Thursday, April 18, 2024

ਵਾਹਿਗੁਰੂ

spot_img
spot_img

ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਪੰਜਾਬ ਨੇ ਅਲੱਗ-ਅਲੱਗ ਵਰਗਾਂ ਵਿਚ ਹਾਸਿਲ ਕੀਤੇ ਚਾਰ ਅਹਿਮ ਐਵਾਰਡ: ਜਿੰਪਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਕਤੂਬਰ 3, 2022 –
ਅਹਿਮ ਪ੍ਰਾਪਤੀਆਂ ਵਾਲੇ ਸੂਬਿਆਂ ’ਚ ਆਪਣਾ ਨਾਮ ਦਰਜ ਕਰਵਾਉਂਦਿਆਂ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਅਲੱਗ-ਅਲੱਗ ਵਰਗਾਂ ਵਿਚ ਚਾਰ ਪ੍ਰਮੁੱਖ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਨੇ ਬਾਇਓਡੀਗਰੇਡੇਬਲ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਲਈ ਚਲਾਈ ਕੰਧ ਚਿੱਤਰਕਾਰੀ ਮੁਹਿੰਮ ਲਈ ਉੱਤਰੀ ਜ਼ੋਨ ਦੇ ਭਾਰਤੀ ਰਾਜਾਂ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਸਵੱਛ ਸਰਵੇਖਣ ਗ੍ਰਾਮੀਣ-2021-22 ਅਧਾਰ ’ਤੇ ਉੱਤਰੀ ਜ਼ੋਨ ਰਾਜਾਂ ਦੇ ਸਮੁੱਚੇ ਪ੍ਰਮੁੱਖ ਰਾਜ ਵਰਗ ਵਿਚ ਓ.ਡੀ.ਐਫ (ਖੁੱਲ੍ਹੇ ਵਿਚ ਸ਼ੌਚ ਮੁਕਤ) ਬਹਾਲੀ ਲਈ ਉਪਾਵਾਂ ਤੇ ਓ.ਡੀ.ਐਫ ਪਲੱਸ ਕੰਪੋਨੈਂਟਸ ਲਈ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਲਾਸਟਿਕ ਰਹਿੰਦ-ਖੂੰਹਦ ਤੇ ਗਰੇਅ ਵਾਟਰ ਪ੍ਰਬੰਧਨ ਦੇ ਅਲੱਗ-ਅਲੱਗ ਵਰਗਾਂ ਵਿਚ ਲੋਕ ਜਾਗਰੂਕਤਾ ਬਾਰੇ ਕੀਤੇ ਯਤਨਾਂ ਲਈ ਪੰਜਾਬ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਭਾਰਤ ਦੇ ਉੱਤਰੀ ਜ਼ੋਨ ਦੇ ਸੂਬਿਆਂ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੇਂਦਰੀ ਜਲ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਇਹ ਐਵਾਰਡ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਮੁਖੀ ਸ੍ਰੀ ਵਿਪੁਲ ਉਜਵਲ ਅਤੇ ਚੀਫ਼ ਇੰਜਨੀਅਰ ਸ੍ਰੀ ਰਾਜੇਸ਼ ਖੋਸਲਾ ਵੱਲੋਂ ਪ੍ਰਾਪਤ ਕੀਤੇ ਗਏ।

ਸ੍ਰੀ ਉਜਵਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸਾਫ-ਸਫਾਈ ਪੱਖੋਂ ਹੋਰ ਉਸਾਰੂ ਮੁਹਾਂਦਰਾ ਦੇਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਨੇ ਸੂਬੇ ਨੂੰ ਨਿਰੋਗ ਬਣਾਉਣ ਦੇ ਯਤਨਾਂ ਨੂੰ ਮਿਸ਼ਨ ਵਜੋਂ ਲਿਆ ਹੈ ਅਤੇ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਸਰਫ਼ੇਜ਼ ਜਲ ਮੁਹੱਈਆ ਕਰਵਾਉਣ ਲਈ ਪੂਰੀ ਸੰਜ਼ੀਦਗੀ ਨਾਲ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ ਨੇ ਪਿੰਡਾਂ ਦੀ ਸਮੁੱਚੀ ਵਸੋਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਠੋਸ ਅਤੇ ਤਰਲ ਰਹਿੰਦ ਖ਼ੂੰਦ ਦੇ ਸੁਚੱਜੇ ਪ੍ਰਬੰਧਣ ਲਈ ਠੋਸ ਉਪਰਾਲੇ ਕੀਤੇ ਹਨ।

