Friday, April 19, 2024

ਵਾਹਿਗੁਰੂ

spot_img
spot_img

‘ਸਹੁਰਿਆਂ ਦਾ ਪਿੰਡ ਆ ਗਿਆ’ – ਪੁਰਾਤਣ ਸਭਿਆਚਾਰ ਦੀ ਵਿਲੱਖਣ ਪੇਸ਼ਕਾਰੀ ਹੈ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਇਹ ਫ਼ਿਲਮ

- Advertisement -

ਹਰਜਿੰਦਰ ਸਿੰਘ ਜਵੰਦਾ
ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’ ਨੇ ਵੇਖਦਿਆਂ ਉਸਦੀ ਕਲਾ ਕੇ ਅਨੇਕਾਂ ਰੰਗ ਉੱਭਰ ਕੇ ਸਾਹਮਣੇ ਆਏ।

ਉਸਦੀ ਜੋੜੀ ਅੱਜ ਦੀ ਹਰੇਕ ਸੁਪਰਸਟਾਰ ਨਾਲ ਫਿੱਟ ਬਹਿੰਦੀ ਹੈ। ਤਾਨੀਆ, ਸੁਰਗੁਣ ਮਹਿਤਾ, ਸੋਨਮ ਬਾਜਵਾ ਉਸਦੀਆਂ ਵੱਖ ਵੱਖ ਫ਼ਿਲਮਾਂ ਵਿੱਚ ਹੀਰੋਇਨਾਂ ਰਹੀਆਂ। ਜੇਕਰ ਗੁਰਨਾਮ ਭੁੱਲਰ ਦੀ ਨਵੀਂ ਆ ਰਹੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਵਿੱਚ ਉਸਦੀ ਨਾਇਕਾ ਸਰਗੁਣ ਮਹਿਤਾ ਹੈ ਜੋ ਉਸ ਨਾਲ ਪਹਿਲਾਂ ਸੁਪਰ ਹਿੱਟ ਫ਼ਿਲਮ ‘ਸੁਰਖੀ ਬਿੰਦੀ’ ਵੀ ਕਰ ਚੁੱਕੀ ਹੈ।

ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਟਰੇਲਰ ਬੀਤੇ ਦਿਨੀਂ ਆਇਆ ਹੈ ਜੋ ਦਰਸ਼ਕਾਂ ਵਿੱਚ ਫ਼ਿਲਮ ਪ੍ਰਤੀ ਉਤਸੁਕਤਾ ਵਧਾਉਂਦਾ ਹੈ। ਇਹ ਫ਼ਿਲਮ ਪਿਆਰ ਮੁਹੱਬਤ ਵਿੱਚ ਕੱਚੀ ਉਮਰੇ ਕੀਤੇ ਵਾਆਦਿਆਂ ਨੂੰ ਪੂਰਾ ਕਰਨ ਦੀ ਚਾਹਤ ਭਰੀ ਰੁਮਾਂਟਿਕ ਤੇ ਮਨੋਰੰਜਨ ਭਰਪੂਰ ਕਹਾਣੀ ਹੈ। ਅੰਬਰਦੀਪ ਵਲੋਂ ਲਿਖੀ ਇਸ ਫ਼ਿਲਮ ਨੂੰ ਸ਼ਿਤਿਜ਼ ਚੌਧਰੀ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਵਿੱਚ ਗੁਰਨਾਮ ਭੁੱਲਰ, ਸਰਗੁਣ ਮਹਿਤਾ, ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਪਰਮਿੰਦਰ ਕੌਰ ਗਿੱਲ ਤੇ ਹਰਦੀਪ ਗਿੱਲ ਨੇ ਅਹਿਮ ਕਿਰਦਾਰ ਨਿਭਾਏ ਹਨ।

ਫ਼ਿਲਮ ਦੇ ਗੀਤ ਬਹੁਤ ਵਧੀਆ ਹਨ। ਫਿਲਮ ਦੀ ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਪਿਆਰ ਦੀ ਉਲਝਣ ਭਰੀ ਕਹਾਣੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨ ਦੀ ਅੱਜ ਵਾਂਗ ਖੁੱਲ੍ਹ ਨਹੀਂ ਸੀ ਹੁੰਦੀ। ਫ਼ਿਲਮ ਦਾ ਨਾਇਕ ਕਿਸੇ ਵਿਚੋਲੇ ਹੱਥ ਕੁੜੀ ਵਾਲਿਆਂ ਦੇ ਘਰ ਆਪਣੇ ਰਿਸ਼ਤੇ ਦੀ ਪੇਸ਼ਕਸ਼ ਭੇਜਦਾ ਹੈ ਪਰ ਅਚਾਨਕ ਪਿੰਡ ’ਚ ਇਕੋ ਨਾਂ ਦੇ ਦੋ ਘਰ ਹੋਣ ਕਰਕੇ ਰਿਸ਼ਤਾ ਕਿਸੇ ਹੋਰ ਘਰ ਚਲਾ ਜਾਂਦਾ ਹੈ।

ਇਸ ਤਰ੍ਹਾਂ ਉਨ੍ਹਾਂ ਦੇ ਪਿਆਰ ਵਿੱਚ ਇੱਕ ਨਵੀਂ ਉਲਝਣ ਪੈ ਜਾਂਦੀ ਹੈ ਜਿਸ ਚੋਂ ਨਿਕਲਣ ਲਈ ਉਹ ਅਨੇਕਾਂ ਯਤਨ ਕਰਦੇ ਹਨ ਜੋ ਦਰਸ਼ਕਾਂ ਨੂੰ ਆਪਣੇ ਨਾਲ ਜੋੜਦੇ ਫ਼ਿਲਮ ਦੇ ਦਿਲਚਸਪ ਪਹਿਲੂ ਹਨ।ਸ਼੍ਰੀ ਨਰੋਤਮ ਜੀ ਫ਼ਿਲਮ ਪ੍ਰੋਡਕਸ਼ਨ, ਨਿਊ ਏਰਾ ਫ਼ਿਲਮਜ਼ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਇਹ ਫਿਲਮ ਅੱਠ ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...