Wednesday, April 17, 2024

ਵਾਹਿਗੁਰੂ

spot_img
spot_img

‘ਸਵੱਛਤਾ ਸਰਵੇਖਣ ਐਵਾਰਡ’ ਲਈ ਪੰਜਾਬ, ਦੇਸ਼ ਦੇ 5 ਮੋਹਰੀ ਰਾਜਾਂ ’ਚ ਸ਼ਾਮਲ, ਉੱਤਰੀ ਜ਼ੋਨ ਵਿੱਚ ਸੂਬੇ ਨੇ ਹਾਸਲ ਕੀਤਾ ਪਹਿਲਾ ਸਥਾਨ: ਡਾ: ਨਿੱਜਰ

- Advertisement -

ਯੈੱਸ ਪੰਜਾਬ
ਚੰਡੀਗੜ, 02 ਅਕਤੂਬਰ, 2022:
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਸਵੱਛਤਾ ਸਰਵੇਖਣ -2022, ਪੁਰਸਕਾਰਾਂ ਵਿੱਚ ਪੰਜਾਬ ਨੇ 5ਵਾਂ ਸਥਾਨ ਹਾਸਲ ਕੀਤਾ ਹੈ। ਇਸ ਮੁਕਾਬਲੇ ਵਿੱਚ ਦੇਸ਼ ਭਰ ਦੇ ਉਹਨਾਂ ਸਾਰੇ ਰਾਜ ਭਾਗ ਲੈਂਦੇ ਹਨ, ਜਿਨਾਂ ਦੀਆਂ 100 ਤੋਂ ਵੱਧ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਹਨ। ਮੰਤਰੀ ਨੇ ਕਿਹਾ ਕਿ ਉੱਤਰੀ ਜੋਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜੋ ਕਿ ਪੰਜਾਬ ਰਾਜ ਲਈ ਮਾਣ ਵਾਲੀ ਗੱਲ ਹੈ ਅਤੇ ਬਾਕੀ ਸ਼ਹਿਰੀ ਸਥਾਨਕ ਇਕਾਈਆਂ(ਯੂਐਲਬੀ) ਲਈ ਇੱਕ ਪ੍ਰੇਰਨਾ ਹੈ। ਉਨਾਂ ਇਸ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।

ਉਨਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਪੰਜਾਬ 7ਵੇਂ ਸਥਾਨ ‘ਤੇ ਸੀ ਅਤੇ ਇਸ ਸਾਲ 5ਵੇਂ ਸਥਾਨ ‘ਤੇ ਪਹੁੰਚ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਸਵੱਛਤਾ ਸਰਵੇਖਣ ਦੌਰਾਨ ਪੰਜਾਬ ਨੇ ਦੇਸ਼ ਭਰ ਚੋਂ 2935 ਅੰਕ ਹਾਸਲ ਕੀਤੇ ਹਨ। ਉਨਾਂ ਕਿਹਾ ਕਿ ਸਹਿਰ ਦੀ ਆਬਾਦੀ ਦੇ ਹਿਸਾਬ ਨਾਲ ਮੂਨਕ, ਨਵਾਂਸ਼ਹਿਰ ਅਤੇ ਗੋਬਿੰਦਗੜ ਨੇ ਸਾਫ ਸੁਥਰੇ ਸਹਿਰਾਂ ਵਜੋਂ ਪਹਿਲਾ ਦਰਜਾ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਘੱਗਾ, ਬਰੇਟਾ, ਭੀਖੀ, ਦਸੂਹਾ, ਕੁਰਾਲੀ, ਨੰਗਲ ਅਤੇ ਫਾਜ਼ਿਲਕਾ ਨੂੰ ਵੀ ਸਵੱਛਤਾ ਸਰਵੇਖਣ ਸਮਾਰੋਹ ਵਿੱਚ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਨੇ ਸ਼ਨੀਵਾਰ ਨੂੰ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਸਵੱਛਤਾ ਸਰਵੇਖਣ 2022 ਦੇ ਆਧਾਰ ‘ਤੇ ਇੱਕ ਪੁਰਸਕਾਰ ਸਮਾਰੋਹ ਕਰਵਾਇਆ ਗਿਆ ਸੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਯਤਨਸ਼ੀਲ ਹੈ .। ਜਿਸਦੇ ਸਿੱਟੇ ਵਜੋਂ, ਸੂਬੇ ਨ,ੇ ਪੰਜਾਬ ਸਰਕਾਰ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕਰਵਾਏ ਸਫਾਈ ਸਰਵੇਖਣ ਵਿੱਚ ਇੱਕ ਪੁਰਸਕਾਰ ਜਿੱਤਿਆ ਹੈ।

ਮੰਤਰੀ ਨੇ ਹੋਰ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀ.) ਨੂੰ ਵੀ ਅਪੀਲ ਕੀਤੀ ਕਿ ਉਹ ਵੀ ਪੁਰਸਕਾਰ ਹਾਸਲ ਕਰਨ ਵਾਲੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਣਾ ਲੈਣ । ਇਸ ਤੋਂ ਇਲਾਵਾ ਉਨਾਂ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਸਾਫ ਰੱਖਣ ਵਿੱਚ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਸਫਾਈ ਸਰਵੇਖਣ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਲਿਆਉਣ ਵਿੱਚ ਮਦਦ ਕੀਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...