ਇਸੇ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਬਾਰੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ ਜਲ ਜੀਵਨ ਮਿਸ਼ਤ ਤਹਿਤ ਸੂਬੇ ਨੂੰ ਮਿਲੇ ਸਨਮਾਨਾਂ ਲਈ ਪੰਜਾਬ ਵਾਸੀਆਂ ਅਤੇ ਇੰਨਾਂ ਮਿਸ਼ਨਾਂ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਇੰਨਾਂ ਖੇਤਰਾਂ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਵਚਨਬੱਧਤਾ ਨਾਲ ਕੰਮ ਜਾਰੀ ਰੱਖੇਗੀ।

ਇਸੇ ਦੌਰਾਨ ਇਕ ਹੋਰ ਮਿਸਾਲੀ ਪ੍ਰਾਪਤੀ ਵੱਜੋਂ ਪੰਜਾਬ ਦੇ 15 ਜ਼ਿਲ੍ਹਿਆਂ ਨੇ ਜਲ ਜੀਵਨ ਮਿਸ਼ਨ ਤਹਿਤ ਹਰ ਘਰ ਤੱਕ ਸ਼ੁੱਧ ਤੇ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਲਈ `ਹਰ ਘਰ ਜਲ ਸਰਟੀਫਿਕੇਟ` ਪ੍ਰਾਪਤ ਕੀਤੇ ਹਨ। ਭਾਰਤ ਦੇ ਕੁੱਲ 735 ਜ਼ਿਲ੍ਹਿਆਂ ਵਿਚੋਂ ਜਲ ਜੀਵਨ ਮਿਸ਼ਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਚੁਣੇ ਗਏ 33 ਜ਼ਿਲ੍ਹਿਆਂ ਵਿਚ ਪੰਜਾਬ ਦੇ ਇਹ 15 ਜ਼ਿਲ੍ਹੇ ਸ਼ੁਮਾਰ ਹੋਏ ਹਨ।

ਸ੍ਰੀ ਉਜਵਲ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਠੋਸ ਤੇ ਤਰਲ ਕੁੜੇ (ਬਾਇਓਡੀਗਰੇਡੇਬਲ ਵੇਸਟ) ਪ੍ਰਬੰਧਨ ਲਈ ਕੰਧ ਚਿੱਤਰਕਾਰੀ ਜ਼ਰੀਏ ਲੋਕ ਜਾਗਰੂਕਤਾ ਲਈ ਚਲਾਈ ਮੁਹਿੰਮ ਲਈ ਪੰਜਾਬ ਨੂੰ ਉੱਤਰੀ ਜ਼ੋਨ ਰਾਜਾਂ ਵਿਚੋਂ ਪਹਿਲਾ ਸਥਾਨ ਹਾਸਿਲ ਹੋਇਆ ਹੈ ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸਵੱਛ ਸਰਵੇਖਣ ਗ੍ਰਾਮੀਣ-2021-22 ਦੇ ਅਧਾਰ ’ਤੇ ਉੱਤਰੀ ਜ਼ੋਨ ਰਾਜਾਂ ਦੇ ਸਮੁੱਚੇ ਪ੍ਰਮੁੱਖ ਰਾਜ ਵਰਗ ਵਿਚ ਓ.ਡੀ.ਐਫ ਬਹਾਲੀ ਲਈ ਉਪਾਵਾਂ ਤੇ ਓ.ਡੀ.ਐਫ ਕੰਪੋਨੈਂਟਸ ਲਈ ਉੱਤਰੀ ਜ਼ੋਨ ਰਾਜਾਂ ਵਿਚੋਂ ਸੂਬੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਦੋ ਹੋਰ ਅਲੱਗ-ਅਲੱਗ ਵਰਗਾਂ, ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਗਰੇਅ ਵਾਟਰ ਮੈਨੇਜਮੈਂਟ (ਗੁਸਲਖਾਨੇ ਤੇ ਰਸੋਈ ਦੇ ਵਰਤੇ ਗਏ ਪਾਣੀ ਨੂੰ ਟ੍ਰੀਟ ਕਰਨਾ) ਲਈ ਕੰਧਾਂ ’ਤੇ ਪੇਂਟਿੰਗ ਜ਼ਰੀਏ ਸੂਬੇ ਦੇ ਪੇਂਡੂ ਖੇਤਰਾਂ ਵਿਚ ਪੰਚਾਇਤਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਉੱਤਰੀ ਜ਼ੋਨ ਦੇ ਸੂਬਿਆਂ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਸ੍ਰੀ ਉਜਵਲ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ ਜਲ ਜੀਵਨ ਮਿਸ਼ਨ ਤਹਿਤ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਦਾ ਹੌਸਲਾ ਵਧੇਗਾ ਤੇ ਉਹ ਭਵਿੱਖ ਵਿਚ ਹੋਰ ਵੀ ਸੁਹਿਰਦਤਾ ਨਾਲ ਕੰਮ ਕਰਨਗੀਆਂ।

