Friday, April 19, 2024

ਵਾਹਿਗੁਰੂ

spot_img
spot_img

ਸਹਾਇਕ ਲਾਈਨਮਨ ਹੀ ਕਰ ਰਿਹਾ ਸੀ ਆਪਣੇ ਘਰ ਬਿਜਲੀ ਚੋਰੀ: ਪੀ.ਐਸ.ਪੀ.ਸੀ.ਐਲ. ਨੇ ਕੀਤਾ ਮੁਅੱਤਲ

- Advertisement -

ਯੈੱਸ ਪੰਜਾਬ
ਪਟਿਆਲਾ, 27 ਮਈ, 2022 –
ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਇੱਕ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਅਬੋਹਰ ਵਿਖੇ ਤਾਇਨਾਤ ਹਰਦੇਵ ਸਿੰਘ ਸਹਾਇਕ ਲਾਈਨਮੈਨ ਨੂੰ ਉਸਦੇ ਘਰ ਸਿੱਧੀ ਕੁੰਡੀ ਲਾ ਕੇ ਬਿਜਲੀ ਚੋਰੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਹੈ।

ਬੁਲਾਰੇ ਨੇ ਕਿਹਾ ਕਿ ਪੀਐਸਪੀਸੀਐਲ ਨੇ ਸ਼ਿਕਾਇਤ ਦਾ ਗੰਭੀਰ ਨੋਟਿਸ ਲਿਆ ਹੈ। ਸ਼ਿਕਾਇਤ ਦੀ ਜਾਂਚ ਇਨਫੋਰਸਮੈਂਟ ਸੰਸਥਾ ਦੁਆਰਾ ਕੀਤੀ ਗਈ ਸੀ ਤਾਂ ਸਾਹਮਣੇ ਆਇਆ ਸੀ ਕਿ ਐੱਮਸੀਬੀ/ਐਮਟੀਸੀ( MCB/MTC) ਸੀਲਾਂ ਟੁੱਟੀਆਂ ਹੋਈਆਂ ਸਨ ਅਤੇ ਮੀਟਰ ਨੂੰ ਬਾਈਪਾਸ ਕਰਨ ਅਤੇ ਸਿੱਧੀ ਸਪਲਾਈ ਦੇਣ ਲਈ 2 ਕੋਰ ਕੇਬਲ ਦੀ ਵਰਤੋਂ ਕੀਤੀ ਜਾ ਰਹੀ ਸੀ ਜੋ ਸਪੱਸ਼ਟ ਤੌਰ ‘ਤੇ ਬਿਜਲੀ ਦੀ ਚੋਰੀ ਨੂੰ ਸਾਬਤ ਕਰਦੀ ਹੈ ।

ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੌਰਾਨ ਹਰਦੇਵ ਸਿੰਘ ਦਾ ਹੈੱਡਕੁਆਰਟਰ ਦਫਤਰ ਐਸ.ਈ ਵੰਡ ਸਰਕਲ ਪੀ.ਐਸ.ਪੀ.ਸੀ.ਐਲ ਫਰੀਦਕੋਟ ਦੇ ਦਫਤਰ ਵਿੱਚ ਨਿਸ਼ਚਿਤ ਕੀਤਾ ਗਿਆ ਹੈ। ਏਐਲਐਮ ਹਰਦੇਵ ਸਿੰਘ ਨੂੰ ਚਾਰਜਸ਼ੀਟ ਕੀਤਾ ਗਿਆ ਹੈ ਅਤੇ ਜੇਕਰ ਇਹ ਦੋਸ਼ ਵਿਭਾਗੀ ਜਾਂਚ ਵਿੱਚ ਸਾਬਤ ਹੋ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾ ਸਕਦੀਆਂ ਹਨ।

ਬਿਜਲੀ ਮੰਤਰੀ ਸ਼ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਮੁਸ਼ਕਿਲ ਦੀ ਸੂਰਤ ਵਿੱਚ ਖਪਤਕਾਰ ਮੋਬਾਈਲ ਨੰਬਰ SMS ਜਾਂ WhatsApp ਦੁਆਰਾ 96461-75770’ਤੇ ਵੇਰਵੇ ਭੇਜ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...