Tuesday, April 23, 2024

ਵਾਹਿਗੁਰੂ

spot_img
spot_img

ਸਵੀਪ ਟੀਮ ਨੇ ਐਨ.ਸੀ.ਸੀ. ਕੈਡੇਟਜ਼ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਕੀਤਾ ਜਾਗਰੂਕ, ਵਾਦ-ਵਿਵਾਦ ਮੁਕਾਬਲੇ ‘ਚ ਤਨੂਜਾ ਚਮਕੀ

- Advertisement -

ਯੈੱਸ ਪੰਜਾਬ
ਪਟਿਆਲਾ, 5 ਦਸੰਬਰ, 2021:
ਇੱਥੇ ਅੱਜ ਨੇਪਰੇ ਚੜ੍ਹੇ ਨੈਸ਼ਨਲ ਕੈਡੇਟ ਕੋਰ ਦੇ ਐਨੂਅਲ ਟਰੇਨਿੰਗ ਕੈਂਪ ਦੇ ਆਖਰੀ ਦਿਨ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਵਾਲੀ ਸਵੀਪ ਟੀਮ ਨੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ‘ਚ ਪੰਜ ਜ਼ਿਲ੍ਹਿਆਂ ਤੋਂ ਆਏ ਕੈਡੇਟਸ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ।

3 ਪੰਜਾਬ ਏਅਰ ਸੁਕੈਡਰਨ ਦੇ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਅਗਵਾਈ ‘ਚ ਨੇਪਰੇ ਚੜ੍ਹੇ ਉਕਤ ਕੈਂਪ ਦੇ ਸੰਚਾਲਨ ‘ਚ ਪ੍ਰੋ. ਨਵਜੋਤ ਸਿੰਘ, ਪ੍ਰੋ. ਬਲਦੇਵ ਸਿੰਘ ਤੇ ਲੈਕਚਰਾਰ ਸਤਬੀਰ ਸਿੰਘ (ਸਾਰੇ ਏ.ਐਨ.ਓਜ਼.) ਤੇ ਸੈਨਾ ਦੇ ਜਵਾਨਾਂ ਨੇ ਅਹਿਮ ਭੂਮਿਕਾ ਨਿਭਾਈ।

ਇਸ ਮੌਕੇ ਡਾ. ਸੁਖਦਰਸ਼ਨ ਸਿੰਘ ਚਹਿਲ ਦਾ ਲਿਖਿਆ ਤੇ ਨਿਰਦੇਸ਼ਤ ਕੀਤਾ ਨਾਟਕ ‘ਲੋਕਤੰਤਰ ਦਾ ਤਿਉਹਾਰ’ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀਆਂ ਵੱਲੋਂ ਖੇਡਿਆ ਗਿਆ। ਜਿਸ ਰਾਹੀਂ ਉਨ੍ਹਾਂ ਨੇ ਹਰ ਯੋਗ ਵੋਟਰ ਨੂੰ ਵੋਟ ਬਣਾਉਣ ਤੇ ਵੋਟ ਦੀ ਸੋਚ ਸਮਝ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵੋਟ ਦੀ ਵਰਤੋਂ ਬਿਨਾ ਕਿਸੇ ਲੋਭ ਲਾਲਚ ਦੇ ਕਰਨ ਦਾ ਵੀ ਹੋਕਾ ਦਿੱਤਾ ਤੇ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ‘ਵੋਟ ਚੰਗੇ ਉਮੀਦਵਾਰ ਜਾਂ ਚੰਗੀ ਪਾਰਟੀ ਨੂੰ ਪਾਈ ਜਾਵੇ’ ਵਿਸ਼ੇ ‘ਤੇ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਦਰਜਨ ਦੇ ਕਰੀਬ ਕੈਡੇਟਸ ਤੇ ਨਾਟਕ ਮੰਡਲੀ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਪ੍ਰਤੀਯੋਗਤਾ ‘ਚੋਂ ਮਲਟੀਪਰਪਜ਼ ਸਕੂਲ ਦੀ ਵਿਦਿਆਰਥਣ ਤਨੂਜਾ ਨੂੰ ਸਰਵਉੱਤਮ ਵਕਤਾ ਵਜੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਨੇ ਕੈਡੇਟਸ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਵੀ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਸੁਚੇਤ ਕਰਨ ਦੀ ਅਪੀਲ ਕੀਤੀ। ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕੈਡੇਟਸ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਵਰਤੋਂ ਕਰਨ ਸਮੇਂ ਸੂਝ-ਬੂਝ ਤੋਂ ਕੰਮ ਲੈਣ ਅਤੇ ਵੋਟ ਜ਼ਰੂਰ ਪਾਉਣ। ਉਨ੍ਹਾਂ ਕੈਡੇਟਸ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਚੋਣ ਕਮਿਸ਼ਨ ਦੀ ਮਦਦ ਕਰਨ। ਇਸ ਮੌਕੇ ਟਰੈਫ਼ਿਕ ਪੁਲਿਸ ਵੱਲੋਂ ਇੰਸਪੈਕਟਰ ਪੁਸ਼ਪਾ ਦੇਵੀ ਨੇ ਟਰੈਫ਼ਿਕ ਨਿਯਮਾਂ ਬਾਰੇ ਚਾਨਣਾ ਪਾਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...