Saturday, April 27, 2024

ਵਾਹਿਗੁਰੂ

spot_img
spot_img

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ਚੋਂ ਕੱਢਣ ਲਈ ਮਾਨ ਸਰਕਾਰ ਵੱਲੋਂ ਹੁਣ ਤੱਕ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2023 –
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੂੰ ਸੰਕਟ ਵਿੱਚੋਂ ਕੱਢਣ ਲਈ 85 ਕਰੋੜ ਰੁਪਏ ਦੀ ਹੋਰ ਵਿੱਤੀ ਸਹਾਇਤਾ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਬੈਂਕ ਨੂੰ ਸੰਕਟ ਵਿੱਚੋਂ ਕੱਢਣ ਲਈ ਹੁਣ ਤੱਕ 798 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁਕੀ ਹੈ।

ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀ ਇਸ ਬੈਂਕ ਪ੍ਰਤੀ ਵਰਤੀ ਗਈ ਅਣਗਹਿਲੀ ਕਾਰਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੁਰੀ ਤਰ੍ਹਾਂ ਵਿੱਤੀ ਸੰਕਟ ਦੀ ਦਲਦਲ ਵਿੱਚ ਫਸੀ ਹੋਈ ਸੀ। ਉਨ੍ਹਾਂ ਕਿਹਾ ਕਿ 85 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਇਸ ਸਹਿਕਾਰੀ ਬੈਂਕ ਵੱਲੋਂ ਨਾਬਾਰਡ ਨੂੰ ਸਾਉਣੀ ਦੀ ਕਿਸ਼ਤ ਅਦਾ ਕਰਨ ਲਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਬੈਂਕ ਵੱਲੋਂ ਨਾਬਾਰਡ ਨੂੰ 31 ਜਨਵਰੀ 2023 ਤੱਕ ਬਣਦੀ 120.91 ਕਰੋੜ ਰੁਪਏ ਦੀ ਬਣਦੀ ਕਿਸ਼ਤ ਸਮੇਂ ਸਿਰ ਨਾ ਮੋੜੇ ਜਾਣ ਕਾਰਨ ਬੈਂਕ ਨਾਬਾਰਡ ਦਾ ਡਿਫਾਲਟਰ ਹੋ ਜਾਣਾ ਸੀ ਅਤੇ ਇਸ ਸੂਰਤ ਵਿੱਚ ਬੈਂਕ ਨੂੰ ਭਵਿੱਕ ਵਿੱਚ ਨਾਬਾਰਡ ਤੋਂ ਰੀਫਾਈਨਾਂਸ ਮਿਲਣਾ ਬੰਦ ਹੋ ਜਾਣਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਇਸ ਸਹਿਕਾਰੀ ਬੈਂਕ ਦੀ ਕੀਤੀ ਗਈ ਸਹਾਇਤਾ ਬਾਰੇ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਨਾਬਾਰਡ ਦੇ ਕਰਜੇ ਦੀ ਅਦਾਇਗੀ ਲਈ ਬੀਤੇ ਸਾਲ 26 ਮਈ ਨੂੰ 425 ਕਰੋੜ ਰੁਪਏ ਦੀ, 31 ਜੁਲਾਈ ਨੂੰ ਕਰਜੇਂ ਦੀ ਕਿਸ਼ਤ ਲਈ 100 ਕਰੋੜ ਰੁਪਏ ਦੀ ਅਤੇ ਪੈਨਸ਼ਨਾਂ ਅਤੇ ਪੈਨਸ਼ਨ ਬਕਾਇਆਂ ਦੀ ਅਦਾਇਗੀ ਲਈ 28 ਅਪ੍ਰੈਲ ਨੂੰ 62.67 ਕਰੋੜ ਰੁਪਏ ਤੇ 21 ਸਤੰਬਰ ਨੂੰ 125.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਇਸ ਸੰਕਟ ਦਾ ਸਾਹਮਣਾ ਸਿਰਫ ਇਸੇ ਕਾਰਨ ਕਰਨਾ ਪੈ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਬੈਂਕ ਦੁਆਰਾ ਮੁਹੱਈਆ ਕਰਵਾਏ ਗਏ ਕਰਜਿਆਂ ਨੂੰ ਵਾਪਸ ਕਰਵਾਉਣ ਲਈ ਲੋੜੀਂਦੀਆਂ ਕੋਸ਼ਿਸ਼ਾਂ ਨਹੀਂ ਕੀਤੀਆਂ ਗਈਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤਬਾੜੀ ਦੀ ਭਲਾਈ ਹਿੱਤ ਇਸ ਬੈਂਕ ਨੂੰ ਮੁੜ ਪੈਰਾਂ ਭਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਬੈਂਕ ਵੱਲੋਂ ਖੇਤਬਾੜੀ ਦੇ ਵਿਕਾਸ ਲਈ ਕਿਸਾਨਾਂ ਨੂੰ ਆਸਾਨ ਕਿਸ਼ਤਾਂ ਤੇ ਕਰਜਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਇਸ ਬੈਂਕ ਦੇ ਕਰਜਾਧਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣਾ ਕਰਜਾ ਵਾਪਿਸ ਕਰਨ ਲਈ ਉਪਰਾਲਾ ਕਰਨ ਕਿਉਂਕਿ ਇਸ ਬੈਂਕ ਦੀ ਹੋਂਦ ਉਨ੍ਹਾਂ ਵਰਗੇ ਵਿਅਕਤੀਆਂ ਨੂੰ ਆਸਨ ਕਰਜੇ ਮੁਹੱਈਆ ਕਰਵਾਉਣ ਲਈ ਅਤੀ ਜਰੂਰੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...