Sunday, November 24, 2024
spot_img
spot_img
spot_img

ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ: Akali Dal ਨੇ Election Commission ਨੂੰ ਕੀਤੀ ਅਪੀਲ

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2024

ਸ਼੍ਰੋਮਣੀ ਅਕਾਲੀ ਦਲ ਨੇ Punjab ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ Dr. Daljit Singh Cheema ਨੇ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਲੱਖਾਂ ਲੋਕ ਇਤਿਹਾਸ ਦੀ ਇਸ ਅਦੁੱਤੀ ਸ਼ਹਾਦਤ ਲਈ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਸਬੰਧਤ ਸਥਾਨਾਂ ’ਤੇ ਨਤਮਸਕ ਹੁੰਦੇ ਹਨ। ਉਹਨਾਂ ਕਿਹਾ ਕਿ ਇਸ ਲਈ ਇਸ ਅਰਸੇ ਦੌਰਾਨ ਕੋਈ ਵੀ ਚੋਣ ਕਰਵਾਉਣ ਨਾਲ ਸ਼ਾਂਤੀਪੂਰਨ ਤੇ ਪਵਿੱਤਰ ਮਾਹੌਲ ਭੰਗ ਹੋਵੇਗਾ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੇਗੀ।

ਉਹਨਾਂ ਕਿਹਾ ਕਿ ਭਾਵੇਂ ਸਥਾਨਕ ਸਰਕਾਰ ਸੰਸਥਾਵਾਂ ਲਈ ਚੋਣਾਂ ਬਹੁਤ ਮਹੱਤਵਪੂਰਨ ਹਨ ਪਰ ਚੋਣਾਂ ਕਰਵਾਉਣ ਮੌਕੇ ਇਤਿਹਾਸਕ ਮਹੱਤਤਾ ਦੇ ‌ਦਿਨਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸਰਕਾਰ ਤੇ ਰਾਜ ਚੋਣ ਕਮਿਸ਼ਨ ਚੋਣਾਂ ਦੇ ਦਿਨ ਤੈਅ ਕਰਨ ਵੇਲੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖੇਗਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