫਿਲਮ ਅਤੇ ਦਰਸ਼ਕਾਂ ਵਿਚਕਾਰ ਇੱਕ ਅਟੁੱਟ ਰਿਸ਼ਤਾ ਬਣਾ ਚੁੱਕੇ ਹਨ। ਹੁਣ, ਨਿਰਮਾਤਾਵਾਂ ਨੇ ਸਾਗਾ ਹਿੱਟਸ ‘ਤੇ ਤੀਜਾ ਗੀਤ, ‘ਭਾਬੀ’, ਰਿਲੀਜ਼ ਕੀਤਾ ਹੈ, ਜਿਸ ਨੂੰ ਦਿੱਗਜ ਅਤੇ ਬੇਮਿਸਾਲ ਪਿਆਰੀ ਗਾਇਕ ਜੋੜੀ, ਅਮਰ ਨੂਰੀ ਅਤੇ ਸਵਰਗਵਾਸੀ ਸਰਦੂਲ ਸਿਕੰਦਰ ਦੁਆਰਾ ਗਾਇਆ ਗਿਆ ਹੈ।

ਸਵਰਗਵਾਸੀ ਸਰਦੂਲ ਸਿਕੰਦਰ ਜੀ ਨੇ ਅੱਜ ਤਕ ਸਾਨੂ ਜੋ ਗੀਤਾਂ ਦਾ ਖ਼ਜ਼ਾਨਾ ਦਿੱਤਾ ਹੈ ਉਸਨੂੰ ਸ਼ਾਇਦ ਕਦੀ ਸ਼ਬਦਾਂ ਵਿਚ ਬਿਆਨ ਨਹੀਂ ਕਿੱਤਾ ਜਾ ਸਕਦਾ। ਲੋਕ ਗੀਤਾਂ ਨੂੰ ਜਿਓਂਦਿਆਂ ਰੱਖਣ ਵਿਚ ਇਹਨਾਂ ਦਾ ਬਹੁਤ ਵੱਡਾ ਹੱਥ ਰਿਹਾ ਹੈ। ਇਹਨਾਂ ਦੇ ਗੀਤ “ਰੋਡਵੇਜ਼ ਦੀ ਲਾਰੀ” ਤੇ “ਚਰਖਾ ਗਲੀ ਦੇ ਵਿਚ” ਸਾਨੂੰ ਅੱਜ ਵੀ ਉੰਨੇ ਹੀ ਪਸੰਦ ਹਨ ਜਿੰਨੇ ਕਿ ਓਹਨਾ ਦੇ ਆਉਣ ਦੇ ਸਮੇ ਸਨ। ਇੱਕ ਵਾਰ ਫਿਰ ਸਾਨੂੰ ਓਹਨਾ ਦੀ ਆਵਾਜ਼ ਸੁਨਣ ਦਾ ਮੌਕਾ ਮਿਲਿਆ ਹੈ ਫਿਲਮ ਮਾਂ ਦੇ ਜ਼ਰੀਏ, ਜਿੱਥੇ ਓਹਨਾ ਨੇ ਗੀਤ ਭਾਭੀ ਵਿਚ ਆਪਣੀ ਪਤਨੀ ਅਮਰ ਨੂਰੀ ਨਾਲ ਗੀਤ ਪੇਸ਼ ਕੀਤਾ।

ਗਾਣੇ ਦਾ ਸੰਗੀਤ ਦੇਸੀ ਕਰੂ ਦੁਆਰਾ ਤਿਆਰ ਕੀਤਾ ਗਿਆ ਹੈ ਅਤੇ ਹੈਪੀ ਰਾਏਕੋਟੀ ਦੁਆਰਾ ਲਿਖਿਆ ਗਿਆ ਹੈ। ਪੁਰਾਣੇ ਦੌਰ ਦੀ ਰੌਣਕ ਪੇਸ਼ ਕਰਦੇ ਹੋਏ, ਗੀਤ ਨੂੰ ਵੈਟਰਨ ਸਟਾਈਲ ਦੇ ਲਾਈਵ ਸਟੇਜ ਸ਼ੋਅ ਵਿੱਚ ਰੰਗੀਨ ਵਿਆਹ ਦੇ ਕ੍ਰਮ ਵਿੱਚ ਚਿੱਤਰਿਤ ਕੀਤਾ ਗਿਆ ਹੈ। ਸਾਰੇ ਭਾਵਨਾਤਮਕ ਬੰਧਨਾਂ ਦੇ ਵਿਚਕਾਰ, ਇਹ ਗੀਤ ਇੱਕ ਧਮਾਕੇ ਵੱਜੋਂ ਹੈ ਜੋ ਸਰੋਤਿਆਂ ਨੂੰ ਖੁਸ਼ ਕਰੇਗਾ ਅਤੇ ਸਾਨੂੰ ਸਰਦੂਲ ਜੀ ਦੇ ਹੋਣੇ ਦਾ ਐਹਸਾਸ ਦਵਾਉਗਾ। ਅਰਦਾਸ ਅਤੇ ਅਰਦਾਸ ਕਾਰਾਂ ਦੇ ਨਿਰਮਾਤਾਵਾਂ ਨੇ ਆਪਣੇ ਬੈਕ-ਟੂ-ਬੈਕ ਰਿਲੀਜ਼ ਕੀਤੇ ਗੀਤਾਂ ਨਾਲ ਦਰਸ਼ਕਾਂ ਵਿੱਚ ਨਿੱਘੇ ਜਜ਼ਬਾਤਾਂ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

6 ਮਈ 2022 ਨੂੰ ਵਿਸ਼ਵ ਭਰ ਵਿੱਚ ਇਸ ਮਾਂ ਦਿਵਸ ਨੂੰ ਮਨਾਉਣ ਲਈ ਇਸ ਵਿਲੱਖਣ ਕਹਾਣੀ, ਮਾਂ ਦੇਖਣ ਲਈ ਤਿਆਰ ਰਵੋ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...