ਇਸੇ ਦੌਰਾਨ ਇਕ ਹੋਰ ਮਿਸਾਲੀ ਪ੍ਰਾਪਤੀ ਵੱਜੋਂ ਪੰਜਾਬ ਦੇ 15 ਜ਼ਿਲ੍ਹਿਆਂ ਨੇ ਜਲ ਜੀਵਨ ਮਿਸ਼ਨ ਤਹਿਤ ਹਰ ਘਰ ਤੱਕ ਸ਼ੁੱਧ ਤੇ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਲਈ ਹਰ ‘ਘਰ ਜਲ ਸਰਟੀਫਿਕੇਟ’ ਪ੍ਰਾਪਤ ਕੀਤੇ ਹਨ। ਸ੍ਰੀ ਉਜਵਲ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਵੱਲੋਂ ਹਰ ਘਰ ਤੱਕ ਸਾਫ ਸੁਥਰਾ ਤੇ ਸ਼ੁੱਧ ਪਾਣੀ ਪਾਈਪਾਂ ਜ਼ਰੀਏ ਪਹੁੰਚਾਉਣ ਦੇ ਟੀਚਿਆਂ ਨੂੰ ਬਾਖੂਬੀ ਪੂਰਾ ਕੀਤਾ ਹੈ।

ਭਾਰਤ ਦੇ ਕੁੱਲ 735 ਜ਼ਿਲ੍ਹਿਆਂ ਵਿਚੋਂ ਜਲ ਜੀਵਨ ਮਿਸ਼ਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਚੁਣੇ ਗਏ 33 ਜ਼ਿਲ੍ਹਿਆਂ ਵਿਚ ਪੰਜਾਬ ਦੇ ਇਹ 15 ਜ਼ਿਲ੍ਹੇ ਸ਼ੁਮਾਰ ਹੋਏ ਹਨ। ਇਹ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਸੂਬੇ ਦੇ 15 ਜ਼ਿਲ੍ਹਿਆਂ ਵਿਚ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਲੇਰਕੋਟਲਾ,ਮਾਨਸਾ, ਮੁਕਤਸਰ ਸਾਹਿਬ, ਪਠਾਨਕੋਟ, ਐਸ.ਏ.ਐਸ ਨਗਰ, ਲੁਧਿਆਣਾ, ਪਟਿਆਲਾ ਅਤੇ ਐਸ.ਬੀ.ਐਸ ਨਗਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਜੇ ਜ਼ਿਲ੍ਹੇ ਵੀ ਇਨ੍ਹਾਂ ਜ਼ਿਲ੍ਹਿਆਂ ਤੋਂ ਪ੍ਰੇਰਿਤ ਹੋ ਕੇ ਨੇੜਲੇ ਭਵਿੱਖ ਵਿਚ ਮਿਸਾਲੀ ਪੁਲਾਂਘ ਪੁੱਟਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...