Wednesday, April 24, 2024

ਵਾਹਿਗੁਰੂ

spot_img
spot_img

ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਦਿਹਾੜੇ ਮਨਾਉਣੇ ਜ਼ਰੂਰੀ: ਹਰਭਜਨ ਸਿੰਘ ਈ ਟੀ ਓ

- Advertisement -

ਯੈੱਸ ਪੰਜਾਬ
ਅੰਮਿ੍ਤਸਰ, 28 ਸਤੰਬਰ, 2022:
ਸ਼ਹੀਦ-ਏ -ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੇ ਗਏ ਕੈਂਡਲ ਮਾਰਚ ਮੌਕੇ ਬੋਲਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਜਿਉਂਦੇ ਰੱਖਣ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸ਼ਹੀਦਾਂ ਦੇ ਦਿਹਾੜੇ ਮਨਾਉਣੇ ਬੇਹੱਦ ਜਰੂਰੀ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇੰਨੇ ਜੋਸ਼ ਅਤੇ ਉਤਸਾਹ ਨਾਲ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ ਅਤੇ ਲੋਕਾਂ ਵੱਲੋਂ ਜੋਸ਼ ਅਤੇ ਉਤਸਾਹ ਨਾਲ ਇੰਨਾ ਪ੍ਰੋਗਰਾਮਾਂ ਵਿੱਚ ਕੀਤੀ ਗਈ ਸ਼ਮੂਲੀਅਤ ਭਵਿੱਖ ਦੀ ਤਬਦੀਲੀ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਲਏ ਸੁਪਨੇ ਜਰੂਰ ਪੂਰੇ ਹੋਣਗੇ ਅਤੇ ਮੈਨੂੰ ਖੁਸ਼ੀ ਅਤੇ ਤਸੱਲੀ ਹੈ ਕਿ ਅਸੀਂ ਇਸ ਤਬਦੀਲੀ ਵਿੱਚ ਆਮ ਆਦਮੀ ਵਜੋਂ ਸਾਖੀ ਬਣਾਂਗੇ।ਕੈਂਡਲ ਮਾਰਚ ਵਿੱਚ ਨੌਜ਼ਵਾਨਾਂ ਦੇ ਨਾਲ ਨਾਲ, ਛੋਟੇ ਬੱਚੇ, ਲੜਕੀਆਂ ਸਮੇਤ ਜ਼ਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।

ਇਨਕਲਾਬ ਜ਼ਿੰਦਾਬਾਦ ਅਤੇ ਭਗਤ ਸਿੰਘ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਦੇ ਅਕਾਸ਼ ਗੂੰਜਦੇ ਨਾਅਰਿਆਂ ਨਾਲ ਇਹ ਮਾਰਚ ਪਾਰਟੀਸ਼ਨ ਮਿਊਜ਼ੀਅਮ ਤੋਂ ਸੁਰੂ ਹੋ ਕੇ ਜਲਿਆਂ ਵਾਲਾ ਬਾਗ ਵਿਖੇ ਪਹੁੰਚ ਕੇ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਏ ਪਤਵੰਤਿਆਂ ਅਤੇ ਬੱਚਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਛੋਟੇ ਜਿਹੇ ਸੱਦੇ ਉਤੇ ਆਮ ਨਾਗਰਿਕਾਂ ਦੀ ਡਟਵੀਂ ਹਾਜ਼ਰੀ ਸਾਡੇ ਮਨੋਬਲ ਵਿੱਚ ਵਾਧਾ ਕਰਦੀ ਹੈ ਅਤੇ ਇਹ ਸਾਥ ਸਾਨੂੰ ਹਰ ਮੁਸ਼ਕਿਲ ਦੇ ਟਾਕਰੇ ਲਈ ਤਾਕਤ ਦਿੰਦਾ ਹੈ।

ਇਸ ਮਾਰਚ ਵਿੱਚ ਐਸਡੀਐਮ ਸ ਮਨਕੰਵਲ ਸਿੰਘ ਚਾਹਲ, ਡੀ ਡੀ ਪੀ ਓ ਸ੍ਰੀ ਸੰਜੀਵ ਕੁਮਾਰ, ਸ ਤਜਿੰਦਰ ਸਿੰਘ ਰਾਜਾ, ਆਪ ਦੇ ਮਹਿਲਾ ਵਿੰਗ ਜਿਲਾ ਪ੍ਧਾਨ ਸ੍ਰੀ ਮਤੀ ਸੁਖਬੀਰ ਕੌਰ, ਜਿਲਾ ਸਪੋਰਟਸ ਅਧਿਕਾਰੀ ਸ੍ਰੀ ਮਤੀ ਜਸਮੀਤ ਕੌਰ, ਲੈਕਚਰਾਰ ਸੁਖਵੰਤ ਸਿੰਘ, ਸਹਾਇਕ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਮੈਡਮ ਅਕਾਸ਼ਾਂ, ਸੈਨੇਟ ਮੈਂਬਰ ਸ੍ਰੀ ਸਤਪਾਲ ਸਿੰਘ ਸੋਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸ ਹਰਭਜਨ ਸਿੰਘ ਈ ਟੀ ਓ ਨੇ ਪਾਰਟੀਸ਼ਨ ਮਿਊਜ਼ੀਅਮ ਨੂੰ ਗਹੁ ਨਾਲ ਵੇਖਿਆ ਅਤੇ ਆਜ਼ਾਦੀ ਵੇਲੇ ਵਾਪਰੇ ਦੁਖਾਂਤ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਦੇ ਸ਼ਰਧਾਜਲੀ ਭੇਟ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...